ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਫ਼ਾਜ਼ਿਲਕਾ ਜ਼ਿਲੇ ਵਿਖੇ ਸ਼ਹਿਰ ਦੇ ਨਾਲ ਪਿੰਡਾਂ ਵਿੱਚ ਕੀਤਾ ਲੋਕਾਂ ਨੂੰ ਜਾਗਰੂਕ

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ

ਫਾਜ਼ਿਲਕਾ 19 ਜੁਲਾਈ

ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ। ਜਿਸ ਦੇ ਤਹਿਤ ਵਿਭਾਗ ਵਲੋ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਡਾ ਕਵਿਤਾ ਸਿੰਘ ਦੀ ਅਗਵਾਈ ਤਹਿਤ ਫਾਜ਼ਿਲਕਾ ਜ਼ਿਲੇ ਵਿੱਚ ਅਰਬਨ ਦੇ ਨਾਲ-ਨਾਲ ਪਿੰਡਾਂ ਵਿਖੇ ਅੱਜ ਸ਼ੁਕਰਵਾਰ ਨੂੰ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਡੇਂਗੂ ਲਾਰਵਾ ਦੇ ਮੱਛਰਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਕਿ ਇਹ ਸੰਦੇਸ਼ ਘਰ ਘਰ ਪਹੁੰਚ ਸਕੇ ਕੇ ਇਸ ਵਾਰ ਡੇਂਗੂ ਨੂੰ ਰੋਕਣ ਲਈ ਸਾਰਿਆ ਦੀ ਭਾਗੀਦਾਰੀ ਦੀ ਜਰੂਰਤ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ "ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਸ਼ਹਿਰ ਅਤੇ ਪੇਂਡੂ ਖੇਤਰਾਂ ਵਿੱਚ ਘਰ ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਦੌਰਾਨ ਬ੍ਰੀਡਿੰਗ ਚੈਕਰ ਘਰਾਂ ਵਿਚ ਲੋਕਾਂ ਨੂੰ ਡੇਂਗੂ ਮੱਛਰ ਦੀ ਪਹਿਚਾਣ ਕਰਵਾ ਰਹੇ ਹਨ ਤਾਕਿ ਘਰ ਜਾਕੇ ਬੱਚੇ ਪਰਿਵਾਰ ਦੇ ਹੋਰ ਮੈਂਬਰ ਨੂੰ ਵੀ ਇਸ ਬਾਰੇ ਜਾਗਰੂਕ ਕਰ ਸਕਣ ਕਿਉਂਕਿ ਵਿਭਾਗ ਦਾ ਉਦੇਸ਼ ਡੇਂਗੂ ਬਿਮਾਰੀ ਬਾਰੇ ਸਾਰਿਆ ਨੂੰ ਜਾਗਰੂਕ ਕਰਨਾ ਹੈ ਤਾਕਿ ਇਸ ਬਿਮਾਰੀ ਨੂੰ ਪਹਿਲਾ ਹੀ ਰੋਕਿਆ ਜਾ ਸਕੇ।

ਇਸ ਸਬੰਧ ਵਿਚ ਜਿਲਾ ਮਹਾਮਾਰੀ ਅਫਸਰ ਡਾ ਸੁਨੀਤਾ ਕੰਬੋਜ ਨੇ ਦੱਸਿਆ ਕਿ "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪਰੇਰਿਤ ਕੀਤਾ ਗਿਆ।

ਉਨ੍ਹਾ ਦੱਸਿਆ ਬਰਸਾਤਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਐਂਟੀ ਲਾਰਵੀਅਲ ਦਵਾਈਆਂ ਦੀ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।

ਮਾਸ ਮੀਡੀਆ ਬ੍ਰਾਂਚ ਤੋ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਹਨਾ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾਸਿਰ ਦਰਦਅੱਖਾਂਜੋੜਾਂ ਅਤੇ ਸਰੀਰ ਵਿੱਚ ਦਰਦਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

Tags:

Advertisement

Latest News

'50 ਦਿਨ ਦੇ ਅੰਦਰ ਯੁੱਧ ਰੋਕੋ ਨਹੀਂ ਤਾਂ ਲੱਗੇਗਾ 100 ਫੀਸਦ ਟੈਰਿਫ-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ '50 ਦਿਨ ਦੇ ਅੰਦਰ ਯੁੱਧ ਰੋਕੋ ਨਹੀਂ ਤਾਂ ਲੱਗੇਗਾ 100 ਫੀਸਦ ਟੈਰਿਫ-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ
Washington,16,JULY,2025,(Azad Soch News):-  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ 50 ਦਿਨਾਂ ਦੇ ਅੰਦਰ ਯੂਕਰੇਨ ਵਿੱਚ ਜੰਗ...
ਨਸ਼ਿਆਂ ਦਾ ਕਹਿਰ ਢਾਹ ਕੇ ਨੌਜਵਾਨਾਂ ਦੀ ਨਸਲਕੁਸ਼ੀ ਕਰਨ ਵਾਲਿਆਂ ਨਾਲ ਕੋਈ ਰਹਿਮ ਨਹੀਂ: ਮੁੱਖ ਮੰਤਰੀ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ
ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ