ਸਿਹਤ ਵਿਭਾਗ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਐਡਵਾਈਜਰੀ ਜਾਰੀ

ਸਿਹਤ ਵਿਭਾਗ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਐਡਵਾਈਜਰੀ ਜਾਰੀ

ਫਰੀਦਕੋਟ, 19 ਮਈ (   ) ਡਾ. ਰਮਨਦੀਪ ਸਿੰਗਲਾ ਸਿਵਲ ਸਰਜਨ ਫਰੀਦਕੋਟ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਪਿੰਡਾਂ ਸ਼ਹਿਰਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸੇ ਤਹਿਤ ਅੱਜ ਸਿਵਲ ਸਰਜਨ ਦਫਤਰ ਫਰੀਦਕੋਟ ਵਿਖੇ ਉਹਨਾਂ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਐਡਵਾਈਜਾਰੀ ਜਾਰੀ ਕਰਦੇ ਹੋਏ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਮਨਦੀਪ ਕੌਰਜ਼ਿਲ੍ਹਾ ਟੀਕਾਕਰਨ ਅਫਸਰ ਡਾ.ਹੁਸਨ ਪਾਲ ਸਿੱਧੂਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ.ਪ੍ਰਭਦੀਪ ਸਿੰਘ ਚਾਵਲਾਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਆਦਿ ਵੀ ਮੌਜੂਦ ਸਨ।

ਇਸ ਮੌਕੇ ਡਾ. ਰਮਨਦੀਪ ਸਿੰਗਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਉਹਨਾਂ ਦੱਸਿਆ ਕਿ ਗਰਮ ਹਵਾਵਾਂ ਸਾਡੀ ਪਿਆਸ ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ। ਜਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਣ ਰੱਖਦਾ ਹੈ ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਸਮਾਨ ਹੋ ਜਾਂਦਾ ਹੈ ਜਿਸ ਨੂੰ ਲੂ ਲਗਣਾ ਜਾਂ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ਤੇ ਲੋਕ ਇਸ ਨੂੰ ਹਲਕੇ ਵਿੱਚ ਲੈਦੇ ਹਨ ਜਿਸ ਕਰਕੇ ਉਹ ਬਿਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਹਨ। ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਸਿੰਗਲਾ ਨੇ ਕਿਹਾ ਕਿ ਗਰਮੀ ਦੇ ਮਹੀਨਿਆਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨਨੂੰ ਚੌਕਸ ਰਹਿਣ ਦੀ ਲੋੜ ਹੈ।

            ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ.ਰੇਡੀਓ,ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ http://mausam.imd.gov.in/ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗਰਮੀ ਦੀ ਲਹਿਰ ਦੀ ਲਪੇਟ ਵਿੱਚ ਆਉਣ ਵਾਲੇ ਮਰੀਜਾਂ ਦੇ ਇਲਾਜ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਹੀਟ ਸਟ੍ਰੋਕ ਲਈ ਨਵਜੰਮੇ ਬੱਚੇਛੋਟੇ ਬੱਚੇਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜੁਰਗਮਜ਼ਦੂਰਮੋਟਾਪੇ ਤੋਂ ਪੀੜਤ ਵਿਅਕਤੀ ਵਧੇਰੇ ਜ਼ੋਖਮ ਤੇ ਹੁੰਦੇ ਹਨ। ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ 'ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਮਿਰਗੀ ਜਾਂ ਦਿਲ ਦੀ ਬਿਮਾਰੀਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ 'ਤੇ ਹਨਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀਟੋਪੀਤੌਲੀਆ,ਪੱਗ ਜਾਂ ਦੁਪੱਟੇ ਦੀ ਵਰਤੋਂ ਕਰੋ। ਨੰਗੇ ਪੈਰੀਂ ਬਾਹਰ ਨਾ ਨਿਕਲੋਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ 'ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜਸੰਤਰਾਅੰਗੂਰਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਟੀਮ ਅਤੇ ਫੀਲਡ ਸਟਾਫ ਵੱਲੋਂ ਕਾਲਜਾਂਸਕੂਲਾਂ ਅਤੇ ਆਮ ਜਨਤਾ ਨੂੰ ਹੀਟ ਸਟ੍ਰੋਕ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

  

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-05-2026 ਅੰਗ 646 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-05-2026 ਅੰਗ 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ...
ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ
ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ
ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ 41 ਕਿਲੋਮੀਟਰ ਤਾਰਾਂ ਜ਼ਮੀਨਦੋਜ਼ ਹੋਣਗੀਆਂ
ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ
ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ