ਦੇਸ਼ ਦੀਆਂ ਅੱਖਾਂ ਤੇ ਕੰਨ ਹਨ ਸਿਵਲ ਡਿਫੈਂਸ ਵਲੰਟੀਅਰ - ਇੰਚਾਰਜ ਸੁਦਰਸ਼ਨ ਸਿੰਘ
By Azad Soch
On
ਰੂਪਨਗਰ, 29 ਜਨਵਰੀ: ਸਰਕਾਰੀ ਕਾਲਜ ਰੋਪੜ ਵਿਖੇ ਚੱਲ ਰਹੇ ਸਿਵਲ ਡਿਫੈਂਸ ਦੇ ਸੱਤ ਰੋਜ਼ਾ ਟ੍ਰੇਨਿੰਗ ਕੈਂਪ ਦੇ ਅੱਜ ਤੀਜੇ ਦਿਨ ਵਲੰਟੀਅਰਾਂ ਨੂੰ ਫਾਇਰ ਸੇਫਟੀ, ਮੈਡੀਕਲ ਫਸਟ ਰਿਸਪਾਂਡਰ ਅਤੇ ਹਵਾਈ ਹਮਲੇ ਸਬੰਧੀ ਟ੍ਰੇਨਿੰਗ ਦਿੱਤੀ ਗਈ।
ਇਸ ਸੰਬਧੀ ਜਾਣਕਾਰੀ ਦਿੰਦਿਆ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਟ੍ਰੇਨਿੰਗ ਇੰਚਾਰਜ ਰੋਪੜ ਸ. ਸੁਰਦਰਸ਼ਨ ਸਿੰਘ ਨੇ ਦੱਸਿਆ ਕਿ ਸਰਕਾਰ ਦੁਆਰਾ ਵਧੀਕ ਕੰਟਰੋਲਰ ਸਿਵਲ ਡਿਫੈਂਸ ਰੂਪਨਗਰ ਸ. ਗੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਪ੍ਰਿੰਸੀਪਲ ਸਰਕਾਰੀ ਕਾਲਜ ਰੋਪੜ ਸ. ਜਤਿੰਦਰ ਸਿੰਘ ਗਿੱਲ ਅਤੇ ਕਾਲਜ ਦੇ ਐਨਐਸਐਸ, ਐਨਸੀਸੀ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਇਹ ਸੱਤ ਦਿਨਾਂ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦੀ ਸ਼ੁਰੂਆਤ 27 ਜਨਵਰੀ 2026 ਨੂੰ ਹੋਈ ਸੀ ਤੇ ਇਹ 02 ਫਰਵਰੀ 2026 ਤੱਕ ਚੱਲੇਗੀ।
ਸ. ਸੁਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਸੱਤ ਰੋਜ਼ਾ ਟ੍ਰੇਨਿੰਗ ਦੇ ਵਿੱਚ ਡਿਜਾਸਟਰ ਮੈਨੇਜਮੈਂਟ, ਫਾਇਰ ਸੇਫ਼ਟੀ, ਸਰਚ ਅਤੇ ਰੈਸਕਿਊ ਵਰਗੇ ਮਾਡਿਊਲਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਰੂਪਨਗਰ ਜ਼ਿਲ੍ਹੇ ਦੇ ਕੁੱਲ 350 ਵਲੰਟੀਅਰ ਹਿੱਸਾ ਲੈ ਰਹੇ ਹਨ, ਜਿਨ੍ਹਾਂ ਵਿੱਚੋਂ 250 ਵਲੰਟੀਅਰ ਸਰਕਾਰੀ ਕਾਲਜ ਰੋਪੜ ਨਾਲ ਸਬੰਧਿਤ ਹਨ।
ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸੇਵਾ ਭਾਵਨਾ ਅਤੇ ਐਮਰਜੈਂਸੀ ਹਾਲਾਤਾਂ ਨਾਲ ਨਿਭਣ ਦੀ ਸਮਰੱਥਾ ਵਿਕਸਿਤ ਕਰਨ ਵਿੱਚ ਸਹਾਇਕ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਸਿਵਲ ਡਿਫੈਂਸ ਵਲੰਟੀਅਰ ਜਿਥੇ ਆਫਤ ਦੇ ਸਮੇਂ ਦੇਸ਼ ਸੇਵਾ ਵਿਚ ਅਹਿਮ ਰੋਲ ਅਦਾ ਕਰਦੇ ਹਨ, ਉਥੇ ਉਹ ਦੇਸ਼ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਵੀ ਕੰਮ ਕਰਦੇ ਹਨ।
ਇਸ ਮੌਕੇ ਕੰਪਨੀ ਕਮਾਂਡਰ ਗੁਰਿੰਦਰ ਸਿੰਘ, ਕੰਪਨੀ ਕਮਾਂਡਰ ਨਰਾਇਣ ਸਿੰਘ ਤੇ ਸੰਤੋਖ ਸਿੰਘ ਤੋਂ ਇਲਾਵਾ ਸਰਕਾਰੀ ਕਾਲਜ ਰੋਪੜ ਦੇ ਐਨਸੀਸੀ ਤੇ ਐਨਐਸਐਸ ਇੰਚਾਰਜ ਪ੍ਰੋ. ਮਨਪ੍ਰੀਤ ਸਿੰਘ, ਐਨਐਸਐਸ ਤੇ ਰੈੱਡ ਰਿਬਨ ਕਲੱਬ ਤੋਂ ਪ੍ਰੋ. ਜਗਜੀਤ ਸਿੰਘ, ਐਨਐਸਐਸ ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ, ਪ੍ਰੋ. ਰਵਨੀਤ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਲਵਲੀਨ ਵਰਮਾ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ, ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਅਨੂ ਸ਼ਰਮਾ, ਡਾ. ਕਿਰਤੀ ਭਗੀਰਥ, ਪ੍ਰੋ ਡਿੰਪਲ, ਪ੍ਰੋ. ਨਤਾਸ਼ਾ ਕਾਲੜਾ, ਪ੍ਰੋ ਨਵਜੋਤ ਕੌਰ, ਸ਼ਿਵਾਲਿਕ ਕਾਲਜ ਨਿਆਂ ਨੰਗਲ ਤੋਂ ਪ੍ਰੋ. ਜਗਪਾਲ ਸਿੰਘ ਤੋਂ ਇਲਾਵਾ ਸਮੂਹ ਸੈਕਟਰ ਵਾਰਡਨ ਹਾਜ਼ਰ ਸਨ।
Related Posts
Latest News
29 Jan 2026 22:36:15
*ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ...

