ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਤੇ ਬਾਲ ਵਿਆਹ ਮੁਕਤ ਭਾਰਤ ਸਿਰਜਣ ਦਾ ਦਿੱਤਾ ਸੱਦਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਤੇ ਬਾਲ ਵਿਆਹ ਮੁਕਤ ਭਾਰਤ ਸਿਰਜਣ ਦਾ ਦਿੱਤਾ ਸੱਦਾ


ਹੁਸ਼ਿਆਰਪੁਰ, 16 ਦਸੰਬਰ :
        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ , ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ, ਸਕੂਲਾਂ, ਸਿਵਲ ਹਸਪਤਾਲ, ਨਸ਼ਾ ਛੁਡਾਊ ਕੇਂਦਰ, ਮੁੜ-ਵਸੇਬਾ ਕੇਂਦਰ, ਕੇਂਦਰੀ ਜੇਲ੍ਹ ਹੁਸ਼ਿਆਰਪੁਰ, ਆਬਜ਼ਰਵੇਸ਼ਨ ਹੋਮ, ਹੁਸ਼ਿਆਰਪੁਰ ਅਤੇ ਸਾਂਝ ਕੇਂਦਰ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ, ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ ਸਮਾਜ ਦੀ ਰਚਨਾ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ। ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ- ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ਤੇ ਨਸ਼ਿਆਂ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ ਐਕਟ ਦੇ ਕਾਨੂੰਨੀ ਉਪਬੰਦਾਂ ਬਾਰੇ ਜਾਣਕਾਰੀ ਦਿੱਤੀ। ਅਖ਼ੀਰ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ। ਇਸ ਤੋਂ ਇਲਾਵਾ ਇਕ ਹੋਰ ਮੁਹਿੰਮ ਬਾਲ ਵਿਆਹ ਮੁਕਤ ਭਾਰਤ ਸਬੰਧੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। 

Tags:

Advertisement

Advertisement

Latest News

ਆਸਟਰੇਲੀਆ ਦੇ ਸਿਡਨੀ ਸਥਿਤ ਬੋਂਡਾਈ ਬੀਚ ਉਤੇ ਹੋਈ ਭਿਆਨਕ ਗੋਲੀਬਾਰੀ ਦੇ ਸ਼ੱਕੀ ਦੋਸ਼ੀਆਂ ਵਿਚੋਂ ਇਕ ਸਾਜਿਦ ਅਕਰਮ ਮੂਲ ਰੂਪ ਵਿਚ ਹੈਦਰਾਬਾਦ ਦਾ ਰਹਿਣ ਵਾਲਾ ਆਸਟਰੇਲੀਆ ਦੇ ਸਿਡਨੀ ਸਥਿਤ ਬੋਂਡਾਈ ਬੀਚ ਉਤੇ ਹੋਈ ਭਿਆਨਕ ਗੋਲੀਬਾਰੀ ਦੇ ਸ਼ੱਕੀ ਦੋਸ਼ੀਆਂ ਵਿਚੋਂ ਇਕ ਸਾਜਿਦ ਅਕਰਮ ਮੂਲ ਰੂਪ ਵਿਚ ਹੈਦਰਾਬਾਦ ਦਾ ਰਹਿਣ ਵਾਲਾ
Hyderabad,17,DEC,2025,(Azad Soch News):- ਆਸਟਰੇਲੀਆ ਦੇ ਸਿਡਨੀ (Sydney) ਸਥਿਤ ਬੋਂਡਾਈ ਬੀਚ (Bondi Beach) ਉਤੇ ਹਾਲ ਹੀ ’ਚ ਹੋਈ ਭਿਆਨਕ ਗੋਲੀਬਾਰੀ ਦੇ...
ਦਿੱਲੀ ਟ੍ਰੈਫਿਕ ਪੁਲਿਸ ਨੇ ਹਾਲ ਹੀ ਵਿੱਚ UPI ਰਾਹੀਂ ਘਰ ਬੈਠੇ ਟ੍ਰੈਫਿਕ ਜੁਰਮਾਨੇ ਭਰਨ ਦੀ ਨਵੀਂ ਡਿਜੀਟਲ ਸਹੂਲਤ ਸ਼ੁਰੂ ਕੀਤੀ
ਅੰਮ੍ਰਿਤਪਾਲ ਸਿੰਘ ਨੇ 15 ਦਸੰਬਰ 2025 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪੇਸ਼ੀ ਦਿੱਤੀ
ਹਰਿਆਣਾ ਦੇ ਸੰਸਦ ਮੈਂਬਰਾਂ ਨੇ ਭਾਰਤੀ ਸੰਸਦ ਵਿੱਚ ਵਿਰੋਧ ਪ੍ਰਦਰਸ਼ਨ ਕਰਕੇ 2030 ਰਾਸ਼ਟਰਮੰਡਲ ਖੇਡਾਂ ਲਈ ਸੂਬੇ ਨੂੰ ਸਹਿ-ਮੇਜ਼ਬਾਨੀ ਦੀ ਭੂਮਿਕਾ ਦੀ ਮੰਗ ਕੀਤੀ
ਚਾਹ ਲੈਮਨਗ੍ਰਾਸ ਇੱਕ ਕੁਦਰਤੀ ਜੜੀ-ਬੂਟੀ ਨਾਮਕ ਲੈਮਨਗ੍ਰਾਸ ਤੋਂ ਬਣਾਈ ਜਾਂਦੀ ਹੈ
ਉੱਤਰਾਖੰਡ ਵਿੱਚ ਅੱਜ ਵੀ ਹੱਡ ਕੰਬਾਊ ਠੰਡ ਦਾ ਪ੍ਰਭਾਵ ਜਾਰੀ
ਪੱਛਮੀ ਬੰਗਾਲ ਦੇ ਖੇਡ ਮੰਤਰੀ ਅਰੂਪ ਬਿਸਵਾਸ ਨੇ ਅਸਲ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ