ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ, ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ, ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼

ਅੰਮ੍ਰਿਤਸਰ, 28 ਜੂਨ 2026 (         ) – ਵਿਸ਼ਵ ਸਿਹਤ ਸੰਸਥਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੀ ਅੱਜ ਜ਼ਿਲ੍ਹੇ ਵਿੱਚ ਰਸਮੀ ਸ਼ੁਰੂਆਤ ਸਿਵਲ ਸਰਜਨ ਡਾ. ਰਸ਼ਮੀ ਵਿੱਜ ਵੱਲੋਂ ਚੌਂਕ ਫਵਾਰਾ ਵਿਖੇ ਸਥਾਪਿਤ ਪੋਲੀਓ ਬੂਥ 'ਤੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਆਟੋ ਰਿਕਸ਼ਾ ਜਾਗਰੂਕਤਾ ਰੈਲੀ ਨੂੰ ਵੀ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤਾ ਗਿਆ।

 

ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਭਾਰਤ ਭਾਵੇਂ ਪੋਲੀਓ ਮੁਕਤ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਚੁੱਕਾ ਹੈਪਰ ਇਸ ਉਪਲਬਧੀ ਨੂੰ ਬਰਕਰਾਰ ਰੱਖਣ ਲਈ ਪਲਸ ਪੋਲੀਓ ਮੁਹਿੰਮ ਨੂੰ ਲਗਾਤਾਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਲੀਓ ਵਰਗੀ ਲਾ-ਇਲਾਜ ਬਿਮਾਰੀ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

 

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀ 27,63,949 ਦੀ ਅਬਾਦੀ ਵਿੱਚੋਂ 5,44,777 ਘਰਾਂ ਵਿੱਚ ਰਹਿੰਦੇ 0 ਤੋਂ 5 ਸਾਲ ਉਮਰ ਦੇ 2,87,498 ਬੱਚਿਆਂ ਨੂੰ 1,193 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਦੀਆਂ ਦੋ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਤੋਂ ਇਲਾਵਾ 255 ਸੁਪਰਵਾਈਜ਼ਰਾਂ ਵੱਲੋਂ ਮੁਹਿੰਮ ਦੀ ਨਿਗਰਾਨੀ ਅਤੇ ਨਿਰੀਖਣ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਬੱਚਾ ਪੋਲੀਓ ਦੀ ਖੁਰਾਕ ਤੋਂ ਵਾਂਝਾ ਨਾ ਰਹਿ ਜਾਵੇ।

 

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤਡੀ.ਡੀ.ਐਚ.ਓ. ਡਾ. ਜਗਨਜੋਤ ਕੌਰਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘਡਾ. ਨੇਹਾ ਅਗਰਵਾਲ ਸਮੇਤ ਸਿਹਤ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ। 

Advertisement

Latest News

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ
*ਅੰਮ੍ਰਿਤਸਰ; 28 ਜੂਨ: *    ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਮ...
ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਦੇ ਆਦੇਸ਼ 'ਤੇ ਸਹਿਕਾਰਤਾ ਵਿਭਾਗ ਵੱਲੋਂ ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ
ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੈਂਗਸਟਰਾਂ ‘ਤੇ ਵਾਰ ਦਾ 159ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 320 ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ
ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਵਿੱਚ 558 ਬੀਐਲਓ ਗਣਨਾ ਫਾਰਮ ਭਰਵਾਉਣ ਲਈ ਜੁਟੇ: ਜ਼ਿਲ੍ਹਾ ਚੋਣ ਅਫ਼ਸਰ