ਸਿਹਤ ਵਿਭਾਗ ਨੇ ਮਥੁਰਾ ਬੇਲੀ ਅਤੇ ਦਸਗਰਾਈਂ ਵਿਚ ਕਲੋਰੀਨ ਦੀਆਂ ਗੋਲੀਆਂ ਦੀ ਕੀਤੀ ਵੰਡ

ਸਿਹਤ ਵਿਭਾਗ ਨੇ ਮਥੁਰਾ ਬੇਲੀ ਅਤੇ ਦਸਗਰਾਈਂ ਵਿਚ ਕਲੋਰੀਨ ਦੀਆਂ ਗੋਲੀਆਂ ਦੀ ਕੀਤੀ ਵੰਡ

ਸ੍ਰੀ ਅਨੰਦਪੁਰ ਸਾਹਿਬ 02 ਜੁਲਾਈ ()

ਸਿਹਤ ਵਿਭਾਗ ਦੀ ਟੀਮ ਨੇ ਹੜ੍ਹ ਸੰਭਾਵਿਤ ਇਲਾਕੇ ਮਥੁਰਾ ਬੇਲੀ ਅਤੇ ਦਸਗਰਾਈਂ ਵਿਖੇ ਮੌਕੇ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਵੰਡੀਆਂ।

   ਡਾ.ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਨੇ ਦੱਸਿਆ ਕਿ ਡਾ. ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਸੰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫ਼ੈਲਣ ਤੋਂ ਰੋਕਣ ਲਈ ਸਮੇਂ ਸਿਰ ਜ਼ਰੂਰੀ ਕਦਮ ਚੁੱਕੇ ਜਾ ਸਕਣ। ਉਹਨਾਂ ਦੱਸਿਆ ਕਿ ਟੀਮ ਵੱਲੋਂ ਪਿੰਡ ਮਥੁਰਾ ਬੇਲੀ ਅਤੇ ਦਸਗਰਾਈਂ ਵਿਖੇ ਗੰਦਲੇ ਪਾਣੀ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ ਲੋਕਾਂ ਨੂੰ ਪਾਣੀ ਉਬਾਲ ਕੇ ਪੀਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ।

     ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਮਥੁਰਾ ਬੇਲੀ ਵਿਖੇ ਕਮਿਊਨਟੀ ਹੈਲਥ ਅਫ਼ਸਰ ਰਾਣੋ ਤੇ ਮਲਟੀਪਰਪਜ਼ ਹੈਲਥ ਵਰਕਰ ਨਰੇਸ਼ ਕੁਮਾਰ ਅਤੇ ਦਸਗ਼ਰਾਈਂ ਵਿਖੇ ਮਲਟੀਪਰਪਜ਼ ਹੈਲਥ ਵਰਕਰ ਅਮਿਤ ਸ਼ਰਮਾ ਵੱਲੋਂ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ ਅਤੇ ਅਹਿਤਿਆਤ ਵਜੋਂ ਪਾਣੀ ਉਬਾਲ ਕੇ ਪੀਣਮੱਛਰਾਂ ਅਤੇ ਗੰਦਲੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਆਪਣੇ ਆਲੇ ਦੁਆਲੇ ਸਾਫ਼ - ਸਫ਼ਾਈ ਰੱਖਣਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੂਰੀ ਬਾਜੂ ਦੇ ਕਪੜੇ ਪਹਿਨਣ ਵਰਗੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ। 

Tags:

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ