ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲ਼ਿਆਂ ਦੇ ਕੱਟੇ ਚਲਾਨ

ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲ਼ਿਆਂ ਦੇ ਕੱਟੇ ਚਲਾਨ

ਤਰਨ ਤਾਰਨ, 1 ਜੁਲਾਈ -          ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਬਣਾਈ ਗਈ ਤੰਬਾਕੂ ਕੰਟਰੋਲ ਐਕਟ ਟੀਮ ਵੱਲੋਂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਤੰਬਾਕੂ ਕੰਟਰੋਲ ਐਕਟ 2003 ਪ੍ਰਤੀ ਜਾਗਰੂਕ ਵੀ ਕੀਤਾ ਗਿਆ।

ਇਸ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀਆ ਵੱਖ-ਵੱਖ ਧਾਰਾਵਾਂ ਤਹਿਤ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਐਕਟ ਪ੍ਰਤੀ ਜਾਗਰੂਕ ਕਰਦੇ ਹੋਏ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਤਾਲੂ ਦਾ ਕੈਂਸਰ, ਮਸੂੜੇ ਅਤੇ ਗਲ਼ੇ ਦਾ ਕੈਂਸਰ, ਫੇਫੜਿਆਂ ਦਾ ਕੈਂਸਰ ਅਤੇ ਮੂੰਹ ਦਾ ਕੈਂਸਰ ਆਦਿ ਹੁੰਦਾ ਹੈ।

ਸੁਖਵੰਤ ਸਿੰਘ ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਤਕ ਥਾਵਾਂ ਜਿਵੇ ਬੱਸ ਸਟੈਡਾਂ, ਰੇਲਵੇ ਸਟੇਸ਼ਨਾਂ, ਸਕੂਲਾ-ਕਾਲਜਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਆਦਿ ਥਾਵਾਂ ਦੇ 100 ਗਜ਼ ਦੇ ਘੇਰੇ ਦੇ ਅੰਦਰ-ਅੰਦਰ ਤੰਬਾਕੂ ਉਤਪਾਦ ਵੇਚਣਾ ਜਾਂ ਸੇਵਨ ਕਰਨ 'ਤੇ ਮੁਕੰਮਲ ਮਨਾਹੀ ਹੈ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ ਤੰਬਾਕੂ ਉਤਪਾਦਾਂ ਨੂੰ ਵੇਚਣਾ ਜਾਂ ਖ਼ਰੀਦਣ 'ਤੇ ਵੀ ਐਕਟ ਅਨੁਸਾਰ ਮੁਕੰਮਲ ਰੋਕ ਹੈ ਅਤੇ ਲੂਜ਼ ਸਿਗਰੇਟ ਵੇਚਣ 'ਤੇ ਮੁਕੰਮਲ ਮਨਾਹੀ ਹੈ।
ਜ਼ਿਲ੍ਹਾ ਤੰਬਾਕੂ ਐਕਟ ਕੋਆਰਡੀਨੇਟਰ ਅਮਰਜੀਤ ਸਿੰਘ ਗਿੱਲ ਨੇ ਵੀ ਚਲਾਨ ਕੱਟਣ ਸਮੇਂ ਦਿੰਦਿਆਂ ਦੱਸਿਆ ਕਿ ਇਸ ਐਕਟ ਅਧੀਨ ਕਿਸੇ ਵੀ ਤਰ੍ਹਾਂ ਦੀ ਐਡਵਰਟਾਈਜ਼ਮੈਂਟ/ਬੈਨਰ ਪੋਸਟਰ ਅਤੇ ਹੋਰਡਿੰਗ ਆਦਿ 'ਤੇ ਮੁਕੰਮਲ ਮਨਾਹੀ ਹੈ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮਹਿਮ ਦੌਰਾਨ ਅੱਜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ।
ਇਸ ਮੌਕੇ ਇਸ ਤੰਬਾਕੂ ਕੰਟਰੋਲ ਐਕਟ ਟੀਮ ਵਿੱਚ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ, ਜ਼ਿਲ੍ਹਾ ਤੰਬਾਕੂ ਐਕਟ ਕੋਆਰਡੀਨੇਟਰ ਅਮਰਜੀਤ ਸਿੰਘ ਗਿੱਲ, ਮਨਦੀਪ ਸਿੰਘ ਸਿਹਤ ਕਰਮੀ ਅਤੇ ਸੁਖਵੰਤ ਸਿੰਘ ਆਦਿ ਹਾਜ਼ਰ ਸਨ। 

Advertisement

Latest News

ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ?- ਕੇਜਰੀਵਾਲ ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ?- ਕੇਜਰੀਵਾਲ
ਨਵੀਂ ਦਿੱਲੀ, 1 ਜੁਲਾਈ   ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵਾਨ ਰਾਮ ਦੇ ਨਾਮ 'ਤੇ ਵੋਟਾਂ ਮੰਗਣ...
ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ
ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ 'ਆਪ' ਵਿੱਚ ਹੋਏ ਸ਼ਾਮਲ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ
ਮਾਵਾਂ—ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਵੱਡਾ ਵਾਅਦਾ ਪੂਰਾ ਕੀਤਾ- ਖੁੱਡੀਆਂ
ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲ਼ਿਆਂ ਦੇ ਕੱਟੇ ਚਲਾਨ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ