ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ
By Azad Soch
On
Patiala,27 NOV,2024,(Azad Soch News):- ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਲੀਡਰ ਜਗਜੀਤ ਸਿੰਘ ਡੱਲੇਵਾਲ (Leader Jagjit Singh Dallewal) ਨੂੰ ਨਜ਼ਰਬੰਦ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੀ ਕਿਸਾਨਾਂ ਦੇ ਨਿਸ਼ਾਨੇ ਉਪਰ ਆ ਗਈ ਹੈ,ਪੰਜਾਬ ਦੇ ਨਾਲ-ਨਾਲ ਵੱਡੀ ਗਿਣਤੀ ਹਰਿਆਣਾ ਦੇ ਕਿਸਾਨਾਂ ਨੇ ਵੀ ਖਨੌਰੀ ਬਾਰਡਰ ਵੱਲ ਚਾਲੇ ਪਾ ਦਿੱਤੇ ਹਨ। ਕਿਸਾਨ ਜਥੇਬੰਦੀਆਂ ਆਪਣਏ ਲੀਡਰ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਰਣਨੀਤੀ ਬਣਾ ਰਹੀਆਂ ਹਨ,ਅੱਜ ਬੁੱਧਵਾਰ ਨੂੰ ਖਨੌਰੀ ਬਾਰਡਰ ਉਪਰ ਮੀਟਿੰਗ ਕੀਤੀ ਜਾ ਰਹੀ ਹੈ,ਡੱਲੇਵਾਲ ਦੀ ਥਾਂ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝੰਡੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਹਿਰਾਸਤ 'ਚੋਂ ਛੁਡਾਉਣ ਲਈ ਬਾਰਡਰ ਉਪਰ ਰਣਨੀਤੀ ਬਣਾਈ ਜਾ ਰਹੀ ਹੈ,ਹਰਿਆਣਾ ਦੇ ਸਿਰਸਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਖਨੌਰੀ ਸਰਹੱਦ ਵੱਲ ਰਵਾਨਾ ਹੋ ਗਏ ਹਨ। ਪੰਜਾਬ ਵਿੱਚੋਂ ਵੀ ਕਿਸਾਨ ਖਨੌਰੀ ਬਾਰਡਰ (Khanuri Border) ਉਪਰ ਪਹੁੰਚ ਰਹੇ ਹਨ।
Latest News
100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप
23 Jan 2025 13:06:32
*100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप*
*कथनी-करनी एकै सार, जुल्म रहैया न...