ਜ਼ਿਲ੍ਹੇ ਵਿਚ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ - ਡਿਪਟੀ ਕਮਿਸ਼ਨਰ
By Azad Soch
On
ਹੁਸ਼ਿਆਰਪੁਰ, 2 ਜੂਨ :
ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਿਸੇ ਕਾਰਨਾਂ ਕਰਕੇ ਕਾਨੂੰਨ ਦੇ ਟਕਰਾਅ ਵਿਚ ਆਉਣ ਵਾਲੇ ਬੱਚਿਆਂ ਲਈ ਜੁਵੇਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ, ਜਿਨ੍ਹਾਂ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ ਚ ਰੱਖਦੇ ਹੋਏ ਯੋਗ ਫ਼ੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਉਹ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ। ਉਨ੍ਹਾਂ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ l ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਹੈ, ਜਿਸ ਕਰਕੇ ਹੁਣ ਜੁਵੇਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ l ਇਨ੍ਹਾਂ ਦੀ ਨਿਯੁਕਤੀ ਜੁਵੇਨਾਈਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ l ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ 'ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਰਾਮ ਕਲੋਨੀ ਕੈਂਪ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ l ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ 'ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਨ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ ਪੱਤਰ ਵਿਭਾਗ ਦੇ ਦਫ਼ਤਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਐਸ.ਸੀ.ਓ ਨੰਬਰ 102 ਅਤੇ 103 ਪਿਕਾਡਲੀ ਸਿਨੇਮਾ ਦੇ ਪਿੱਛੇ ਸੈਕਟਰ 34 ਏ ਚੰਡੀਗੜ੍ਹ ਵਿਖੇ ਰਜਿਸਟਰ ਡਾਕ ਜਾਂ ਸਪੀਡ ਪੋਸਟ ਰਾਹੀਂ ਅਤੇ ਈਮੇਲ ਆਈਡੀ cwcjjbrecuritment@punjab.gov.in 'ਤੇ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈ ਕਰਨ ਦੀ ਅੰਤਿਮ ਮਿਤੀ 17.6. 2025 ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


