ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਵੱਛਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਵੱਛਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਫ਼ਿਰੋਜ਼ਪੁਰ 2 ਅਕਤੂਬਰ 2024

          ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵੀਰਇੰਦਰ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵੱਲੋਂ ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਦੇ ਸਹਿਯੋਗ ਨਾਲ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜਕਮਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵੀਰਇੰਦਰ ਅਗਰਵਾਲਚੀਫ ਜੁਡੀਸ਼ਅਲ ਮੈਜਿਸਟ੍ਰੇਟ ਸ੍ਰੀ ਰਛਪਾਲ ਸਿੰਘ, ਚੀਫ ਜੁਡੀਸ਼ਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਅਨੁਰਾਧਾ ਅਤੇ ਸੀ.ਈ.ਓ ਕੈਂਟ ਬੋਰਡ ਸ੍ਰੀ ਜੋਹਨਸ ਵਿਕਾਸ ਵੀ ਮੌਜੂਦ ਸਨ।

          ਇਸ ਪ੍ਰੋਗਰਾਮ ਵਿੱਚ ਕੰਟੋਨਮੈਂਟ ਬੋਰਡ ਅਧੀਨ ਆਉਂਦੇ ਬੱਚਿਆਂ ਵੱਲੋ ਸਫਾਈ ਮੁਹਿੰਮ ਤਹਿਤ ਵੱਖਵੱਖ ਗੀਤਨੁੱਕੜ ਨਾਟਕ ਅਤੇ ਹੋਰ ਆਈਟਮਾਂ ਪੇਸ਼ ਕੀਤੀਆਂ ਅਤੇ ਲੋਕਾਂ ਨੂੰ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਸ੍ਰੀ ਵੀਰਇੰਦਰ ਅਗਰਵਾਲ ਵੱਲੋਂ ਵੀ ਸਵੱਛਤਾ ਸੰਬੰਧੀ ਪ੍ਰਭਾਵਸ਼ਾਲੀ ਸੰਬੋਧਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬੈਂਡ ਵਜਾ ਕੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਅੰਤ ਵਿੱਚ ਜਾਗਰੂਕਤਾ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ।

ਇਸ ਦੇ ਨਾਲ ਹੀ ਮੁਹਿੰਮ ਏਕ ਪੇੜ ਮਾਂ ਕੇ ਨਾਮ ਤਹਿਤ ਸ੍ਰੀ ਵੀਰਇੰਦਰ ਅਗਰਵਾਲਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜਕਮਚੇਅਰਮੈਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਿਰੋਜਪੁਰ ਅਤੇ ਸ੍ਰੀ ਜੋਹਨਸ ਵਿਕਾਸਸੀ.ਈ.ਓਕੈਂਟ ਬੋਰਡ ਅਤੇ ਹੋਰ ਅਧਿਕਾਰੀਆਂ ਵੱਲੋਂ ਰੁੱਖ ਵੀ ਲਗਾਏ ਗਏ।

Tags:

Advertisement

Latest News

ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ
ਅਲਸੀ (Linseed) ਵਿਚ ਕਾਫੀ ਮਾਤਰਾ ਵਿਚ ਫਾਈਬਰ (Fiber) ਹੁੰਦਾ ਹੈ। ਖਾਣੇ ਨੂੰ ਜਲਦ ਡਾਇਜੈਸਟ (Digest) ਹੋਣ ਤੋਂ ਰੋਕਦਾ ਹੈ। ਇਸ...
ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ
ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ ਸਕਦੀ ਹੈ
ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ
ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ
North Korea ਦੇ ਤਾਨਾਸ਼ਾਹ ਕਿਮ ਜੋਂਗ ਨੇ South Korea ਨੂੰ ਦਿੱਤੀ ਧਮਕੀ
ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ