ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ

ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ

ਤਰਨ ਤਾਰਨ, 30 ਮਈ :
         ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31.07.2026 ਦੀ ਬਜਾਏ ਹੁਣ 03.08.2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ 'ਨੋਟਿਸ ਫੇਜ਼' ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਹੀ ਰਹੇਗਾ, ਉਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਸਹਾਇਤਾ ਲਈ 'ਹੈਲਪ ਡੈਸਕ' ਸਥਾਪਿਤ :

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਨੂੰ ਮੁੱਖ ਰੱਖਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੇ ਕਮਰਾ ਨੰਬਰ 217 ਵਿੱਚ ਇਕ ਵਿਸ਼ੇਸ਼ 'ਹੈਲਪ ਡੈਸਕ' ਵੀ ਸਥਾਪਿਤ ਕੀਤਾ ਗਿਆ ਹੈ। ਇਸ ਦਾ ਮੁੱਖ ਮਕਸਦ ਸਾਰੇ ਨਾਗਰਿਕਾਂ, ਖ਼ਾਸ ਕਰਕੇ ਦਿਵਿਆਂਗ , ਐਨ.ਆਰ.ਆਈ ਅਤੇ ਬਜ਼ੁਰਗ ਵੋਟਰਾਂ ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।

ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੋਧੇ ਹੋਏ ਸ਼ਡਿਊਲ ਅਨੁਸਾਰ ਮਿੱਥੇ ਸਮੇਂ ਦੇ ਅੰਦਰ-ਅੰਦਰ ਆਪਣੇ ਫਾਰਮ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮੱਦਦ ਜਾਂ ਜਾਣਕਾਰੀ ਲਈ ਸਥਾਪਿਤ ਕੀਤੇ ਗਏ 'ਹੈਲਪ ਡੈਸਕ' ਜਾਂ 1950 ਅਤੇ 01851-224115 'ਤੇ ਸੰਪਰਕ ਕੀਤਾ ਜਾ ਸਕਦਾ ਹੈ। 

Advertisement

Latest News

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ
ਚੰਡੀਗੜ੍ਹ/ਬਟਾਲਾ, 30 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ...
ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰੀਵਾਲ
ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ) ਤਹਿਤ ਸੋਧੀ ਸਮਾਂ ਸਾਰਣੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ
ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ
ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਸਿੱਖਿਆ ਦਾ ਮਹਾ ਜਸ਼ਨ