ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਨੂੰ ਸਿਹਤ, ਸੁਰੱਖਿਆ ਤੇ ਸਨਮਾਨ ਭਰਿਆ ਜੀਵਨ ਦੇਣ ਲਈ ਵਚਨਬੱਧ : ਹਰਭਜਨ ਸਿੰਘ ਈ.ਟੀ.ਓ.

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਨੂੰ ਸਿਹਤ, ਸੁਰੱਖਿਆ ਤੇ ਸਨਮਾਨ ਭਰਿਆ ਜੀਵਨ ਦੇਣ ਲਈ ਵਚਨਬੱਧ : ਹਰਭਜਨ ਸਿੰਘ ਈ.ਟੀ.ਓ.

ਜੰਡਿਆਲਾ ਗੁਰੂ/ਅੰਮ੍ਰਿਤਸਰ, 7 ਫਰਵਰੀ (        ) - ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਗਦੀਸ਼ ਸਦਨ ਹਾਲਡਲੀਆਣਾ ਮੰਦਰਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਜ਼ਿਲ੍ਹਾ ਪੱਧਰੀ ਕੈਂਪ ਦਾ ਮਕਸਦ ਬਜ਼ੁਰਗਾਂ ਨੂੰ ਸੌਖੀ ਸਿਹਤ ਸਹੂਲਤਾਂਸਮਾਜਿਕ ਸੁਰੱਖਿਆ ਅਤੇ ਸਨਮਾਨ ਮੁਹੱਈਆ ਕਰਵਾਉਣਾ ਹੈ।

 

ਇਸ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਨੂੰ ਮੁਫ਼ਤ ਪੂਰੀ ਜਰੀਏਟ੍ਰਿਕ ਜਾਂਚ (ਬੁਢਾਪੇ ਨਾਲ ਸਬੰਧਤ ਬੀਮਾਰੀਆਂ)ਈ.ਐਨ.ਟੀ. ਜਾਂਚਅੱਖਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸੀਨੀਅਰ ਸਿਟੀਜ਼ਨ ਕਾਰਡਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਸਬੰਧੀ ਸਹੂਲਤਾਂ ਵੀ ਇਕੋ ਥਾਂ ਉਪਲਬਧ ਕਰਵਾਈਆਂ ਗਈਆਂ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਤਾ-ਪਿਤਾ ਅਤੇ ਸੀਨੀਅਰ ਸਿਟੀਜ਼ਨ ਮੈਨਟੀਨੈਂਸ ਐਕਟ ਸਬੰਧੀ ਕਾਨੂੰਨੀ ਜਾਗਰੂਕਤਾ ਵੀ ਦਿੱਤੀ ਗਈ।

 

ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੈਂਪ ਵਿੱਚ ਪਹੁੰਚੇ ਬਜ਼ੁਰਗਾਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਵਿੱਤੀ ਸਾਲ 2025-26 ਦੌਰਾਨ 7.86 ਕਰੋੜ ਰੁਪਏ ਖਰਚ ਕਰਕੇ ਬਜ਼ੁਰਗਾਂ ਲਈ ਵਿਸ਼ਤ੍ਰਿਤ ਸਿਹਤ ਸੇਵਾਵਾਂਜਾਗਰੂਕਤਾ ਅਤੇ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

 

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਕੇਂਦ੍ਰਿਤ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਤੀਕ ਹੈਜਿਸ ਅਧੀਨ ਬਜ਼ੁਰਗਾਂ ਨੂੰ ਸੁਰੱਖਿਅਤਸਿਹਤਮੰਦ ਅਤੇ ਸਨਮਾਨਪੂਰਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹਰ ਜ਼ਿਲ੍ਹੇ ਵਿੱਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇਹ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਬਜ਼ੁਰਗਾਂ ਨੂੰ ਕੇਵਲ ਭਲਾਈ ਸਕੀਮਾਂ ਹੀ ਨਹੀਂਸਗੋਂ ਸਨਮਾਨਸੁਰੱਖਿਆ ਅਤੇ ਸਮਾਜਿਕ ਸਹਾਰਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਐੱਸ.ਡੀ.ਐੱਮ. ਅੰਮ੍ਰਿਤਸਰ-ਸ੍ਰੀ ਅਮਨਪ੍ਰੀਤ ਸਿੰਘ ਗਿੱਲਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਸੀਸ ਇੰਦਰ ਸਿੰਘਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘਨਰੇਸ਼ ਪਾਠਕਸੁਨੈਨਾ ਰੰਧਾਵਾਐਡਵੋਕੇਟ ਰਾਜ ਕੁਮਾਰ ਮਲਹੋਤਰਾਡਾ. ਰਣਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਇਲਾਕੇ ਦੇ ਮੁਹਤਬਰ ਵੀ ਹਾਜ਼ਰ ਸਨ। 

Advertisement

Latest News

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ
  ਅੰਮ੍ਰਿਤਸਰ, 7 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ
ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਮਾਣਕਪੁਰ ਰਵਿਦਾਸ ਮੰਦਿਰ ਵਿੱਚ ਹੋਏ ਨਤਮਸਤਕ
ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ
ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ
ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ