ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

ਅੰਮ੍ਰਿਤਸਰ 10 ਅਗਸਤ 2024 ---

ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਮਾਰਕੀਟ ਕਮੇਟੀ ਮਹਿਤਾ ਵਿਖੇ ਲਗਾਏ ਗਏ ਰੋਜਗਾਰ ਅਤੇ ਸਵੈ ਰੋਜਗਾਰ ਕੈਂਪ ਦੌਰਾਨ 96 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮੁਹੱਈਆ ਕਰਵਾਉਣ ਸਮੇਂ ਕੀਤਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤਸਿੱਖਿਆ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ ਪਿੰਡ ਪੱਧਰ ਤੇ ਰੋਜ਼ਗਾਰ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ।

ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਸਵੈ ਰੋਜਗਾਰ ਮੁਹਈਆ ਕਰਵਾਉਣ ਲਈ ਪੰਜਾਬ ਦੇ ਜਿਲ੍ਹੇ ਦੇ ਵੱਖ-ਵੱਖ ਵਿਭਾਗ ਜਿਵੇ ਕਿ ਬੈਕਫਿੰਕੋ ਅੰਮ੍ਰਿਤਸਰਐਸ.ਸੀ.ਕਾਰਪੋਰੇਸ਼ਨ ਅੰਮ੍ਰਿਤਸਰਜਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰਡੇਅਰੀ ਡਿਵੈਲਪਮੈਂਟ ਬੋਰਡ ਅੰਮ੍ਰਿਤਸਰਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅੰਮ੍ਰਿਤਸਰਪੇਂਡੂ ਸਵੈ ਰੁਜਗਾਰ ਤਕਨੀਕੀ ਸੰਸਥਾ ਅੰਮ੍ਰਿਤਸਰਪੰਜਾਬ ਰਾਜ ਪੇਂਡੂ ਅਜੀਵਿਕਾ ਮਿਸ਼ਨਅੰਮ੍ਰਿਤਸਰ  ਨੇ ਭਾਗ ਲਿੱਆ ਅਤੇ ਨੌਜਵਾਨਾਂ ਨੂੰ ਆਫਰ ਲੇਟਰ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਨਾਮੀ ਕੰਪਨੀਆਂ ਜਿਵੇ ਕਿ ਰਖਸ਼ਾ ਸਕਿਉਰਟਰੀਮੈਕਸਿਕਸ ਕੋਚਰ ਟੈਕਸ਼ੇਅਰ ਇੰਡੀਆ ਆਦਿ ਨੇ ਭਾਗ ਲਿਆ ਅਤੇ ਲੜਕੇ ਅਤੇ ਲੜਕੀਆਂ ਨੂੰ ਨੌਕਰੀ ਦੇ ਵੱਖ-ਵੱਖ ਅਵਸਰ ਪ੍ਰਦਾਨ ਕੀਤੇ ਗਏ। ਇਸ ਕੈਂਪ ਵਿਚ ਕੁੱਲ 211 ਨੌਜਵਾਨਾਂ ਵੱਲੋਂ ਹਿੱਸਾ ਲਿਆ ਗਿਆ ਅਤੇ 96 ਬੱਚਿਆ ਨੂੰ ਨੋਕਰੀ ਦੇ ਅਫਸਰ ਪ੍ਰਦਾਨ ਕੀਤੇ ਗਏ ਹਨ।

ਉਨਾਂ ਦੱਸਿਆ ਕਿ ਇਸ ਮੌਕੇ ਤੇ ਨੋਜਵਾਨਾ ਨੂੰ ਪੁਲਿਸਆਰਮੀ ਅਤੇ ਹੋਰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ ਹੈ ਅਤੇ ਸੀ-ਪਾਇਟ ਕੇਂਦਰ ਕਪੂਰਥਲਾ ਅਤੇ ਆਰਮੀ ਰੀਕਰਿਉਟਮੈਂਟ ਕੇਂਦਰ ਅੰਮ੍ਰਿਤਸਰ ਵੱਲੋ ਨੌਜਵਾਨਾਂ ਨੂੰ ਭਰਤੀ ਸਬੰਧੀ ਜਾਗਰੂਕ ਵੀ ਕੀਤਾ ਗਿਆ ਹੈ।

ਇਸ ਮੋਕੇ ਡਾ.ਗੁਰਵਿੰਦਰ ਸਿੰਘ ਚੇਅਰਮੈਨ ਮਾਰਕਿਟ ਮਹਿਤਾਸ਼੍ਰੀਮਤੀ ਨੀਲਮ ਮਹੇ ,ਡਿਪਟੀ ਡਾਇਰੈਕਟਰਰੋਜਗਾਰ ਉਤੱਪਤੀ,ਹੁਨਰ ਵਿਕਾਸ ਅਤੇ ਸਿਖਲਾਈਅੰਮ੍ਰਿਤਸਰਸ੍ਰੀ ਨਰੇਸ਼ ਕੁਮਾਰਰੋਜਗਾਰ ਉਤੱਪਤੀ,ਹੁਨਰ ਵਿਕਾਸ ਅਤੇ ਸਿਖਲਾਈਅੰਮ੍ਰਿਤਸਰ,ਸ਼੍ਰੀ ਤੀਰਥਪਾਲ ਸਿੰਘ,ਡਿਪਟੀ ਸੀ.ਈ.ਓ ਰੋਜਗਾਰ ਉਤੱਪਤੀ,ਹੁਨਰ ਵਿਕਾਸ ਅਤੇ ਸਿਖਲਾਈਅੰਮ੍ਰਿਤਸਰਸ਼੍ਰੀ ਗੋਰਵ ਕੁਮਾਰ,ਕਰੀਅਰ ਕਾਉਂਸਲਰ ਰੋਜਗਾਰ ਉਤੱਪਤੀ,ਹੁਨਰ ਵਿਕਾਸ ਅਤੇ ਸਿਖਲਾਈਅੰਮ੍ਰਿਤਸਰਬਲਾਕ ਪ੍ਰਧਾਨ ਸ: ਜਰਮਜੀਤ ਸਿੰਘਗੁਰਜਿੰਦਰ ਸਿੰਘਅਜੈ ਗਾਂਧੀਸੁਖ ਰੰਧਾਵਾਕੰਵਲਜੀਤ ਸਿੰਘਪ੍ਰਗਟ ਸਿੰਘਦਲਜੀਤ ਸਿੰਘ ਉਦੋਨੰਗਲ ਵੀ ਹਾਜ਼ਰ ਸਨ। 

Tags:

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ