ਸਿਹਤ ਵਿਭਾਗ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਜਾਗਰੂਕਤਾ ਰੈਲੀ ਕੱਢੀ

ਸਿਹਤ ਵਿਭਾਗ ਵੱਲੋਂ

ਫਤਿਹਗੜ੍ਹ ਸਾਹਿਬ :-12 ਮਾਰਚ

                ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਜਾਗਰੂਕਤਾ ਰੈਲੀ ਵਿੱਚ ਸਰਸਵਤੀ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ ਅਤੇ ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਦੀ ਹੋਈ ਵਾਪਸ ਜਿਲਾ ਹਸਪਤਾਲ ਵਿੱਚ ਆ ਕੇ ਸਮਾਪਤ ਹੋਈ । 

          ਇਸ ਮੌਕੇ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੇ ਕਿਹਾ ਕਿ ਨਸ਼ਾ ਇੱਕ ਮਾਨਸਿਕ ਰੋਗ ਹੈ ਜਿਸ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਖੇ ਮੁਫਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਸਾਰਿਆਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਜਿਲਾ ਹਸਪਤਾਲ ਵਿੱਚ ਇੱਕ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਵਿਚ ਸਰਕਾਰ ਵੱਲੋਂ ਨਸ਼ਾ ਛਡਾਉਣ ਲਈ ਮੁਫਤ ਸੇਵਾਵਾਂ ਉਪਲਬਧ ਹਨ ਤੇ ਜਿਲੇ ਵਿੱਚ 18 ਓਟ ਕਲੀਨਿਕ ਖੋਲੇ ਗਏ ਹਨ ਜਿਨਾਂ ਵਿੱਚੋਂ ਨਸ਼ਾ ਪੀੜਤ ਵਿਅਕਤੀ ਆਪਣੇ ਘਰ ਦੇ ਨੇੜੇ ਹੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਨਸ਼ਾ ਛੁਡਾਊ ਕੇਂਦਰ ਤੇ ਸਰਕਾਰੀ ਮੁੜ ਵਸੇਬਾ ਕੇਂਦਰ ਦਾ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਅਤੇ ਨਸ਼ਾ ਛੱਡ ਕੇ ਇੱਕ ਚੰਗਾ ਸਿਹਤਮੰਦ ਜੀਵਨ ਜਿਉਣਾ ਚਾਹੀਦਾ।

                ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਅਮਰੀਕ ਸਿੰਘ ਚੀਮਾਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘਜਿਲਾ ਸਕੂਲ ਹੈਲਥ ਮੈਡੀਕਲ ਅਫਸਰ ਡਾ ਨਵਨੀਤ ਕੌਰਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘਗੁਰਦੀਪ ਸਿੰਘਬੀਸੀਸੀ ਅਮਰਜੀਤ ਸਿੰਘ ਮਾਨਵ ਸ਼ਾਹ ਧਰਮ ਸਿੰਘ,  ਮਨਬੀਰ ਸਿੰਘ ਆਦਿ ਹਾਜ਼ਰ ਸਨ। 

Tags:

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ