ਨਸ਼ਾ ਤਸਕਰੀ ਕਰਨ ਵਾਲੇ ਐਮ ਸੀ ਦੇ ਘਰ ਚੱਲਿਆ ਪੀਲਾ ਪੰਜਾ

ਨਸ਼ਾ ਤਸਕਰੀ ਕਰਨ ਵਾਲੇ ਐਮ ਸੀ ਦੇ ਘਰ ਚੱਲਿਆ ਪੀਲਾ ਪੰਜਾ

ਮਾਨਸਾ, 19 ਅਪ੍ਰੈਲ :

ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਂਸਲ ਦੀ ਜ਼ਮੀਨ ਉਪਰ ਅਣਅਧਿਕਾਰਤ ਤੌਰ ਤੇ ਕਬਜ਼ਾ ਕਰ ਕੇ ਅਤੇ ਘਰ ਬਣਾਕੇ ਨਸ਼ਾ ਵੇਚਣ ਵਾਲੇ ਐਮ.ਸੀ. ਤਸਕਰ ਦੇ ਕਬਜ਼ੇ ਵਾਲੇ ਘਰ ਉਪਰ ਨਗਰ ਕੌਂਸਲ ਨੇ ਪੁਲਿਸ ਦੀ ਮੌਜੂਦਗੀ ਵਿੱਚ ਪੀਲਾ ਪੰਜਾ ਚਲਾ ਕੇ ਇਸ ਨੂੰ ਢਾਹ ਦਿੱਤਾ ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅਜੇ ਕੁਮਾਰ ਉਰਫ਼ ਬੋਨੀ ਵੱਲੋਂ ਨਗਰ ਕੌਂਸਲ ਦੀ ਜ਼ਮੀਨ ਉਪਰ ਅਣ-ਅਧਿਕਾਰਤ ਉਸਾਰੀ ਕਰਕੇ ਘਰ ਬਣਾਕੇ ਨਸ਼ਾ ਵੇਚਿਆ ਜਾ ਰਿਹਾ ਸੀ। ਇਸ ਦੇ ਉਪਰ ਪਹਿਲਾਂ ਵੀ 16 ਐਫ਼.ਆਈ.ਆਰ ਦਰਜ ਹਨ ਅਤੇ ਜਿਨ੍ਹਾਂ ਵਿੱਚੋਂ 5 ਐਨ.ਡੀ.ਪੀ.ਐਸ. ਦੇ ਪਰਚੇ ਦਰਜ ਸਨ। ਉਨ੍ਹਾਂ ਦੱਸਿਆ ਕਿ ਬੀਤੀ ਦਿਨੀ ਸ਼ਾਮ ਨੂੰ ਵੀ ਇਹ ਐਮ.ਸੀ.ਨਸ਼ਾ ਵੇਚਣ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਪੁਲਿਸ ਵੱਲੋਂ ਮੌਕੇ ਤੇ ਹੀ ਦਬੋਚ ਲਿਆ ਗਿਆ ਅਤੇ ਐਨ.ਡੀ.ਪੀ.ਸੀ. ਐਕਟ ਤਹਿਤ ਪਰਚਾ ਕੀਤਾ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਨਸਾ ਦੇ ਵਾਰਡ ਨੰਬਰ 16 ਦੇ ਵੀਰ ਨਗਰ ਮੁਹੱਲੇ ਵਿਖੇ ਐਮ.ਸੀ ਵੱਲੋਂ ਸਰਕਾਰੀ ਜ਼ਮੀਨ ਉਪਰ ਨਜਾਇਜ਼ ਨਜਾਇਜ਼ ਕਬਜ਼ਾ ਕਰਕੇ ਘਰ ਬਣਾ ਕੇ ਨਸ਼ੇ ਦੀ ਤਸਕਰੀ ਕਰਨ ਵਾਲੇ ਦਾ ਘਰ ਢਾਇਆ ਗਿਆ ਹੈ। 

ਇਸ ਮੌਕੇ ਐਸ.ਪੀ. ਐਚ ਸ਼੍ਰੀ ਜਸਕੀਰਤ ਸਿੰਘ ਅਹੀਰ, ਐਸ.ਪੀ.ਡੀ. ਸ਼੍ਰੀ ਮਨਮੋਹਨ ਸਿੰਘ ਔਲਖ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਗਿੱਲ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ, ਥਾਣਾ ਮੁਖੀ ਬੇਅੰਤ ਕੌਰ, ਕਾਰਜ ਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਗਗਨਜੀਤ ਸਿੰਘ ਵਾਲੀਆ , ਜੇ.ਈ. ਰਾਕੇਸ਼ ਕੁਮਾਰ, ਮਹਿੰਦਰ ਸਿੰਘ, ਤਰਸੇਮ ਸਿੰਘ, ਇੰਸਪੈਕਟਰ ਧਰਮ ਪਾਲ, ਇੰਸਪੈਕਟਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਿਵਲ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ।

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ