ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿਚ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਉਪਰਾਲੇ ਕੀਤੇ

ਪੰਜਾਬ ਪੁਲਿਸ ਨੂੰ ਦੇਸ਼ ਦੀਆਂ ਨੰਬਰ 1 ਗੱਡੀਆਂ ਕੀਤੀਆਂ ਪ੍ਰਦਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿਚ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਉਪਰਾਲੇ ਕੀਤੇ

Chandigarh,03 Oct,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿਚ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਉਪਰਾਲੇ ਕੀਤੇ ਹਨ,ਆਧੁਨਿਕ ਸਮੇਂ ਦੀ ਲੋੜ ਮੁਤਾਬਿਕ ਪੰਜਾਬ ਪੁਲਿਸ ਨੂੰ ਨਵੇਂ ਹਥਿਆਰ, ਬਾਡੀ ਕੈਮਰੇ, ਨਵੀਆਂ ਗੱਡੀਆਂ ਨਾਲ ਲੈਸ ਕੀਤਾ ਗਿਆ ਹੈ,ਮਾਨ ਸਰਕਾਰ ਨੇ ਪੰਜਾਬ ਪੁਲਿਸ (Punjab Police) ਦੇ ਬੇੜੇ ਵਿੱਚ ਨਵੀਆਂ EVR ਗੱਡੀਆਂ ਸ਼ਾਮਲ ਕੀਤੀਆਂ ਹਨ,ਜਿਹਨਾਂ ਵਿੱਚ ਅਰਟਿਗਾ ਅਤੇ ਮਾਰੂਤੀ ਕਾਰਾਂ ਸ਼ਾਮਲ ਹਨ,ਮਾਰੂਤੀ ਕਾਰਾਂ ਨੂੰ ਛੋਟੀਆਂ ਗਲੀਆਂ ਵਿਚੋਂ ਲੰਘਾਉਣਾ ਆਸਾਨ ਹੁੰਦਾ ਹੈ,ਜਿਸ ਕਰਕੇ ਇਹਨਾਂ ਨੂੰ ਪੰਜਾਬ ਪੁਲਿਸ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਗਿਆ ਹੈ,ਪੰਜਾਬ ਪੁਲਿਸ (Punjab Police) ਨੂੰ ਆਧੁਨਿਕ ਹਥਿਆਰਾਂ ਨਾਲ ਵੀ ਲੈਸ ਕੀਤਾ ਗਿਆ ਹੈ ਤਾਂ ਕਿ ਪੁਲਿਸ ਦੁਸ਼ਮਣਾਂ ਨੂੰ ਠੋਕਵਾਂ ਜਵਾਬ ਦੇਵੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੜਕ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਫੋਰਸ ਦਾ ਗਠਨ ਕੀਤਾ ਹੈ,ਸੂਬੇ ਵਿੱਚ ਹਰ ਸਾਲ ਸੜਕ ਹਾਦਸਿਆਂ ’ਚ ਜਾਨ ਵਾਲੀਆਂ ਤਕਰੀਬਨ ਤਿੰਨ ਹਜ਼ਾਰ ਮਨੁੱਖੀ ਜਾਨਾਂ ਬਚਾਉਣ ਲਈ ਪੰਜਾਬ ਦੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ ਹਾਈ-ਟੈੱਕ ਵਾਹਨਾਂ (Hi-Tech Vehicles) ਨੂੰ ਝੰਡੀ ਵਿਖਾਈ,ਸੜਕ ਸੁਰੱਖਿਆ ਫੋਰਸ ਬਾਰੇ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ,ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ,ਸੜਕ ਫੋਰਸ (Road Force) ਦੇ ਗਠਨ ਨਾਲ ਪੁਲਿਸ ਦੇ ਜਵਾਨ ਆਪਣੀ ਡਿਊਟੀ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਰਹੇ ਹਨ,ਜਿਹੜੇ ਵਾਹਨ ਇਸ ਫੋਰਸ ਨੂੰ ਦਿੱਤੇ ਗਏ ਹਨ,ਉਹ ਦੁਨੀਆ ਭਰ ਦੇ ਸਭ ਤੋਂ ਵਧੀਆ ਵਾਹਨਾਂ ਵਿੱਚੋਂ ਇੱਕ ਹਨ। 

ਪੰਜਾਬ ਸਰਕਾਰ (Punjab Govt) ਵੱਲੋਂ ਲੁਧਿਆਣੇ ਜ਼ਿਲ੍ਹੇ ਵਿਚ ਸੀਸੀਟੀਵੀ ਕੈਮਰੇ, ਨਵੀਆਂ ਗੱਡੀਆਂ, ਬਾਡੀ ਕੈਮਰੇ ਅਤੇ ਹੋਰ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ,ਜਿਸ ਨਾਲ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਕਰੜੀ ਨਜ਼ਰ ਰੱਖੀ ਜਾ ਰਹੀ ਹੈ,ਪੰਜਾਬ ਵਿਚ ਗੈਂਗਸਟਰਾਂ,ਨਸ਼ਾ ਤਸਕਰਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਕੋਲ ਆਧੁਨਿਕ ਹਥਿਆਰ ਮੁਹੱਈਆਂ ਵੀ ਕਰਵਾਏ ਗਏ ਹਨ,ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਸਰਹੱਦ ਉਤੇ ਹੋ ਰਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀਐਸਐਫ (BSF) ਨਾਲ ਸਾਂਝੇ ਮੁਹਿੰਮ ਚਲਾਈਆਂ ਗਈਆਂ ਹਨ,ਡਰੋਨ ਰਾਹੀਂ ਪਾਕਿਸਤਾਨ ਤੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਅਹਿਮ ਯੋਗਦਾਨ ਪਾ ਰਹੀ ਹੈ,ਪਿਛਲੇ ਸਾਲ 2023 ਵਿਚ 107 ਡਰੋਨ ਸਾਂਝੇ ਆਪਰੇਸ਼ਨ ਵਿਚ ਬਰਾਮਦ ਕੀਤੇ ਗਏ ਹਨ,ਮੁੱਖ ਮੰਤਰੀ ਭਗਵੰਤ ਮਾਨ ਨੇ ਨੇ ਦੱਸਿਆ ਕਿ ਪੰਜਾਬ ਪੁਲਿਸ (Punjab Police) ਨੂੰ ਹਾਈਟੈਕ ਅਤੇ ਹੋਰ ਵੀ ਐਕਟਿਵ ਬਣਾਉਣ ਲਈ ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

 

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ