ਜ਼ਿਲ੍ਹਾ ਮੈਜਿਸਟਰੇਟ ਨੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਵੱਖ-ਵੱਖ ਪਾਬੰਦੀਆਂ ਲਗਾਈਆਂ

ਜ਼ਿਲ੍ਹਾ ਮੈਜਿਸਟਰੇਟ ਨੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਵੱਖ-ਵੱਖ ਪਾਬੰਦੀਆਂ ਲਗਾਈਆਂ

ਤਰਨ ਤਾਰਨ, 11 ਦਸੰਬਰ (      )  ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਮਿਤੀ 14 ਦਸੰਬਰ 2025 ਨੂੰ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ 9 ਸਟਰਾਂਗ ਰੂਮ ਅਤੇ ਗਿਣਤੀ ਵਾਸਤੇ 9 ਗਿਣਤੀ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿੱਚ ਪੰਚਾਇਤ ਸੰਮਤੀ ਤਰਨ ਤਾਰਨ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਕਾਲਜ, ਨੂਰਦੀ ਰੋਡ, ਤਰਨ ਤਾਰਨ ਵਿਖੇ ਹੋਵੇਗਾ। ਪੰਚਾਇਤ ਸੰਮਤੀ ਗੰਡੀੀਵੰਡ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਬੀੜ ਬਾਬਾ ਬੁੱਢਾ ਸਾਹਿਬ ਜੀ ਕਾਲਜ, ਠੱਠਾ, ਝਬਾਲ, ਪੰਚਾਇਤ ਸੰਮਤੀ ਖਡੂਰ ਸਾਹਿਬ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ, ਪੰਚਾਇਤ ਸੰਮਤੀ ਚੋਹਲਾ ਸਾਹਿਬ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ, ਚੋਹਲਾ ਸਾਹਿਬ, ਪੰਚਾਇਤ ਸੰਮਤੀ ਨਾਗੋਕੇ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ, ਪੰਚਾਇਤ ਸੰਮਤੀ ਪੱਟੀ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਹਾਈ ਸਕੂਲ (ਲੜਕੇ) ਕੈਰੋਂ, ਪੰਚਾਇਤ ਸੰਮਤੀ ਨੌਸ਼ਹਿਰਾ ਪੰਨੂਆਂ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਸਰਹਾਲੀ ਕਲਾਂ, ਪੰਚਾਇਤ ਸੰਮਤੀ ਭਿੱਖੀਵਿੰਡ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਪੰਚਾਇਤ ਸੰਮਤੀ ਵਲਟੋਹਾ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਆਦਰਸ਼, ਵਲਟੋਹਾ ਵਿਖੇ ਹੋਣਗੇ।

ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ, ਸ੍ਰੀ ਰਾਹੁਲ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਨ੍ਹਾਂ ਚੋਣਾਂ ਦੇ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਰਾਜ ਚੋਣ ਕਮਿਸ਼ਨ, ਪੰਜਾਬ ਦੇ ਨਿਰਦੇਸ਼ਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਮਿਤੀ 14 ਦਸੰਬਰ 2025 ਦੀ ਸ਼ਾਮ 4:00 ਵਜੇ ਤੋਂ ਮਿਤੀ 17 ਦਸੰਬਰ 2025 ਤੱਕ ਉਕਤ ਸਮੂਹ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਗਤੀਵਿਧੀਆਂ ਕਰਨ ‘ਤੇ ਪਾਬੰਦੀ ਹੋਵੇਗੀ। ਇਹ ਹੁਕਮ ਚੋਣ ਡਿਊਟੀ ਉੱਪਰ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਉੱਪਰ ਲਾਗੂ ਨਹੀਂ ਹੋਵੇਗੀ।

ਚੋਣਾਂ ਦੀ ਗਿਣਤੀ ਵਾਲੇ ਸਥਾਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਅਤੇ ਸਬੰਧਿਤ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਤ ਵਿਅਕਤੀ ਤੋਂ ਬਿਨ੍ਹਾਂ ਆਪਣਾ ਪ੍ਰਾਈਵੇਟ ਵਾਹਨ ਲੈ ਕੇ ਜਾਣ ਦੀ ਮਨਾਹੀ ਹੋਵੇਗੀ।

ਚੋਣਾਂ ਦੀ ਗਿਣਤੀ ਵਾਲੇ ਸਥਾਨਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਜੋ ਚੋਣ ਪ੍ਰੀਕ੍ਰਿਆ ਨੂੰ ਪ੍ਰਭਾਵਿਤ ਕਰਦੀ ਹੋਵੇ ‘ਤੇ ਮੁਕੰਮਲ ਪਾਬੰਦੀ ਹੋਵੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਮਾਮਲੇ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਮਨਾਹੀ ਦਾ ਇਹ ਹੁਕਮ ਇੱਕਤਰਫ਼ਾ ਪਾਸ ਕਰਕੇ ਆਮ ਜਨਤਾ ਦੇ ਨਾਮ ਸੰਬੋਧਿਤ ਕੀਤਾ ਹੈ, ਜੋ ਮਿਤੀ 17 ਦਸੰਬਰ 2025 ਤੱਕ ਲਾਗੂ ਰਹੇਗਾ। 

Advertisement

Advertisement

Latest News

ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ, ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ਲਈ  ਸਥਾਪਤ ਕੀਤਾ ਰੋਲ ਮਾਡਲ ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ, ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ਲਈ  ਸਥਾਪਤ ਕੀਤਾ ਰੋਲ ਮਾਡਲ
*ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ, ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ਲਈ...
ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ 'ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ
50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ
ਦੱਖਣੀ ਅਫਰੀਕਾ ਨੇ ਭਾਰਤ ਨੂੰ 51 ਦੌੜਾਂ ਨਾਲ ਹਰਾ ਕੇ ਲੜੀ 1-1 ਨਾਲ ਬਰਾਬਰ ਕਰ ਲਈ ਹੈ
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ 14 ਦਸੰਬਰ ਨੂੰ ਐਲਾਨਿਆ "ਡਰਾਈ ਡੇ"
ਸਾਬਕਾ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2025 ਅੰਗ 582