ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੋਗਾ, 22 ਮਈ (000) -
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਵੋਟ ਫ਼ੀਸਦ ਨੂੰ ਵਧਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਲਈ ਹਰ ਵਿਅਕਤੀ ਦਾ ਵੋਟ ਦੀ ਅਹਿਮੀਅਤ ਨੂੰ ਸਮਝਣਾ ਬੜਾ ਲਾਜ਼ਮੀ ਹੈ। ਇਸੇ ਕਰਕੇ ਹੀ ਇਹ ਜਾਗਰੂਕਤਾ ਵੈਨ ਰਵਾਨਾ ਕੀਤੀ ਗਈ ਹੈ। ਇਹ ਵੈਨ 1 ਜੂਨ ਤੱਕ ਚਾਰੋਂ ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਪ੍ਰਚਾਰ ਕਰੇਗੀ। ਇਸ ਮੌਕੇ ਜਾਗਰੂਕਤਾ ਸਟਿੱਕਰ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ।
ਉਹਨਾਂ ਕਿਹਾ ਕਿ ਇਸ ਵਾਰ ਜ਼ਿਲ੍ਹਾ ਮੋਗਾ ਵਿਚ ਵੋਟ ਫ਼ੀਸਦ ਨੂੰ ਵਧਾਉਣ ਲਈ
ਲੋਕਾਂ ਨੂੰ ਵੋਟਾਂ ਵਾਲੇ ਦਿਨ ਬੂਥਾਂ ਉੱਪਰ ਹਰੇਕ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਇਸ ਲਈ ਉਹ ਸਾਰੇ ਪਰਿਵਾਰ ਸਹਿਤ ਆਪਣੀ ਵੋਟ ਦਾ ਇਸਤੇਮਾਲ ਕਰਨ। ਬੂਥਾਂ ਉੱਪਰ ਸ਼ਾਮਿਆਨੇ ਦਾ ਪ੍ਰਬੰਧ ਹੋਵੇਗਾ ਤਾਂ ਕਿ ਵੋਟਰਾਂ ਨੂੰ ਧੁੱਪ ਤੋਂ ਬਚਾਇਆ ਜਾ ਸਕੇ। ਲਾਈਨ ਵਿੱਚ ਲੱਗ ਕੇ ਜਿਆਦਾ ਸਮਾਂ ਇੰਤਜਾਰ ਨਾ ਕਰਨਾ ਪਵੇ ਇਸ ਲਈ ਬੈਠਣ ਦਾ ਇੰਤਜ਼ਾਮ ਵੀ ਕੀਤਾ ਜਾਵੇਗਾ। ਬਜ਼ੁਰਗਾਂ ਅਤੇ ਦਿਵਿਆਂਗਜਨਾਂ ਨੂੰ ਘਰੋਂ ਲੈ ਕੇ ਅਤੇ ਛੱਡ ਕੇ ਆਉਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਬੂਥ ਉੱਪਰ ਗਰਮੀ ਤੋਂ ਬਚਾਅ ਵਾਸਤੇ ਪੱਖੇ ਕੂਲਰ ਆਦਿ ਦਾ ਵੀ ਪ੍ਰਬੰਧ ਹੋਵੇਗਾ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ। ਵਲੰਟੀਅਰ ਵੋਟਰਾਂ ਦੀ ਜ਼ਰੂਰਤ ਅਨੁਸਾਰ ਸਹਾਇਤਾ ਵੀ ਕਰਨਗੇ  ਅਤੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿ ਕੋਈ ਵੀ ਅਜਿਹਾ ਵੋਟਰ ਜਿਸ  ਕੋਲ ਵੋਟਰ ਕਾਰਡ ਨਹੀਂ ਵੀ ਹੈ ਉਹ ਆਪਣੀ ਵੋਟ ਦਾ ਇਸਤੇਮਾਲ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ 12 ਡਾਕੂਮੈਂਟਸ ਵਿੱਚੋਂ ਕਿਸੇ ਇੱਕ ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦਾ ਹੈ ਇਨ੍ਹਾਂ 12 ਡਾਕੂਮੈਂਟਸ ਵਿੱਚ ਪਾਸਪੋਰਟ, ਆਧਾਰ ਕਾਰਡ, ਮਨਰੇਗਾ ਨੌਕਰੀ ਕਾਰਡ, ਪੈਨ ਕਾਰਡ, ਪਾਸਬੁੱਕ, ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਪਛਾਣ ਪੱਤਰ, ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼, ਅਧਿਕਾਰਤ ਪਛਾਣ ਪੱਤਰ, ਵਿਲੱਖਣ ਦਿਵਿਆਂਗਤਾ ਸ਼ਨਾਖਤ ਕਾਰਡ ਸ਼ਾਮਿਲ ਹਨ।
ਇਸ ਸਮੇਂ ਸਹਾਇਕ ਕਮਿਸ਼ਨਰ (ਜ) ਕਮ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਸ਼ੁਭੀ ਆਂਗਰਾ, ਚੋਣ ਤਹਿਸੀਲਦਾਰ ਸ੍ਰ ਬਰਜਿੰਦਰ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ ਘਾਲੀ ਤੇ ਪ੍ਰੋ. ਬਲਵਿੰਦਰ ਸਿੰਘ ਨੇ ਹਾਜ਼ਰ ਲੋਕਾਂ ਨੂੰ ਵੋਟਾਂ ਸੰਬੰਧੀ ਐਪਸ ਜਿਵੇਂ ਕਿ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਸੀ ਵਿਜ਼ਲ ਐਪ, ਕੇ.ਵਾਈ.ਸੀ. ਐਪ ਆਦਿ ਬਾਰੇ ਵੀ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਵੋਟਰ ਹੈਲਪ ਲਾਈਨ ਨੰਬਰ 1950 ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਜੇਕਰ ਉਹ ਵੋਟਾਂ ਸੰਬੰਧੀ ਕੋਈ ਵੀ ਜਾਣਕਾਰੀ ਲੈਣੀ ਚਾਹੁੰਦੇ ਹਨ ਤਾਂ ਇਸ ਨੰਬਰ ਉਪਰ ਕਿਸੇ ਵੀ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਜਿਲ੍ਹਾ ਮੋਗਾ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਡੇ ਦੇਸ਼ ਦੇ ਇਸ ਤਿਉਹਾਰ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਣ। ਜੂਨ 1, 2024 ਨੂੰ ਵੋਟਾਂ ਪਾਈਆਂ ਜਾਣੀਆਂ ਹਨ ਜਿਸ ਵਿੱਚ ਹਰੇਕ ਜਿਲ੍ਹਾ ਵਾਸੀ ਨੂੰ ਵਧ ਚਡ਼ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਭਾਰਤੀ ਚੋਣ ਕਮਿਸ਼ਨ ਦੇ ਟੀਚੇ ʺ ਇਸ ਬਾਰ 70 ਪਾਰ ʺ ਨੂੰ ਪ੍ਰਾਪਤ ਕਰਨ ਲਈ ਸਾਨੂੰ ਸਾਰਿਆਂ ਨੂੰ ਨਿੱਜੀ ਤੌਰ ਉਤੇ ਜਾਗਰੂਕਤਾ ਦਾ ਹੰਭਲਾ ਮਾਰਨਾ ਪੈਣਾ ਹੈ।

Tags:

Advertisement

Latest News

 ਪੰਜਾਬ ਦੇ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਰਵਾਇਆ ਫਰੀ ਪੰਜਾਬ ਦੇ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਰਵਾਇਆ ਫਰੀ
Ludhiana,16 June,2024,(Azad Soch News):- ਪੰਜਾਬ 'ਚ ਜਲੰਧਰ-ਪਾਣੀਪਤ ਹਾਈਵੇ (Jalandhar-Panipat Highway) 'ਤੇ ਲੁਧਿਆਣਾ ਨੇੜੇ ਬਣੇ ਟੋਲ ਪਲਾਜ਼ਾ ਨੂੰ ਕਿਸਾਨਾਂ ਨੇ ਮੁਫਤ...
ਪੰਜਾਬ ‘ਚ ਅੱਤ ਦੀ ਗਰਮੀ ਤੇ ਲੂ ਦਾ ਅਲਰਟ ਜਾਰੀ ਕੀਤਾ ਗਿਆ
ਵਿਆਹ ਬੰਧਨ ‘ਚ ਬੱਝੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-06-2024 ਅੰਗ 673
ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ