ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਅਤੇ ਸਬਜ਼ੀਆਂ ਵਾਲੀਆਂ ਦੁਕਾਨਾਂ, ਰੇਹੜੀਆਂ ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਅਤੇ ਸਬਜ਼ੀਆਂ ਵਾਲੀਆਂ ਦੁਕਾਨਾਂ, ਰੇਹੜੀਆਂ  ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, ਨਵੰਬਰ 26

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਤੇ ਕਮਿਸ਼ਨਰ,ਖੁਰਾਕ ਸੁਰੱਖਿਆ, ਪੰਜਾਬ, ਸ੍ਰੀ ਦਿਲਰਾਜ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਔਲਖ ਦੀ ਅਗਵਾਈ ਵਾਲੀ ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋ ਬੁੱਧਵਾਰ ਨੂੰ ਤਾਰਨ ਤਾਰਨ ਸ਼ਹਿਰ ਤੋਂ ਇਲਾਵਾ ਢੋਟੀਆਂ, ਸ਼ੇਰੋਂ ਅਤੇ ਗੋਇੰਦਵਾਲ ਸਾਹਿਬ ਵਿਖ਼ੇ ਕਰਿਆਨਾ ਸਟੋਰਾਂ, ਫਲਾਂ ਸਬਜ਼ੀਆਂ ਵਾਲੀਆਂ ਦੁਕਾਨਾਂ, ਖਾਣ ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਦਾ ਨਿਰੀਖਣ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲੇ ਦੇ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ, ਢਾਬਿਆਂ, ਰੈਸਟੋਰੈਂਟਾਂ, ਡੇਅਰੀਆਂ, ਰੇਹੜੀਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਇਸੇ ਲੜੀ ਤਹਿਤ ਵਿੰਗ ਵੱਲੋਂ ਸਥਾਨਕ ਕਰਿਆਨੇ ਦੀਆਂ ਦੁਕਾਨਾਂ, ਸਬਜ਼ੀਆਂ ਵਾਲੀਆਂ ਦੁਕਾਨਾਂ ਅਤੇ ਖਾਣ ਪੀਣ ਸਮਾਨ ਵੇਚਣ ਵਾਲੀਆਂ ਰੇਹੜੀਆਂ ਤੋਂ ਇਲਾਵਾ ਆਂਗਣਵਾੜੀਆਂ 'ਤੇ ਵੰਡੇ ਜਾਣ ਵਾਲੇ ਰਾਸ਼ਨ ਦੀ ਜਾਂਚ ਕੀਤੀ ਗਈ। ਉਹਨਾਂ ਕਿਹਾ ਕਿ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਕਰਿਆਨਾ ਸਟੋਰ ਮਾਲਕ ਘਟੀਆ ਪੱਧਰ ਦਾ ਸਮਾਨ ਵੇਚਦਾ ਪਾਇਆ ਜਾਵੇਗਾ ਤਾਂ ਉਸ ਵਿਰੁੱਧ ਢੁਕਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 ਜਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਨੇ ਦੱਸਿਆ ਕਿ ਖੁਰਾਕ ਸੁਰੱਖਿਆ ਵਿੰਗ ਵੱਲੋਂ ਤਰਨ ਤਾਰਨ ਸ਼ਹਿਰ ਤੋਂ ਇਲਾਵਾ ਢੋਟੀਆਂ, ਸ਼ੇਰੋ ਅਤੇ ਸ਼੍ਰੀ ਗੋਇੰਦਵਾਲ ਸਾਹਿਬ  ਵਿਖ਼ੇ ਦੁਕਾਨਾਂ ਅਤੇ ਰੇਹੜੀਆਂ ਦੀ ਜਾਂਚ ਕੀਤੀ ਗਈ। ਉਹਨਾਂ ਦੱਸਿਆ ਕਿ ਖੁਰਾਕ ਸੁਰੱਖਿਆ ਵਿੰਗ ਵੱਲੋਂ ਛੋਲੇ, ਗੁੜ, ਸੰਘਾੜੇ ਅਤੇ ਲੂਣ ਦੇ 6 ਸੈਂਪਲਾਂ ਨੂੰ ਅਗਲੇਰੀ ਜਾਂਚ ਖਰੜ ਲੈਬੋਰਟਰੀ ਵਿਖੇ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਇੱਕ ਸਧਾਰ ਨੋਟਿਸ ਵੀ ਜਾਰੀ ਕੀਤਾ ਗਿਆ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਆਂਗਣਵਾੜੀ ਕੇਂਦਰਾਂ 'ਤੇ ਵੰਡੇ ਜਾਣ ਵਾਲੇ ਸਮਾਨ ਦੇ 4 ਸੈਂਪਲ ਵੀ ਅਗਲੇਰੀ ਜਾਂਚ ਲਈ ਭੇਜੇ ਗਏ ਹਨ। ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਨੇ ਦੱਸਿਆ ਕਿ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਡਾਕਟਰ ਸੁਖਬੀਰ ਕੌਰ ਨੇ ਕਿਹਾ ਕਿ ਰੇਹੜੀਆਂ 'ਤੇ ਸਮਾਨ ਵੇਚਣ ਵਾਲਿਆਂ ਨੂੰ  ਸਾਫ ਸਫਾਈ ਦੇ ਸਾਰੇ ਮਾਪਢੰਡਾ ਦੀ ਪਾਲਣਾ ਕਰਨ ਲਈ ਕਿਹਾ ਗਿਆ।

ਡਾਕਟਰ ਸੁਖਬੀਰ ਕੌਰ ਨੇ ਕਿਹਾ ਕਿ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਹਦਾਇਤ ਕੀਤੀ ਗਈ ਕਿ ਕੰਮ ਕਾਜ ਵਾਲੇ ਸਥਾਨ ਤੇ ਪਾਣੀ ਨੂੰ ਇਕੱਠਾ ਨਾ ਹੋਣ ਦੇਣ ਤਾਂ ਜੋ ਮੱਖੀ ਮੱਛਰ ਦੇ ਪੈਦਾ ਹੋਣ ਦਾ ਖਦਸਾ ਨਾ ਬਣੇ।

 ਇਸ ਮੌਕੇ ਫੂਡ ਸੇਫਟੀ ਅਫਸਰ ਸਾਕਸ਼ੀ ਖੋਸਲਾ ਵੀ ਮੌਜੂਦ ਰਹੇ। 

Advertisement

Latest News

ਆਪ’ ਸਰਕਾਰ ਅਧੀਨ ਆਬਕਾਰੀ ਮਾਲੀਏ ਵਿੱਚ 86.77% ਦਾ ਵਾਧਾ, ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਾਲਾਨਾ ਔਸਤ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ ਆਪ’ ਸਰਕਾਰ ਅਧੀਨ ਆਬਕਾਰੀ ਮਾਲੀਏ ਵਿੱਚ 86.77% ਦਾ ਵਾਧਾ, ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਾਲਾਨਾ ਔਸਤ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ
*‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ...
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ'ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ
ਦਿੱਲੀ ਵਿੱਚ ਔਰਤਾਂ ਅਤੇ ਟਰਾਂਸਜੈਂਡਰਾਂ ਲਈ 'ਪਿੰਕ ਸਹੇਲੀ ਕਾਰਡ' ਲਾਂਚ
ਦੁਬਈ ‘ਚ ਫਸੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਸੁਰੱਖਿਅਤ ਪਰਤੀ ਭਾਰਤ
ਹਰਿਆਣਾ ਦੇ ਕਿਸਾਨਾਂ ਨੂੰ ਨਿਰਵਿਘਨ ਅਤੇ ਭਰੋਸੇਮੰਦ ਬਿਜਲੀ ਪ੍ਰਦਾਨ ਕਰਨ ਲਈ,ਸਰਕਾਰ ਹਰਿਆਣਾ ਐਗਰੀ ਡਿਸਕੌਮ ਨਾਮਕ ਇੱਕ ਤੀਜੀ ਊਰਜਾ ਵੰਡ ਕੰਪਨੀ ਸਥਾਪਤ ਕਰੇਗੀ
ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਜ਼ਿਆਦਾ ਗਰਮੀ ਹੈ,ਤਾਪਮਾਨ 40-45 ਡਿਗਰੀ ਤੱਕ ਪਹੁੰਚ ਜਾਵੇਗਾ
ਮੋਟੋਰੋਲਾ ਨੇ MWC 'ਤੇ Razr Fold ਲਾਂਚ ਕੀਤਾ, 6,000mAh ਬੈਟਰੀ