ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ

ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ

ਚੰਡੀਗੜ੍ਹ, 6 ਮਈ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਅਤੇ ਸੂਬਾ ਪੱਧਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਇਸ ਗੱਲ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਕਿ ਰਾਸ਼ਟਰੀ ਅਤੇ ਸੂਬਾਈ ਪਾਰਟੀ ਪ੍ਰਧਾਨ ਆਪਣੇ ਸੁਝਾਅ ਅਤੇ ਸਮੱਸਿਆਵਾਂ ਸਿੱਧੇ ਤੌਰ 'ਤੇ ਕਮਿਸ਼ਨ ਨਾਲ ਸਾਂਝੇ ਕਰਨ ਅਤੇ ਇਸੇ ਲੜੀ ਤਹਿਤ ਸਿਆਸੀ ਪਾਰਟੀਆਂ ਨਾਲ ਚੋਣ ਕਮਿਸ਼ਨ ਨੇ ਸਿੱਧਾ ਰਾਬਤਾ ਰੱਖਣ ਲਈ ਵਿਚਾਰ ਵਟਾਂਦਰੇ ਦਾ ਇਹ ਸਿਲਸਿਲਾ ਅੱਜ ਤੋਂ ਸ਼ੁਰੂ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਭਾਈਵਾਲਾਂ ਨਾਲ ਮੌਜੂਦਾ ਕਾਨੂੰਨੀ ਢਾਂਚੇ ਅਨੁਸਾਰ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਦੇ ਕਮਿਸ਼ਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਇਸ ਤੋਂ ਪਹਿਲਾਂ, ਕੁੱਲ 4,719 ਸਰਬ ਪਾਰਟੀ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਮੁੱਖ ਚੋਣ ਅਧਿਕਾਰੀਆਂ ਵੱਲੋਂ 40 ਮੀਟਿੰਗਾਂ, ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ 800 ਅਤੇ ਈ.ਆਰ.ਓਜ਼. ਵੱਲੋਂ 3879 ਮੀਟਿੰਗਾਂ ਸ਼ਾਮਲ ਹਨ। ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦੇ ਸ਼ਾਮਲ ਹੋਏ ਸਨ।

ਫੋਟੋ ਕੈਪਸ਼ਨ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਮੰਗਲਵਾਰ, 6 ਮਈ 2025 ਨੂੰ ਨਿਰਵਾਚਨ ਸਦਨ ਵਿਖੇ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ-ਚਰਚਾ ਕਰਦੇ ਹੋਏ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ