ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੂਥ ਲੈਵਲ ਏਜੰਟਾਂ ਦੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ: ਜ਼ਿਲ੍ਹਾ ਚੋਣ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੂਥ ਲੈਵਲ ਏਜੰਟਾਂ ਦੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ: ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 20 ਜੂਨ-         ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਬੂਥ ਲੈਵਲ ਏਜੰਟਾਂ (ਬੀਐਲਏ) ਦੇ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ ਗਏ।

   ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਮਕਸਦ ਰਾਜਨੀਤਕ ਪਾਰਟੀਆਂ ਵਲੋਂ ਲਾਏ ਗਏ ਬੂਥ ਲੈਵਲ ਏਜੰਟਾਂ ਨੂੰ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਅਤੇ ਓਹਨਾਂ ਦੀ ਅਹਿਮ ਭੂਮਿਕਾ ਬਾਰੇ ਜਾਣੂ ਕਰਾਉਣਾ ਸੀ ਤਾਂ ਜੋ ਓਹਨਾਂ ਨੂੰ ਇਸ ਬਾਰੇ ਕੋਈ ਸੰਦੇਹ ਨਾ ਰਹੇ।

    ਬਰਨਾਲਾ ਵਿਧਾਨ ਸਭਾ ਹਲਕੇ ਦਾ ਓਰੀਐਂਟੇਸ਼ਨ ਪ੍ਰੋਗਰਾਮ ਵਾਈ ਐੱਸ ਕਾਲਜ ਹੰਡਿਆਇਆ ਵਿਖੇ ਐਸਡੀਐਮ ਬਰਨਾਲਾ ਕਮ ਈਆਰਓ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਦੀ ਅਗਵਾਈ ਹੇਠ ਕਰਵਾਇਆ ਗਿਆ। ਵਿਧਾਨ ਸਭਾ ਹਲਕਾ ਭਦੌੜ ਦਾ ਪ੍ਰੋਗਰਾਮ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਐਸਡੀਐਮ ਤਪਾ ਕਮ ਈ ਆਰ ਓ ਭਦੌੜ ਆਯੂਸ਼ ਗੋਇਲ ਦੀ ਅਗਵਾਈ ਹੇਠ ਕਰਵਾਇਆ ਗਿਆ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦਾ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੁ ਪੱਤੀ ਵਿਖੇ ਐਸਡੀਐਮ ਕਮ ਈ ਆਰ ਓ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਰਵਾਇਆ ਗਿਆ।

ਜ਼ਿਕਰਯੋਗ ਹੈ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ ਐਲ ਓ ਦੁਆਰਾ ਘਰ ਘਰ ਜਾ ਕੇ ਗਣਨਾ ਫਾਰਮ ਦੀਆਂ ਦੋ ਕਾਪੀਆਂ ਦਿੱਤੀਆਂ ਜਾਣਗੀਆਂ। ਫਾਰਮ ਵਿੱਚ ਵੋਟਰ ਦਾ ਨਾਮ, ਐਪਿਕ ਨੰਬਰ, ਪੁਰਾਣੀ ਫੋਟੋ ਆਦਿ ਕੁਝ ਜਾਣਕਾਰੀ ਪਹਿਲਾਂ ਤੋਂ ਹੀ ਭਰੀ ਹੋਵੇਗੀ। ਫਾਰਮ ਵਿੱਚ ਸਾਰੀ ਜਾਣਕਾਰੀ ਭਰਣ ਉਪਰੰਤ ਇੱਕ ਕਾਪੀ ਵੋਟਰ ਵਲੋਂ ਦਸਤਖ਼ਤ ਕਰਕੇ ਬੀ ਐਲ ਓ ਕੋਲ ਜਮ੍ਹਾਂ ਕਰਵਾਈ ਜਾਵੇਗੀ ਅਤੇ ਇੱਕ ਕਾਪੀ ਬੀ ਐਲ ਓ ਦੁਆਰਾ ਦਸਤਖ਼ਤ ਕਰਕੇ ਵੋਟਰ ਨੂੰ ਰਸੀਦ ਵਜੋਂ ਦਿੱਤੀ ਜਾਵੇਗੀ। ਇਹ ਗਣਨਾ ਫਾਰਮ ਹਰ ਵੋਟਰ ਵਲੋਂ ਭਰਿਆ ਜਾਣਾ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋਣੋਂ ਨਾ ਰਹੇ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ
ਚੰਡੀਗੜ੍ਹ; 20 ਜੂਨ-       ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ...
ਪੰਜਾਬ ‘ਚ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਏਗਾ ਮਨੁੱਖੀ ਅਧਿਕਾਰ ਕਮਿਸ਼ਨ : ਜਤਿੰਦਰ ਸਿੰਘ ਸ਼ੰਟੀ
ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਤੇਜ਼ੀ ਨਾਲ ਚੱਲ ਰਹੇ ਹਨ ਵਿਕਾਸ ਕਾਰਜ: ਦਲਵੀਰ ਸਿੰਘ ਢਿੱਲੋਂ
ਆਰਟੀਓ ਵੱਲੋਂ ਵਿਸ਼ੇਸ਼ ਰਾਤਰੀ ਜਾਂਚ, 11 ਵਾਹਨਾਂ ਦੇ ਕੱਟੇ ਚਲਾਨ
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ