26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਤਰਨ ਤਾਰਨ, 09 ਜਨਵਰੀ (     ) - ਪੁਲਿਸ ਲਾਈਨ ਸਟੇਡੀਅਮ, ਤਰਨ ਤਾਰਨ ਵਿਖੇ 26 ਜਨਵਰੀ ਨੂੰ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ  ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਿਦਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।  ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਿਦਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਮੌਕੇ ਸਮਾਗਮ ਵਾਲੇ ਸਥਾਨ ਅਤੇ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ 'ਤੇ ਹੁਣ ਤੋਂ ਹੀ ਤਿਆਰੀਆਂ ਵਿੱਚ ਜੁੱਟ ਜਾਣ ਲਈ ਕਿਹਾ।

ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਡਾ. ਕਰਨਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ. ਬਿਕਰਮਜੀਤ ਸਿੰਘ ਪੁਰੇਵਾਲ, ਡੀ.ਡੀ.ਪੀ.ਓ ਸ. ਪਿਆਰ ਸਿੰਘ ਖ਼ਾਲਸਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। 

Advertisement

Latest News

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ:...
ਗੁਰੂ ਘਰਾਂ ਦੀਆਂ ਜ਼ਮੀਨਾਂ ਵੇਚਣ ਵਾਲਿਆਂ ਅਤੇ ਘੁਟਾਲੇਬਾਜ਼ਾਂ ਨੂੰ ਵੀ ਟਿਕਟਾਂ ਦੇਣ ਸੁਖਬੀਰ ਬਾਦਲ: ਕੁਲਦੀਪ ਧਾਲੀਵਾਲ
ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਰਮ ਸੰਤ ਸਵਾਮੀ ਪ੍ਰੇਮ ਵਿਵੇਕਾਨੰਦ ਦੀ ਹਾਜ਼ਰੀ ਵਿਚ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ
ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼
ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ - ਸਿਵਲ ਸਰਜਨ
ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ