ਨਸ਼ੇ ਦੀ ਆਦਤ ਸਰੀਰਕ ਅਤੇ ਮਾਨਸਿਕ ਨੁਕਸਾਨ ਦੇ ਨਾਲ ਨਾਲ ਭਵਿੱਖ ਦਾ ਵੀ ਖਾਤਮਾ ਕਰਦੀ ਹੈ- ਪ੍ਰਿੰਸੀਪਲ ਭੱਟੀ

ਨਸ਼ੇ ਦੀ ਆਦਤ ਸਰੀਰਕ ਅਤੇ ਮਾਨਸਿਕ ਨੁਕਸਾਨ ਦੇ ਨਾਲ ਨਾਲ ਭਵਿੱਖ ਦਾ ਵੀ ਖਾਤਮਾ ਕਰਦੀ ਹੈ- ਪ੍ਰਿੰਸੀਪਲ ਭੱਟੀ

ਬਟਾਲਾ,  7 ਅਗਸਤ (    ) ਅੱਜ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਰੈਡ ਰਿਬਨ ਕਲੱਬ’ ਅਤੇ ਐਨ.ਐਸ.ਐਸ ਯੂਨਿਟ ਵੱਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਵਿੱਚ ਵੱਡੀ ਤਾਦਾਦ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਨਸ਼ੇ ਦੀ ਆਦਤ ਨਾ ਸਿਰਫ ਵਿਅਕਤੀ ਦੇ ਸਰੀਰ ਅਤੇ ਦਿਮਾਗ ਨੂੰ ਬਹੁਤ ਪ੍ਰਭਾਵਿਤ ਕਰਦੀ ਹੈਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਨੂੰ ਵੀ ਖਤਮ ਕਰ ਦਿੰਦੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਇਕੱਠੇ ਹੋ ਕੇ ਮਜ਼ਬੂਤੀ ਨਾਲ ਕਦਮ ਚੁੱਕਣੇ ਚਾਹੀਦੇ ਹਨ।

ਉਨਾਂ ਕਿਹਾ ਕਿ ਨਸ਼ਾ ਇੱਕ ਮਿੱਠਾ ਜ਼ਹਿਰ ਹੈ ਜਿਸ ਨਾਲ ਸ਼ਰੀਰ ਵਿਚ ਕੁੱਝ ਸਮੇਂ ਲਈ ਤਾਂ ਚੁਸਤੀ ਆ ਜਾਂਦੀ ਹੈ ਪਰ ਇਹ ਹੌਲੀ-ਹੌਲੀ ਸ਼ਰੀਰ ਦੇ ਅੰਦਰੂਨੀ ਅੰਗਾਂ ਨੂੰ ਖਤਮ ਕਰ ਰਿਹਾ ਹੁੰਦਾ ਹੈ।

ਇਸ ਮੌਕੇ ਬਿਜਲੀ ਵਿਭਾਗ ਦੇ ਮੁਖੀ ਵਿਜੇ ਕੁਮਾਰ ਮਿਨਹਾਸਪਲੇਸਮੈਂਟ ਅਫਸਰ ਜਸਬੀਰ ਸਿੰਘਲੈਕਚਰਾਰ ਰਜਿੰਦਰ ਕੁਮਾਰਐਨ.ਸੀ.ਸੀ ਅਫਸਰ ਲੈਫਟੀਨੈਂਟ ਨਵਜੋਤ ਸਲਾਰੀਆਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਆਦ ਨੇ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਨਸ਼ੇ ਅਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਬਚ ਕੇ ਪੜ੍ਹਾਈਖੇਡਾਂ ਅਤੇ ਸਮਾਜ ਸੇਵਾ ਲਈ ਪ੍ਰੇਰਤ ਕੀਤਾ।   

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ