ਖਰਚਾ ਨਿਗਰਾਨਾਂ ਨੇ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦੀ ਕੀਤੀ ਚੈਕਿੰਗ

ਖਰਚਾ ਨਿਗਰਾਨਾਂ ਨੇ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦੀ ਕੀਤੀ ਚੈਕਿੰਗ

ਬਠਿੰਡਾ, 19 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 11-ਬਠਿੰਡਾ ਲਈ ਨਿਯੁਕਤ ਖਰਚਾ ਨਿਗਰਾਨਾਂ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਤੇ ਮੈਡਮ ਨੰਦਨੀ ਆਰ ਨਾਇਰ (ਆਈਆਰਐਸ) ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੁਆਰਾ ਕੀਤੇ ਜਾ ਰਹੇ ਖਰਚੇ ਸਬੰਧੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ ਵੀ ਹਾਜ਼ਰ ਸਨ।

          ਇਸ ਦੌਰਾਨ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਦੇ ਚੋਣ ਏਜੰਟਾਂ ਦੁਆਰਾ ਆਪੋ-ਆਪਣੇ ਉਮੀਦਵਾਰਾਂ ਦੇ ਖਰਚੇ ਸਬੰਧੀ ਲਗਾਏ ਗਏ ਖਰਚਾ ਰਜਿਸਟਰ ਖਰਚਾ ਨਿਗਰਾਨਾਂ ਨੂੰ ਚੈਕ ਕਰਵਾਏ ਗਏ।

ਇਸ ਮੌਕੇ ਖਰਚਾ ਨਿਗਰਾਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਸਿਆਸੀ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਦੁਆਰਾ ਕੀਤੇ ਜਾ ਰਹੇ ਚੋਣ ਖਰਚ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਚੋਣਾਂ ਸਬੰਧੀ ਕਿਸੇ ਕਿਸਮ ਦਾ ਖ਼ਰਚਾ ਛੁਪਾਉਣ ਜਾਂ ਘੱਟ ਦਰਸਾਉਣ 'ਤੇ ਸਖਤ ਕਾਰਵਾਈ ਅਮਲ 'ਚ ਲਿਆਂਦੀ ਜਾ ਸਕੇ। 

ਇਸ ਮੌਕੇ ਡੀ.ਸੀ.ਐਫ.ਏ ਸ਼੍ਰੀ ਰਾਕੇਸ਼ ਸ਼ਰਮਾਏ.ਸੀ.ਐਫ.ਏ ਸ਼੍ਰੀ ਵਿਕਾਸ ਮਿੱਤਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਏਜੰਟ ਆਦਿ ਹਾਜ਼ਰ ਸਨ।

 
Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ