ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਗਣਤੰਤਰਤਾ ਦਿਵਸ 26 ਜਨਵਰੀ ਨੂੰ ਡਰਾਈ ਡੇਅ ਘੋਸ਼ਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਗਣਤੰਤਰਤਾ ਦਿਵਸ 26 ਜਨਵਰੀ ਨੂੰ ਡਰਾਈ ਡੇਅ ਘੋਸ਼ਿਤ

ਮਾਲੇਰਕੋਟਲਾ 22 ਜਨਵਰੀ :

                   ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਗਣਤੰਤਰਤਾ ਦਿਵਸ 26 ਜਨਵਰੀ 2026 ਦਿਨ ਸੋਮਵਾਰ  ਨੂੰ ਸਵੇਰੇ 07 ਵਜੇ ਤੋਂ ਸ਼ਾਮ 05 ਵਜੇ ਤੱਕ ਡਰਾਈ ਡੇਅ ("Dry Day") ਘੋਸ਼ਿਤ ਕੀਤਾ ਗਿਆ ਹੈ।

                   ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 26 ਜਨਵਰੀ (ਗਣਤੰਤਰਤਾ ਦਿਵਸ) ਦਾ ਸਮਾਗਮ ਪੂਰੇ ਭਾਰਤ ਵਿੱਚੇ ਬੜੀ ਧੂਮ- ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਵੱਲੋਂ ਸ਼ਰਾਬ ਦੀ ਵਰਤੋਂ ਕਰਨ ਉਪਰੰਤ ਲੜਾਈ-ਝਗੜਾ ਕਰਨ ਕਰਕੇ ਅਮਨ-ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਲਈ ਗਣਤੰਤਰਤਾ ਦਿਵਸ ਸ਼ਾਂਤੀ ਪੂਰਵਕ ਮਨਾਉਣ ਲਈ ਡਰਾਈ ਡੇਅ ਘੋਸ਼ਿਤ ਕਰਨਾ ਜਰੂਰੀ ਬਣ ਜਾਂਦਾ ਹੈ।

                   ਉਨ੍ਹਾਂ ਕਿਹਾ ਕਿ ਡਰਾਈ ਡੇਅ ਦੌਰਾਨ ਜਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ)ਹੋਟਲਦੁਕਾਨਰੈਸਟੋਰੈਂਟਾਂਕਲੱਬਬੀਅਰ ਬਾਰਅਹਾਤੇਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨਵਰਤੋਂ ਕਰਨਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਹੋਵੇਗੀ। 

Advertisement

Latest News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 5 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ
ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ
ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ
ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ
ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ 'ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ