ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ 'ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ 'ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ 'ਚ ਵਿਜੀਲੈਂਸ ਬਿਊਰੋ ਵੱਲੋਂ ਦਰਜ  ਮਾਮਲੇ 'ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਚੰਡੀਗੜ੍ਹ, 23 ਮਈ:
 
   ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕਸਮੀਖਿਆ ਮੀਟਿੰਗ ਦੌਰਾਨ ਜੰਗ-ਏ-ਅਜ਼ਾਦੀ ਕੇਸ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮੁੱਖ ਸਕੱਤਰ, ਪੰਜਾਬ ਤੋਂ ਰਿਪੋਰਟ ਮੰਗਣ ਲਈ ਕਿਹਾ ਹੈ। ਇਹ ਰਿਪੋਰਟ ਵਿਜੀਲੈਂਸ ਬਿਊਰੋ ਵੱਲੋਂ ਕਰਤਾਰਪੁਰ (ਜਲੰਧਰ) ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਸਬੰਧੀ ਕੇਸ ਦਰਜ ਕਰਨ 'ਤੇ 23 ਮਈ, 2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਪ੍ਰਕਾਸ਼ਿਤ ਖਬਰਾਂ ਦੇ ਸਬੰਧ ਵਿੱਚ ਮੰਗੀ ਗਈ ਹੈ। 
 
 ਮੁੱਖ ਸਕੱਤਰ ਪੰਜਾਬ ਨੂੰ 23-05-2024 ਸ਼ਾਮ ਤੱਕ ਤੱਥ ਆਧਾਰਿਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।
Tags:

Advertisement

Latest News

ਇੰਗਲੈਂਡ ਨੇ ਨਾਮੀਬੀਆ ਨੂੰ 41 ਦੌੜਾਂ ਨਾਲ ਹਰਾਇਆ ਇੰਗਲੈਂਡ ਨੇ ਨਾਮੀਬੀਆ ਨੂੰ 41 ਦੌੜਾਂ ਨਾਲ ਹਰਾਇਆ
Antigua,16 June,2024,(Azad Soch News):- ਮੌਜੂਦਾ ਚੈਂਪੀਅਨ ਇੰਗਲੈਂਡ ਨੇ ਟੀ-20 ਵਿਸ਼ਵ ਕੱਪ (T-20 World Cup) ਦੇ ਸੁਪਰ-8 ਦੀਆਂ ਆਪਣੀਆਂ ਉਮੀਦਾਂ ਬਰਕਰਾਰ...
ਚੰਡੀਗੜ੍ਹ 'ਚ ਗਰਮੀ ਦਾ ਕਹਿਰ ਜਾਰੀ
Delhi CM ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ 30 ਜੂਨ ਨੂੰ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀ ਸ਼ੁਰੂਆਤ ਕਰੇਗੀ
ਗੁਰਨਾਮ ਭੁੱਲਰ ਦੀ ਨਵੀਂ ਫ਼ਿਲਮ ਦਾ ਹੋਇਆ ਐਲਾਨ
ਰਾਜਧਾਨੀ ਵਿੱਚ ਚੱਲ ਰਹੇ ਪਾਣੀ ਦੇ ਸੰਕਟ ਨੇ ਦਿੱਲੀ ਜਲ ਬੋਰਡ ਦਫਤਰ ਦੀ ਭੰਨਤੋੜ ਕੀਤੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਦੇ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਰਵਾਇਆ ਫਰੀ