ਜਿ਼ਲ੍ਹੇ ਦੀ ਹਦੂਦ ਅੰਦਰ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਉਣ ਤੇ ਜਿਲ੍ਹਾ ਮੈਜਿਸਟਰੇਟ ਨੇ ਲਗਾਈ ਪਾਬੰਦੀ

ਜਿ਼ਲ੍ਹੇ ਦੀ ਹਦੂਦ ਅੰਦਰ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਉਣ ਤੇ  ਜਿਲ੍ਹਾ ਮੈਜਿਸਟਰੇਟ ਨੇ ਲਗਾਈ ਪਾਬੰਦੀ

ਸ੍ਰੀ ਮੁੁਕਤਸਰ ਸਾਹਿਬ 22 ਮਈ
               ਸ੍ਰੀ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁੁਕਤਸਰ ਸਾਹਿਬ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁੁਕਤਸਰ ਸਾਹਿਬ ਦੀ ਹਦੂਦ ਅੰਦਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਉਣ ਤੇ ਪੂਰਨ ਤੌਰ ਤੇ ਰੋਕ ਲਗਾ ਦਿੱਤੀ ਹੈ।
              ਜਿ਼ਲ੍ਹਾ ਮੈਜਿਸਟਰੇਟ ਦੇ ਹੁਕਮ ਅਨੁਸਾਰ  ਕੁਝ ਵਪਾਰੀਆਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਈਆਂ ਜਾ ਰਹੀਆਂ ਹਨ ਅਤੇ ਬਿਨ੍ਹਾ ਫੀਸ ਅਦਾ ਕੀਤੇ ਪਸ਼ੂ ਬਾਹਰਲੇ ਰਾਜਾਂ ਨੂੰ ਲਿਜਾਏ ਜਾਣਾ ਗੈਰ ਕਾਨੂੰਨੀ ਹੈ।
              ਜਿ਼ਲ੍ਹਾ ਮੈਜਿਸਟਰੇਟ ਦੇ ਹੁੁਕਮਾਂ ਅਨੁੁਸਾਰ ਅਗਰ ਕੋਈ ਵਿਅਕਤੀ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਉਦਾ  ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਹ ਹੁੁਕਮ ਤੁੁਰੰਤ ਲਾਗੂ ਹੋ ਗਏ ਹਨ ਅਤੇ 15 ਦਸੰਬਰ 2024 ਤੱਕ ਲਾਗੂ ਰਹਿਣਗੇ।

 
Tags:

Advertisement

Latest News

ਗੁਰਨਾਮ ਭੁੱਲਰ ਦੀ ਨਵੀਂ ਫ਼ਿਲਮ ਦਾ ਹੋਇਆ ਐਲਾਨ ਗੁਰਨਾਮ ਭੁੱਲਰ ਦੀ ਨਵੀਂ ਫ਼ਿਲਮ ਦਾ ਹੋਇਆ ਐਲਾਨ
Patiala,16 June,2024,(Azad Soch News):- ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ, ਜਿਨ੍ਹਾਂ ਵੱਲੋਂ ਅਪਣੀ ਨਵੀਂ ਪੰਜਾਬੀ ਫ਼ਿਲਮ 'ਦੀਵਾਨਾ" ਦਾ ਐਲਾਨ ਕਰ ਦਿੱਤਾ...
ਰਾਜਧਾਨੀ ਵਿੱਚ ਚੱਲ ਰਹੇ ਪਾਣੀ ਦੇ ਸੰਕਟ ਨੇ ਦਿੱਲੀ ਜਲ ਬੋਰਡ ਦਫਤਰ ਦੀ ਭੰਨਤੋੜ ਕੀਤੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਦੇ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਰਵਾਇਆ ਫਰੀ
ਪੰਜਾਬ ‘ਚ ਅੱਤ ਦੀ ਗਰਮੀ ਤੇ ਲੂ ਦਾ ਅਲਰਟ ਜਾਰੀ ਕੀਤਾ ਗਿਆ
ਵਿਆਹ ਬੰਧਨ ‘ਚ ਬੱਝੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-06-2024 ਅੰਗ 673