ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਗਿਆ ਸੁਆਗਤ

ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਗਿਆ ਸੁਆਗਤ

ਫਿਰੋਜ਼ਪੁਰ 19 ਜੁਲਾਈ 2024.

            ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕ੍ਰਾਂਤੀਕਾਰੀ ਸ੍ਰੀ ਬੀ.ਕੇ. ਦੱਤ ਨੂੰ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਉਨ੍ਹਾਂ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪਰਿਵਾਰਕ ਮੈਂਬਰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪੁੱਜਣ ਤੇ ਸਰਕਟ ਹਾਊਸ ਵਿਖੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਅਤੇ ਸ੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ ਵੱਲੋਂ ਨਿੱਘਾ ਸੁਆਗਤ ਕੀਤਾ।

            ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਨੇ ਦੱਸਿਆ ਕਿ ਸ਼ਹੀਦ ਬੀ.ਕੇ. ਦੱਤ ਦੀ ਬੇਟੀ ਸ੍ਰੀਮਤੀ ਭਾਰਤੀ, ਸ਼ਹੀਦ ਭਗਤ ਸਿੰਘ ਦੇ ਭਤੀਜੇ ਸ੍ਰੀ ਚਰਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸ਼ਹੀਦ ਰਾਜਗੁਰੂ ਅਤੇ ਸੁਖਦੇਵ ਦੇ ਭਰਾ ਦਾ ਲੜਕਾ ਅਤੇ ਸ਼ਹੀਦ-ਏ-ਆਜ਼ਾਮ ਦਿੱਲੀ ਸੰਸਥਾ ਦੇ ਮੈਂਬਰਾਂ ਦੇ ਅੱਜ ਫਿਰੋਜ਼ਪੁਰ ਪਹੁੰਚਣ ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਅੱਜ ਸ਼ਾਮ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ ਅਤੇ ਰਟਰੀਟ ਸਰਮਨੀ ਦੇਖਣਗੇ ਅਤੇ ਬੀ.ਐਸ.ਐਫ. ਵੱਲੋਂ ਬਣਾਏ ਗਏ ਮਿਊਜਿਅਮ ਨੂੰ ਵੀ ਦੇਖਣਗੇ। ਇਸ ਤੋਂ ਬਾਅਦ ਸਾਰੇ ਪਤਵੰਤੇ ਸਰਕਟ ਹਾਊਸ ਵਿਖੇ ਰਾਤ ਰੁਕਣਗੇ ਅਤੇ ਅਗਲੇ ਦਿਨ ਸਵੇਰੇ 8 ਵਜੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਤੂੜੀ ਬਜ਼ਾਰ ਫਿਰੋਜ਼ਪੁਰ ਸ਼ਹਿਰ ਵਿਖੇ ਸ਼ਹੀਦਾਂ ਨਾਲ ਜੁੜੀ ਯਾਦਗਾਰ ਇਮਾਰਤ ਨੁੰ ਦੇਖਣਗੇ।

          ਇਸ ਮੌਕੇ ਚਰਨਜੀਤ ਸਿੰਘ ਭਤੀਜਾ ਸ਼ਹੀਦ ਭਗਤ ਸਿੰਘਭਾਸਕਰ ਦੱਤ ਬਾਗਚੀ ਬੇਟਾ ਭਾਰਤੀ ਦੱਤਨਿਲਾਂਜਨ ਦੱਤ ਬਾਗਚੀ ਬੇਟਾ ਭਾਰਤੀ ਦੱਤਦੇਵੋਲੀਨਾ ਪੁੱਤਰ ਨੂੰਹ ਭਾਰਤੀ ਦੱਤਰਾਜਗੁਰੂ ਦੇ ਪੋਤੇ ਸਤਿਆਸ਼ੀਲਅਨੂਜ ਥਾਪਰ ਸੁਖਦੇਵ ਜੀ ਦੇ ਪੋਤੇਡਾਕਟਰ ਗਇਆ ਪ੍ਰਸ਼ਾਦ ਦਾ ਬੇਟਾ ਕ੍ਰਾਂਤੀ ਕੁਮਾਰ ਅਤੇ ਪੋਤਾ ਕੁਮਾਰ ਆਜ਼ਾਦ ਆਦਿ ਹਾਜ਼ਰ ਸਨ।

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ