ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦਾ ਗਰਾਫ ਕਾਫੀ ਉੱਚਾ ਹੋਇਆ-ਰਮਨ ਬਹਿਲ

 ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦਾ ਗਰਾਫ ਕਾਫੀ ਉੱਚਾ ਹੋਇਆ-ਰਮਨ ਬਹਿਲ

Gurdaspur, 5 June 2024,(Azad Soch News):- ਗੁਰਦਾਸਪੁਰ ਵਿੱਚ ਐਲਾਨੇ ਗਏ ਚੋਂ ਨਤੀਜਿਆਂ ਦੌਰਾਨ ਵੱਖ-ਵੱਖ ਹਲਕਿਆਂ ਅੰਦਰ ਵੱਖ-ਵੱਖ ਪਾਰਟੀਆਂ ਦੇ ਵੋਟ ਬੈਂਕ ਵਿੱਚ ਵੱਡਾ ਘਾਟਾ ਵਾਧਾ ਦਰਜ ਕੀਤਾ ਗਿਆ ਹੈ ਜਿਸ ਤਹਿਤ ਜੇਕਰ ਇਕੱਲੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀ ਗੱਲ ਕੀਤੀ ਜਾਵੇ ਤਾਂ ਇਸ ਹਲਕੇ ਵਿੱਚ ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਵੋਟ ਬੈਂਕ ਵਿੱਚ ਵਾਧਾ ਹਾਸਿਲ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਅੰਕੜਿਆਂ ਮੁਤਾਬਕ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦਾ ਗਰਾਫ ਕਾਫੀ ਉੱਚਾ ਹੋਇਆ ਹੈ ਜਿਸ ਤਹਿਤ ਪਿਛਲੀਆਂ ਵਿਧਾਨ ਸਭਾ ਚੋਣਾਂ (Assembly Elections) ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਰਮਨ ਬਹਿਲ ਨੂੰ ਮਿਲੀਆਂ 29500 ਵੋਟਾਂ ਦੇ ਮੁਕਾਬਲੇ ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਨੂੰ ਗੁਰਦਾਸਪੁਰ ਵਿਧਾਨ ਸਭਾ (Gurdaspur Vidhan Sabha) ਹਲਕੇ ਵਿੱਚ 34 ਹਜਾਰ 228 ਵੋਟਾਂ ਲੈਣ ਵਿੱਚ ਕਾਮਯਾਬ ਹੋਏ ਹਨ,ਇਸ ਕਾਰਨ ਇਸ ਹਲਕੇ ਅੰਦਰ ਆਪ ਦੀਆਂ 4700 ਤੋਂ ਜ਼ਿਆਦਾ ਵੋਟਾਂ ਵਧੀਆਂ ਹਨ।ਜੇਕਰ ਦੂਜੀਆਂ ਪਾਰਟੀਆਂ ਨੂੰ ਪਈਆਂ ਵੋਟਾਂ ਦਾ ਲੇਖਾ ਜੋਖਾ ਕੀਤਾ ਜਾਵੇ ਤਾਂ ਇਸ ਮੌਕੇ ਕਾਂਗਰਸ ਦੇ ਵੋਟ ਬੈਂਕ ਵਿੱਚ ਕਰੀਬ 6700 ਵੋਟਾਂ ਦੀ ਗਿਰਾਵਟ ਆਈ ਹੈ ਕਿਉਂਕਿ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਉਮੀਦਵਾਰ ਬਰਿੰਦਰਮੀਤ ਸਿੰਘ ਪਾਹੜਾ ਨੂੰ ਵਿਧਾਨ ਸਭਾ ਚੋਣਾਂ ਮੌਕੇ 43743 ਵੋਟਾਂ ਪਈਆਂ ਸਨ ਜਦੋਂ ਕਿ ਇਨਾਂ ਲੋਕ ਸਭਾ ਚੋਣਾਂ ਦੌਰਾਨ ਇਸ ਹਲਕੇ ਅੰਦਰ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸੀ ਉਮੀਦਵਾਰ ਨੂੰ 36981 ਵੋਟਾਂ ਪੈਣ ਕਾਰਨ ਕਾਂਗਰਸ ਦੇ ਵੋਟ ਬੈਂਕ ਵਿੱਚ ਕਰੀਬ 6762 ਵੋਟਾਂ ਦੀ ਗਿਰਾਵਟ ਆਈ ਹੈ। ਇਸ ਤਰ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵੋਟ ਬੈਂਕ ਵਿੱਚਲਾ ਫਰਕ ਘੱਟ ਕੇ ਸਿਰਫ 2700 ਵੋਟਾਂ ਦਾ ਹੀ ਰਹਿ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਇਸ ਹਲਕੇ ਅੰਦਰ ਵੱਡਾ ਝਟਕਾ ਲੱਗਾ ਹੈ ਜਿਸ ਦੇ ਵੋਟ ਬੈਂਕ ਵਿੱਚ 26 ਹਜਾਰ ਤੋਂ ਜ਼ਿਆਦਾ ਵੋਟਾਂ ਦੀ ਵੱਡੀ ਗਿਰਾਵਟ ਆਈ ਹੈ ਜਦੋਂ ਕਿ ਭਾਜਪਾ ਦਾ ਵੋਟ ਬੈਂਕ ਵੀ ਗੁਰਦਾਸਪੁਰ ਹਲਕੇ ਵਿੱਚ ਵਧਿਆ ਹੈ। ਹਲਕੇ ਦੇ ਵੋਟਰਾਂ ਵੱਲੋਂ ਮਿਲੇ ਇਸ ਪਿਆਰ ਲਈ ਇਸ ਹਲਕੇ ਦੀ ਅਗਵਾਈ ਕਰ ਰਹੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਹਮੇਸ਼ਾ ਰਿਣੀ ਰਹਿਣਗੇ ਜਿਨਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮਾਂ 'ਤੇ ਮੋਹਰ ਲਗਾਉਂਦਿਆਂ ਇਸ ਹਲਕੇ ਵਿੱਚ ਪਾਰਟੀ ਦਾ ਗਰਾਫ ਉੱਚਾ ਕੀਤਾ ਹੈ। ਉਨਾਂ ਹਲਕੇ ਦੇ ਸਮੂਹ ਵੋਟਰਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਇਸੇ ਤਰ੍ਹਾਂ ਹਲਕੇ ਦੀ ਚੜ੍ਹਦੀ ਕਲਾ ਅਤੇ ਵਿਕਾਸ ਕਾਰਜਾਂ ਲਈ ਯਤਨਸ਼ੀਲ ਰਹਿਣਗੇ।

Advertisement

Latest News

ਇਤਿਹਾਸਿਕ ਗੁਰਦੁਆਰਾ ਮੰਜੀ ਸਾਹਿਬ ਜੀ ਤੋਂ ‘ਹਰਿਆਣਾ ਸਿੱਖ ਏਕਤਾ ਦਲ’ ਦੀ ਸ਼ੁਰੂਆਤ ਕੀਤੀ ਗਈ ਇਤਿਹਾਸਿਕ ਗੁਰਦੁਆਰਾ ਮੰਜੀ ਸਾਹਿਬ ਜੀ ਤੋਂ ‘ਹਰਿਆਣਾ ਸਿੱਖ ਏਕਤਾ ਦਲ’ ਦੀ ਸ਼ੁਰੂਆਤ ਕੀਤੀ ਗਈ
Karnal,20 July,2024,(Azad Soch News):-  ਸ੍ਰੀ ਗੁਰੂ ਨਾਨਕ ਦੇਵ ਜੀ (Shri Guru Nanak Dev Ji) ਦੇ ਚਰਨ ਛੋਹ ਪ੍ਰਾਪਤ ਧਰਤੀ ਕਰਨਾਲ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-07-2024 ਅੰਗ 676
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ
ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਫ਼ਾਜ਼ਿਲਕਾ ਜ਼ਿਲੇ ਵਿਖੇ ਸ਼ਹਿਰ ਦੇ ਨਾਲ ਪਿੰਡਾਂ ਵਿੱਚ ਕੀਤਾ ਲੋਕਾਂ ਨੂੰ ਜਾਗਰੂਕ
ਹੈਲਪ ਡੈਸਕ ਦਾ ਸਥਾਨ ਸਬ ਰਜਿਸਟਰਾਰ ਦਫਤਰ ਪ੍ਰਵੇਸ਼ ਦੁਆਰ ਤੋਂ ਬਦਲ ਕੇ ਐਸ ਡੀ ਐਮ ਦਫਤਰ ਦੀ ਐਂਟਰੀ ਵੱਲ ਤਬਦੀਲ ਕੀਤਾ ਗਿਆ
ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ
ਪੀ ਐਮ ਕਿਸਾਨ ਸਕੀਮ ਤਹਿਤ 18ਵੀ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ