ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

ਫ਼ਿਰੋਜ਼ਪੁਰ, 30 ਸਤੰਬਰ 2024:

          ਜ਼ਿਲ੍ਹਾ ਮੈਜਿਸਟਰੇਟ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੱਦ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਹੀਂ ਵਰਤੀ ਜਾਵੇਗੀ।

ਹੁਕਮ ਅਨੁਸਾਰ ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਝੋਨੇ ਦੀ ਕਟਾਈ ਕੰਬਾਈਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਈਨ ਮਾਲਕ ਜਿੰਮੀਦਾਰ ਨੂੰ ਝੋਨੇ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ। ਜ਼ਿੰਮੀਦਾਰਾਂ ਵੱਲੋਂ ਜਦੋਂ ਵੀ ਕੰਬਾਈਨ ਉਪਲੱਬਧ ਹੁੰਦੀ ਹੈ, ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ, ਭਾਵੇਂ ਉਸ ਵੇਲੇ ਰਾਤ ਹੋਵੇ। ਇਸ ਤਰ੍ਹਾਂ ਜ਼ਿੰਮੀਦਾਰਾਂ ਵੱਲੋਂ ਅਣ-ਪੱਕਿਆ ਅਤੇ ਨਮੀ ਵਾਲੇ ਝੋਨੇ ਦੀ ਕਟਾਈ ਕਰਵਾ ਦਿੱਤੀ ਜਾਂਦੀ ਹੈ। ਅਜਿਹੇ ਝੋਨੇ ਨੂੰ ਖਰੀਦਣ ਲਈ ਖ਼ਰੀਦ ਏਜੰਸੀਆਂ ਗੁਰੇਜ ਕਰਦੀਆਂ ਹਨ, ਜਿਸ ਨਾਲ ਜ਼ਿੰਮੀਦਾਰਾਂ ਨੂੰ ਔਕੜ ਪੇਸ਼ ਆਉਂਦੀ ਹੈ।

 

ਇਸੇ ਤਰ੍ਹਾਂ ਹੀ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਬੱਚ ਗਈ ਰਹਿੰਦ-ਖੂੰਹਦ / ਪਰਾਲੀ/ ਨਾੜ ਆਦਿ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ’ਤੇ ਕਿਸਾਨ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ-ਖੂੰਹਦ / ਪਰਾਲੀ/ ਨਾੜ ਨੂੰ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਣ, ਜੀਵ ਜੰਤੂਆਂ, ਲਾਗੇ ਖੜ੍ਹੀ ਫ਼ਸਲ, ਸੜਕ ਕਿਨਾਰੇ ਲਗਾਏ ਬੂਟੇ / ਦਰਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਇਸ ਲਈ ਅਜਿਹੀਆਂ ਸਥਿਤੀਆਂ ’ਤੇ ਰੋਕ ਲਗਾਉਣ ਦੀ ਜ਼ਰੂਰਤ ਨੂੰ ਦੇਖਦਿਆਂ ਇਹ ਪਾਬੰਦੀਆਂ ਲਗਾਈਆਂ ਗਈਆਂ ਹਨ

 

ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹਿਣਗੇ।

Tags:

Advertisement

Latest News

ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ
Chandigarh,28,APRIL,2025,(Azad Soch News):- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ...
ਅਮਰੀਕਾ ਨੇ ਉੱਤਰੀ ਯਮਨ ਦੇ ਸਾਦਾ ਸੂਬੇ ਵਿੱਚ ਸੋਮਵਾਰ ਨੂੰ ਕੀਤਾ ਹਮਲਾ
ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਨੇ ਆਪਣੀ ਨਵੀਂ ਇੰਸਟੀਚਿਊਟ ਬਾਡੀ ਦਾ ਗਠਨ ਕੀਤਾ
ਪੰਜਾਬ ਦੇ ਬਰਨਾਲਾ ਵਿੱਚ ਇੱਕ ਫੈਕਟਰੀ ਵਿੱਚ ਕੈਮੀਕਲ ਗੈਸ ਦੇ ਲੀਕ ਹੋਣ ਕਾਰਨ ਹੜਕੰਪ ਮਚ ਗਿਆ
ਆਈਪੀਐਲ 2025 ਦਾ 45ਵਾਂ ਮੈਚ ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ
ਅਦਾਕਾਰ ਬਿਨੈ ਜੌਰਾ ਦੀ ਨਵੀਂ ਫ਼ਿਲਮ 'ਅੰਗਰੇਜੀ ਆਲੀ ਮੈਡਮ' ਚੰਡੀਗੜ੍ਹ ਫ਼ਿਲਮ ਫ਼ੈਸਟੀਵਲ ਦਾ ਹਿੱਸਾ ਬਣੀ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2025 ਅੰਗ 641