ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ

ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ

ਫ਼ਰੀਦਕੋਟ, 12 ਮਈ-  ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਦੇ ਹਨ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਸ੍ਰੀ ਰਾਹੁਲ ਚਾਬਾ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਤੋਂ ਬਾਅਦ ਪੋਰਟਲ ‘ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਫਾਰਮ ਸਬਮਿਟ ਕਰਨ ਉਪਰੰਤ ਇੱਕ ਵਿਲੱਖਣ ਸੈਲਫ-ਇਨਿਊਮਰੇਸ਼ਨ ਆਈਡੀ ਜਨਰੇਟ ਹੋਵੇਗੀ ਅਤੇ ਜਦੋਂ ਜਨਗਣਨਾ ਮੁਲਾਜ਼ਮ ਘਰ ਦੌਰੇ ‘ਤੇ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈਡੀ ਦਿਖਾਉਣੀ ਹੋਵੇਗੀ, ਜਿਸ ਨਾਲ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਪੂਰਾ ਕਰਨ ਵਿੱਚ ਸਹਿਯੋਗ ਦੇਣ।

ਇਸ ਮੌਕੇ ਸ੍ਰੀ ਪੰਕਜ ਜਿਲ੍ਹਾ ਕੋਆਰਡੀਨੇਟਰ ਜਨਗਣਨਾ ਵਿਭਾਗ, ਗੁਰਨਾਮ ਸਿੰਘ ਵਿਰਕ ਪੀ.ਏ., ਜਸਬੀਰ ਜੱਸੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਜਨਗਣਨਾ, ਰੰਗ ਹਰਜਿੰਦਰ ਜਿਲ੍ਹਾ ਮਾਸਟਰ ਟ੍ਰੇਨਰ, ਮੈਡਮ ਮਨਪ੍ਰੀਤ ਕੌਰ, ਗੁਰਦੀਪ ਸਿੰਘ ਤਕਨੀਕੀ ਸਹਾਇਕ, ਵੀ ਹਾਜ਼ਰ ਸਨ।

 

Advertisement

Latest News

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC) ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)
ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ...
ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ
ਆਪ' ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ