ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਸੰਪੰਨ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਸੰਪੰਨ

 ਮਾਨਸਾ, 17 ਮਈ:   ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਨੁਸਾਰ ਅੱਜ ਚੋਣ ਡਿਊਟੀ 'ਤੇ ਤਾਇਨਾਤ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਕਰਵਾਈ ਗਈ, ਜਿਸ ਵਿੱਚ ਚੋਣ ਸਟਾਫ਼ ਨੂੰ ਚੋਣ ਪ੍ਰਕਿਰਿਆ ਦੇ ਨਿਯਮਾਂ ਬਾਰੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਪਹਿਲੀ ਰਿਹਰਸਲ ਦੌਰਾਨ ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਨਗਰ ਕੌਂਸਲ ਮਾਨਸਾ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ, ਨਗਰ ਪੰਚਾਇਤ ਜੋਗਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜੋਗਾ ਵਿਖੇ,
ਨਗਰ ਕੌਂਸਲ ਬੁਢਲਾਡਾ ਲਈ ਕ੍ਰਿਸ਼ਨਾ ਕਾਲਜ ਰੱਲੀ ਵਿਖੇ, ਨਗਰ ਪੰਚਾਇਤ ਬੋਹਾ ਲਈ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਅਤੇ ਨਗਰ ਕੌਂਸਲ ਬਰੇਟਾ ਲਈ ਸ਼ਹੀਦ ਬਾਬਾ ਨੰਦ ਸਿੰਘ ਪੋਲੀਟੈਕਨਿਕ ਕਾਲਜ ਬਰੇਟਾ ਵਿਖੇ ਰਿਹਰਸਲ ਹੋਈ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਨਵਜੋਤ ਕੌਰ ਨੇ ਇਸ ਪਹਿਲੀ ਰਿਹਰਸਲ ਮੌਕੇ ਸਮੂਹ ਚੋਣ ਅਮਲੇ ਅਤੇ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਪੱਧਰ 'ਤੇ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹੁਕਮ ਦਿੱਤੇ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਭੈਅ-ਮੁਕਤ ਮਾਹੌਲ ਵਿੱਚ ਨੇਪਰੇ ਚਾੜ੍ਹਿਆ ਜਾਵੇ। ਹਰੇਕ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਬਿਨਾਂ ਕਿਸੇ ਪੱਖਪਾਤ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਏ ਤਾਂ ਜੋ ਲੋਕਤੰਤਰ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਰਿਹਰਸਲਾਂ ਦੌਰਾਨ ਚੋਣ ਸਟਾਫ਼ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਤਕਨੀਕੀ ਬਾਰੀਕੀਆਂ, ਨਿਯਮਾਂ ਅਤੇ ਵੋਟਾਂ ਵਾਲੇ ਦਿਨ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਤਕਨੀਕੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਤਾਂ ਜੋ 26 ਮਈ ਨੂੰ ਪੋਲਿੰਗ ਦੌਰਾਨ ਕਿਸੇ ਵੀ ਮੁਸ਼ਕਿਲ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਅਗਲੀਆਂ ਰਿਹਰਸਲਾਂ ਰਾਹੀਂ ਇਸ ਸਿਖਲਾਈ ਨੂੰ ਹੋਰ ਪੁਖ਼ਤਾ ਕੀਤਾ ਜਾਵੇਗਾ।

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ