ਸਿਹਤ ਵਿਭਾਗ ਨੇ ਫਰੀਡਮ ਫ਼ਰਾਮ ਡਰੱਗਸ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੀਤਾ ਵਿਸ਼ੇਸ਼ ਸਨਮਾਨ ਸਮਾਗਮ

ਸਿਹਤ ਵਿਭਾਗ ਨੇ ਫਰੀਡਮ ਫ਼ਰਾਮ ਡਰੱਗਸ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੀਤਾ ਵਿਸ਼ੇਸ਼ ਸਨਮਾਨ ਸਮਾਗਮ

ਗੁਰਦਾਸਪੁਰ, 13 ਜੂਨ ( ) - ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ `ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਿਆਂ `ਚੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਅੱਜ ਨਸ਼ਾ ਛੁਡਾਊ ਕੇਂਦਰ, ਜ਼ਿਲ੍ਹਾ ਹਸਪਤਾਲ, ਬੱਬਰੀ (ਗੁਰਦਾਸਪੁਰ) ਵਿਖੇ ਫਰੀਡਮ ਫ਼ਰਾਮ ਡਰੱਗਸ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਸ਼ੇ ਛੱਡ ਕੇ ਨਵੀਂ ਜ਼ਿੰਦਗੀ ਚੁਣਨ ਵਾਲੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। 
 
ਇਸ ਸਨਮਾਨ ਸਮਾਗਮ ਦੀ ਪ੍ਰਧਾਨਗੀ ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਨੇ ਕੀਤੀ ਜਦਕਿ ਐੱਸ.ਐੱਮ.ਓ. ਡਾ. ਵਰਿੰਦਰ ਮੋਹਨ, ਫਰੀਡਮ ਫ਼ਰਾਮ ਡਰੱਗਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹੇਮੰਤ ਭਨੋਟ, ਸ਼ੁਭਮ ਮਹਾਜਨ, ਸਾਹਿਲ ਗਿੱਲ, ਸਾਹਿਲ ਕੰਡਿਆਰਾ ਨੇ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।
 
ਫਰੀਡਮ ਫ਼ਰਾਮ ਡਰੱਗਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹੇਮੰਤ ਭਨੋਟ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਬਾਹਰ ਕੱਢਣ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਇਲਾਜ ਦੇ ਨਾਲ ਦ੍ਰਿੜ ਇੱਛਾ ਸ਼ਕਤੀ ਨਾਲ ਨਸ਼ੇ ਨੂੰ ਅਸਾਨੀ ਨਾਲ ਛੱਡਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਆਦਤ ਦੇ ਸ਼ਿਕਾਰ ਨੌਜਵਾਨਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਜੀਵਨ ਨੂੰ ਮੁੜ ਲੀਹ ਉੱਪਰ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫਰੀਡਮ ਫ਼ਰਾਮ ਡਰੱਗਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹੇਮੰਤ ਭਨੋਟ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ੇ ਛੱਡ ਚੁੱਕੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਤੇ ਖ਼ੁਸ਼ਹਾਲ ਜ਼ਿੰਦਗੀ ਨੂੰ ਚੁਣਨ।
 
ਇਸ ਮੌਕੇ ਫਰੀਡਮ ਫ਼ਰਾਮ ਡਰੱਗਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹੇਮੰਤ ਭਨੋਟ ਨੇ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਇਹ ਪ੍ਰੇਰਨਾ ਤੇ ਸ਼ਾਬਾਸ਼ੀ ਉਨ੍ਹਾਂ ਨੂੰ ਭਵਿੱਖ ਵਿੱਚ ਅੱਗੇ ਵੱਧਣ ਵਿੱਚ ਸਹਾਈ ਹੋਵੇਗੀ।
Tags:

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646