ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ

ਫਰੀਦਕੋਟ, 11 ਅਪ੍ਰੈਲ 2026
  ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ–ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦਿੱਤੀ।
  ਉਹਨਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ  ਦੀਆਂ ਤਿੰਨ ਨਗਰ ਕੌਂਸਲਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚ ਭਾਰਤ ਚੋਣ ਕਮਿਸ਼ਨ ਕੋਲ ਉਪਲਬਧ ਤਾਜ਼ਾ ਵੋਟਰ ਸੂਚੀਆਂ ਦੇ ਆਧਾਰ ‘ਤੇ ਅਤੇ ਲੋਕਲ ਗਵਰਨਮੈਂਟ ਵਿਭਾਗ ਵੱਲੋਂ ਅੰਤਿਮ ਕੀਤੀ ਗਈ ਹੱਦਬੰਦੀ ਨੂੰ ਧਿਆਨ ਵਿੱਚ ਰੱਖਦਿਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ।
  ਉਹਨਾਂ ਦੱਸਿਆ ਕਿ ਨਗਰ ਕੌਸਲ ਫਰੀਦਕੋਟ, ਕੋਟਕਪੂਰਾ ਅਤੇ ਜੈਤੋ   ਦੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਨਾਮ ਅਤੇ ਵੇਰਵੇ ਦੀ ਪੁਸ਼ਟੀ 15 ਅਪ੍ਰੈਲ 2026 ਨੂੰ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਜਾਰੀ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਕਰ ਲੈਣ । ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਕਾਨੂੰਨੀ ਤੌਰ ‘ਤੇ 07 ਦਿਨਾਂ ਦੀ ਮਿਆਦ ਨਿਰਧਾਰਤ ਕੀਤੀ ਗਈ ਹੈ, ਜੋ ਕਿ 17 ਅਪ੍ਰੈਲ 2026 ਤੋਂ 23 ਅਪ੍ਰੈਲ 2026 (ਦੋਵੇਂ ਦਿਨ ਸਮੇਤ) ਤੱਕ ਰਹੇਗੀ।
 ਵੋਟਰ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਲਈ 20 ਅਪ੍ਰੈਲ ਅਤੇ 21 ਅਪ੍ਰੈਲ 2026 ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ 2026 ਤੱਕ ਕਰ ਦਿੱਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 05 ਮਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਇਹ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੋਵੇਗੀ।
 ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 23 ਅਪ੍ਰੈਲ 2026 ਨਿਰਧਾਰਤ ਕੀਤੀ ਗਈ ਹੈ। ਇਸ ਤਾਰੀਖ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਹਰ ਵਿਅਕਤੀ ਵੋਟਰ ਵਜੋਂ ਦਰਜ ਹੋਣ ਲਈ ਯੋਗ ਹੋਵੇਗਾ। ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ ਫਾਰਮ ( ਫਾਰਮ-7,8 ਅਤੇ 9) ਸਬੰਧਿਤ ਐਸ.ਡੀ.ਐਮ.-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਵਿੱਚ ਉਪਲਬੱਧ ਹੋਣਗੇ 

Advertisement

Latest News

ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਪੋਵੇਗਾ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਪੋਵੇਗਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ...
ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੈਣੀ ਦੱਸਣ ਹਰਿਆਣਾ ਵਿੱਚ ਆਯੁਸ਼ਮਾਨ ਯੋਜਨਾ ਕਿਉਂ ਦਮ ਤੋੜ ਰਹੀ? ਗਰੀਬ ਜਨਤਾ ਹੁਣ ਇਲਾਜ ਲਈ ਕਿੱਥੇ ਜਾਵੇਗੀ? - ਬਲਤੇਜ ਪੰਨੂ
ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ
ਐੱਸ ਡੀ ਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਨਚੇਤ ਚੈਕਿੰਗ
ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ