ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ

ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ

ਧੂਰੀ/ਸੰਗਰੂਰ 8 ਫਰਵਰੀ:
 
ਆਮ ਆਦਮੀ ਪਾਰਟੀ ਦੀ ਲੋਕ-ਪੱਖੀ, ਇਮਾਨਦਾਰ ਅਤੇ ਵਿਕਾਸ ਅਧਾਰਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਧੂਰੀ ਵਿਖੇ ਹੋਰ ਪਾਰਟੀਆਂ ਨੂੰ ਛੱਡ ਕੇ ਅੱਜ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਇਨ੍ਹਾਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਕੌਰ, ਪਰਮਜੀਤ ਸਿੰਘ, ਸੰਦੀਪ ਬਾਂਸਲ, ਡਿੱਕੀ ਗੋਇਲ, ਰਾਜੂ ਅਤੇ ਗੌਤਮ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।
 
ਇਸ ਮੌਕੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਨੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਫੈਸਲੇ ਕੀਤੇ ਜਾ ਰਹੇ ਹਨ।
 
ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਉਂਦਿਆਂ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕਦਿਆਂ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨਸ ਅਤੇ ਸਕੂਲ ਆਫ਼ ਬਰੀਲੀਐਂਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੀ ਸੂਰਤ ਬਦਲੀ ਹੈ।
 
ਰੋਜ਼ਗਾਰ ਦੇ ਖੇਤਰ ਵਿੱਚ ਸਰਕਾਰ ਵੱਲੋਂ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 600 ਯੂਨਿਟ ਮੁਫ਼ਤ ਬਿਜਲੀ, ਪਿੰਡਾਂ ਵਿੱਚ ਖੇਡ ਮੈਦਾਨਾਂ ਅਤੇ ਲਾਇਬਰੇਰੀਆਂ ਦੀ ਸਥਾਪਨਾ ਕਰਕੇ ਸੂਬਾ ਵਾਸੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਅਹਿਮ ਕਦਮ ਚੁੱਕੇ ਗਏ ਹਨ।
 
ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ’ਤੇ ਭਰੋਸਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਪਾਰਟੀ ਹੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸੱਚੀ ਨੀਅਤ ਨਾਲ ਕੰਮ ਕਰ ਰਹੀ ਹੈ। ਅੰਤ ਵਿੱਚ ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਲਿਆ।
 
ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਪੁਸ਼ਪਿੰਦਰ ਸ਼ਰਮਾ ਸਮੇਤ ਵੱਡੀ ਗਿਣਤੀ ਆਗੂ ਮੌਜੂਦ ਸਨ। 

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ