ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 29 ਨਵੰਬਰ: ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਦਰਸਾਉਂਦੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਕਿ ਨੇ ਦੱਸਿਆ ਕਿ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਇਹ ਵਿਲੱਖਣ ਡਰੋਨ ਸ਼ੋਅ ਹਰ ਰੋਜ਼ ਵਿਰਾਸਤ-ਏ-ਖਾਲਸਾ ਵਿਖੇ ਪ੍ਰਸਤੁਤ ਕੀਤਾ ਜਾ ਰਿਹਾ ਹੈ, ਜਿਸਨੂੰ ਦੇਖਣ ਲਈ ਹਜ਼ਾਰਾਂ ਸੰਗਤਾਂ ਰੋਜ਼ਾਨਾ ਪਹੁੰਚ ਰਹੀਆਂ ਹਨ।
     ਕੈਬਨਿਟ ਮੰਤਰੀ ਨੇ ਕਿਹਾ ਕਿ ਕੁੱਲ 500 ਡਰੋਨ ਦੀ ਸਹਾਇਤਾ ਨਾਲ ਤਿਆਰ ਕੀਤੀ ਇਹ ਰੌਮਾਂਚਕ ਪ੍ਰਸਤੁਤੀ ਉੱਤਰੀ ਭਾਰਤ ਵਿੱਚ ਪਹਿਲੀ ਵਾਰ ਕਰਵਾਈ ਗਈ ਹੈ, ਜੋ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਮਨੁੱਖਤਾ ਲਈ ਉਹਨਾਂ ਦੀ ਸਿੱਖਿਆ ਅਤੇ ਕੁਰਬਾਨੀ ਨੂੰ ਰੂਬਰੂ ਕਰਦੀ ਹੈ। ਸੰਗਤਾਂ ਡਰੋਨ ਰਾਹੀਂ ਆਕਾਸ਼ ਵਿੱਚ ਉਭਰ ਰਹੇ ਜ਼ਜਬਾਤੀ ਦ੍ਰਿਸ਼ਾਂ ਨੂੰ ਦੇਖ ਕੇ ਗੁਰੂ ਸਾਹਿਬ ਦੀ ਬੇਮਿਸਾਲ ਸ਼ਹਾਦਤ ਅੱਗੇ ਨਤਮਸਤਕ ਹੋ ਰਹੀਆਂ ਹਨ।
        ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਵਿਸ਼ੇਸ਼ ਤੌਰ ਤੇ ਸਮਰਪਿਤ ਇਹ ਸ਼ੋਅ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਦਾ ਇਕ ਕਦਮ ਹੈ। ਉਹਨਾਂ ਕਿਹਾ ਕਿ ਤਕਨਾਲੋਜੀ ਦਾ ਇਹ ਨਵਾਂ ਰੂਪ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਹੋਰ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਵਿੱਚ ਮਦਦਗਾਰ ਸਾਬਤ ਹੋ ਰਿਹਾ ਹੈ।
      ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਮਾਗਮਾਂ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਪੂਰੇ ਪ੍ਰਬੰਧ ਕਰ ਰਹੀ ਹੈ, ਤਾਂ ਜੋ ਹਰ ਆਉਣ ਵਾਲਾ ਵਿਅਕਤੀ ਆਸਾਨੀ ਅਤੇ ਸੁਰੱਖਿਆ ਨਾਲ ਡਰੋਨ ਸ਼ੋਅ ਦੇਖ ਸਕੇ। ਉਹਨਾਂ ਸੰਗਤ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਨਵੀਂ ਤਕਨਾਲੋਜੀ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ। 

Advertisement

Advertisement

Latest News

3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ 3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
*3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ**  **ਚੰਡੀਗੜ੍ਹ, 13 ਦਸੰਬਰ, 2025** ਮੁੱਖ ਮੰਤਰੀ ਭਗਵੰਤ...
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ