ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਚੰਡੀਗੜ੍ਹ, 27 ਦਸੰਬਰ:

ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਛੱਤਬੀੜ ਦੇ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ ਵਿੱਚ ਜਾਨਵਰਾਂ ਲਈ ਸਾਫ਼-ਸੁਥਰੇ ਅਤੇ ਸੁਰੱਖਿਆਤਮਕ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।

ਮਾਸਾਹਾਰੀ ਜਾਨਵਰਾਂ ਬਾਘ, ਚੀਤੇ, ਸ਼ੇਰ ਅਤੇ ਹੋਰਨਾਂ ਬਿੱਲੀ ਪ੍ਰਜਾਤੀਆਂ ਲਈ ਰਾਤ ਦੇ ਆਸਰਾ ਸਥਾਨਾਂ ਵਿੱਚ ਰੂਮ ਹੀਟਰ ਅਤੇ ਹੀਟ ਕੰਵੈਕਟਰਾਂ ਦੀ ਵਿਵਸਥਾ ਕੀਤੀ ਗਈ ਹੈ। ਸਾਰੀਆਂ ਖਿੜਕੀਆਂ ਅਤੇ ਖੁੱਲ੍ਹਿਆਂ ਥਾਵਾਂ ਨੂੰ ਪੌਲੀਥੀਨ ਸ਼ੀਟ ਜਾਂ ਫਾਈਬਰ ਸ਼ੀਟ ਅਤੇ ਸਰਕੰਡੇ ਘਾਹ ਦੀ ਛੱਤ ਨਾਲ ਢੱਕਿਆ ਗਿਆ ਹੈ। ਸਾਰੇ ਵਧੇਰੀ ਉਮਰ ਅਤੇ ਛੋਟੀ ਉਮਰ ਦੇ ਜਾਨਵਰਾਂ ਲਈ ਵਿਸ਼ੇਸ਼ ਤਾਪਮਾਨ ਨਿਯੰਤਰਣ ਪ੍ਰਬੰਧ ਕੀਤੇ ਗਏ ਹਨ।

ਸ਼ਾਕਾਹਾਰੀ ਜਾਨਵਰਾਂ ਲਈ ਬੰਨ੍ਹਣ ਵਾਲੀਆਂ ਤਾਰਾਂ ਅਤੇ ਰੱਸੀਆਂ ਦੀ ਮਦਦ ਨਾਲ ਅਸਥਾਈ ਆਸਰਾ/ਝੌਂਪੜੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਇਨ੍ਹਾਂ ਸ਼ਾਕਾਹਾਰੀ ਜਾਨਵਰਾਂ ਦੇ ਸਾਰੇ ਵਾੜਿਆਂ ਵਿੱਚ ਵਾਟਰ ਪਰੂਫ਼ ਪ੍ਰਬੰਧਾਂ (ਛੱਤਾਂ ਨੂੰ ਕਾਲੀ ਤਰਪਾਲ ਨਾਲ ਢੱਕਣ) ਦੀ ਸਹੂਲਤ ਦਿੱਤੀ ਗਈ ਹੈ। ਸਾਰੇ ਸ਼ਾਕਾਹਾਰੀ ਜਾਨਵਰਾਂ ਵਾਸਤੇ ਆਰਾਮਦਾਇਕ ਫਰਸ਼ ਲਈ ਪਰਾਲੀ ਅਤੇ ਤੂੜੀ ਦੇ ਬਿਸਤਰੇ ਦੀ ਵਿਵਸਥਾ ਕੀਤੀ ਗਈ ਹੈ।

ਸਾਰੇ ਪੰਛੀਆਂ ਦੇ ਪਿੰਜਰਿਆਂ ਨੂੰ ਫਾਈਬਰ ਕੱਪੜੇ, ਜੂਟ ਮੈਟ ਅਤੇ ਪੌਲੀਥੀਨ ਦੀਆਂ ਚਾਦਰਾਂ ਨਾਲ ਚੰਗੀ ਤਰ੍ਹਾਂ ਢਕਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਠੰਢ ਅਤੇ ਮੀਂਹ ਤੋਂ ਬਚਾਇਆ ਜਾ ਸਕੇ। ਸਾਰੇ ਪੰਛੀਆਂ ਦੇ ਆਲ੍ਹਣਿਆਂ ਨੂੰ ਗਰਮ ਰੱਖਣ ਲਈ ਪਰਾਲੀ, ਤੂੜੀ ਅਤੇ ਚੌਲਾਂ ਦੇ ਭੂਸੇ ਦਾ ਬਿਸਤਰੇ ਦੀ ਵਰਤੋਂ ਕੀਤੀ ਗਈ ਹੈ। ਪੰਛੀਆਂ ਦੇ ਪਿੰਜਰਿਆਂ ਦੇ ਢੱਕਣ ਅਗਲੇ ਪਾਸੇ ਤੋਂ ਫੋਲਡ ਹੋ ਸਕਦੇ ਹਨ ਤਾਂ ਜੋ ਲੋੜ ਪੈਣ 'ਤੇ ਉਨ੍ਹਾਂ ਨੂੰ ਧੁੱਪ ਪੈਣ ਲਈ ਖੋਲ੍ਹਿਆ ਜਾ ਸਕੇ। ਆਰਾਮਦਾਇਕ ਵਾਤਾਵਰਣ ਲਈ ਸਾਰੇ ਤਿੱਤਰਾਂ ਦੇ ਪਿੰਜਰਿਆਂ ਨੂੰ ਘਾਹ/ਝੋਨੇ ਦੇ ਢਾਂਚੇ ਨਾਲ ਭਰਪੂਰ ਬਣਾਇਆ ਗਿਆ ਹੈ।

ਇਸ ਤੋਂ ਇਲਾਵਾ ਰੇਂਗਣ ਵਾਲੇ ਜੰਤੂਆਂ ਦੀਆਂ ਖੱਡਾਂ ‘ਤੇ ਆਇਲ ਫਿਨ ਹੀਟਰ ਲਗਾਏ ਗਏ ਹਨ ਅਤੇ ਇਹ ਹੀਟਰ ਆਲੇ-ਦੁਆਲੇ ਦੀ ਕੁਦਰਤੀ ਨਮੀ ਨੂੰ ਪ੍ਰਭਾਵਤ ਨਹੀਂ ਕਰਦੇ। ਇਸ ਤੋਂ ਇਲਾਵਾ ਰੇਂਗਣ ਵਾਲੇ ਜੰਤੂਆਂ ਦੇ ਸਾਰੇ ਸੈੱਲਾਂ ਲਈ ਤੂੜੀ, ਸੁੱਕੇ ਪੱਤਿਆਂ ਅਤੇ ਭਾਰੀ ਕੰਬਲਾਂ ਦੀ ਵਿਵਸਥਾ ਕੀਤੀ ਗਈ ਹੈ ਜੋ ਇਨ੍ਹਾਂ ਰੇਂਗਣ ਵਾਲੇ ਜੰਤੂਆਂ ਲਈ ਬਹੁਤ ਆਰਾਮਦਾਇਕ ਹਨ। ਰੇਂਗਣ ਵਾਲੇ ਜੰਤੂਆਂ ਵਾਲੇ ਸੈਕਸ਼ਨ ਵਿੱਚ ਵਿਸ਼ੇਸ਼ ਯੂ.ਵੀ. ਲੈਂਪ ਲਗਾਏ ਗਏ ਹਨ। ਕੱਛੂਆਂ ਅਤੇ ਪਾਣੀ ਵਿੱਚ ਰਹਿਣ ਵਾਲੇ ਕੱਛੂਆਂ ਲਈ ਵਾਟਰ ਸਰਕੂਲੇਸ਼ਨ ਸਿਸਟਮ ਵਾਲੇ ਵਿਸ਼ੇਸ਼ ਐਕੁਏਰੀਅਮ ਵਾਟਰ ਹੀਟਰ ਵੀ ਲਗਾਏ ਗਏ ਹਨ। 

Advertisement

Advertisement

Latest News

ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ
ਚੰਡੀਗੜ੍ਹ, 27 ਦਸੰਬਰ 2025:ਸਬੰਧਤ ਅਧਿਕਾਰੀ ਵਿਰੁੱਧ ਅੰਦਰੂਨੀ ਸ਼ਿਕਾਇਤ ਮਿਲਣ ਉਪਰੰਤ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਵਿਜੀਲੈਂਸ ਬਿਊਰੋ, ਅੰਮ੍ਰਿਤਸਰ...
ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ
'ਯੁੱਧ ਨਸ਼ਿਆਂ ਵਿਰੁੱਧ': 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ
ਨਰੋਏ ਸਮਾਜ ਦੀ ਸਿਰਜਣਾ ਲਈ ਪਿੰਡ-ਪਿੰਡ ਕੀਤੀ ਜਾ ਰਹੀ ਹੈ ਪਹੁੰਚ - ਸੀ.ਜੇ.ਐਮ ਨੀਰਜ ਗੋਇਲ