ਨਗਰ ਨਿਗਮ/ਨਗਰ ਕੌਂਸਲ ਚੋਣਾਂ: ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

ਨਗਰ ਨਿਗਮ/ਨਗਰ ਕੌਂਸਲ ਚੋਣਾਂ: ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

ਬਰਨਾਲਾ, 17 ਮਈ-       ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਨਗਰ ਕੌਂਸਲ ਭਦੌੜ, ਨਗਰ ਕੌਂਸਲ ਧਨੌਲਾ ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਹੋਈ।
   ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਨਿਗਮ ਅਤੇ ਕੌਂਸਲਾਂ ਦੇ 91 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਟਰੇਨਿੰਗ ਟੀਮਾਂ ਵੱਲੋਂ ਪੋਲਿੰਗ ਸਟਾਫ਼ ਦੀਆਂ ਜ਼ਿੰਮੇਵਾਰੀਆਂ, ਲੋੜੀਂਦੇ ਦਸਤਾਵੇਜ਼, ਪੋਲਿੰਗ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
     ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ ਲਈ 98 ਪੋਲਿੰਗ ਬੂਥਾਂ, ਨਗਰ ਕੌਂਸਲ ਧਨੌਲਾ, ਤਪਾ ਅਤੇ ਭਦੌੜ ਲਈ ਕ੍ਰਮਵਾਰ 13,15 ਅਤੇ 13 ਵਾਰਡ ਹਨ ਤੇ ਕ੍ਰਮਵਾਰ 21 ਬੂਥਾਂ,18 ਬੂਥਾਂ ਅਤੇ 16 ਪੋਲਿੰਗ ਬੂਥਾਂ 'ਤੇ ਵੋਟਾਂ ਪੈਣੀਆਂ ਹਨ।
    ਨਗਰ ਨਿਗਮ ਬਰਨਾਲਾ ਲਈ ਅੱਜ ਰਿਟਰਨਿੰਗ ਅਫ਼ਸਰ ਸਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਦੀ ਅਗਵਾਈ ਹੇਠ ਸੈਕਰੇਡ ਹਾਰਟ ਕੌਨਵੈਂਟ ਸਕੂਲ ਰਾਏਕੋਟ ਰੋਡ ਬਰਨਾਲਾ ਵਿਖੇ ਰਿਹਰਸਲ ਕਰਵਾਈ ਗਈ। ਨਗਰ ਕੌਂਸਲ ਧਨੌਲਾ ਲਈ ਰਿਟਰਨਿੰਗ ਅਫ਼ਸਰ ਸਹਿਤ ਐੱਸ ਡੀ ਐਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਦੀ ਅਗਵਾਈ ਹੇਠ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ,  ਨਗਰ ਕੌਂਸਲ ਭਦੌੜ ਲਈ ਰਿਟਰਨਿੰਗ ਅਫ਼ਸਰ ਸਹਿਤ ਐੱਸ ਡੀ ਐਮ ਮਹਿਲ ਕਲਾਂ ਕ੍ਰਿਤਿਕਾ ਗੋਇਲ ਦੀ ਅਗਵਾਈ ਹੇਠ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਭਦੌੜ ਅਤੇ ਨਗਰ ਕੌਂਸਲ ਤਪਾ ਲਈ ਰਿਟਰਨਿੰਗ ਅਫ਼ਸਰ ਸਹਿਤ ਐੱਸ ਡੀ ਐਮ ਤਪਾ ਆਯੂਸ਼ ਗੋਇਲ ਦੀ ਅਗਵਾਈ ਹੇਠ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ।
 ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਵੋਟਾਂ ਮਿਤੀ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਪੈਣਗੀਆਂ ਅਤੇ ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ ਦਿਨ ਸ਼ੁੱਕਰਵਾਰ ਨੂੰ ਇਸ ਉਦੇਸ਼ ਲਈ ਸਥਾਪਿਤ ਕੀਤੇ ਗਿਣਤੀ ਕੇਂਦਰਾਂ 'ਤੇ ਹੋਵੇਗੀ। 

Advertisement

Latest News

ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ
ਬਿਹਾਰ,18, ਜੂਨ, 2026, (ਆਜ਼ਾਦ ਸੋਚ ਨਿਊਜ਼):- ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ (IMD) ਨੇ ਸੂਬੇ ਦੇ ਲੋਕਾਂ...
ਚੰਡੀਗੜ੍ਹ ਵਿੱਚ ਹੋਏ ਚਰਚਿਤ ਮੈਡੀਕਲ ਕਤਲਕਾਂਡ ਮਾਮਲੇ 'ਚ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ
ਐਫਆਈਐਚ ਹਾਕੀ ਪ੍ਰੋ ਲੀਗ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਚੈਂਪੀਅਨ ਜਰਮਨੀ ਨੂੰ 3-1 ਨਾਲ ਕਰਾਰੀ ਸ਼ਿਕਸਤ ਦਿੱਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-06-2026 ਅੰਗ 740
ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ