ਸਿਹਤ ਮੰਤਰੀ ਨੇ ਡਿਊਟੀ 'ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

 ਸਿਹਤ ਮੰਤਰੀ ਨੇ ਡਿਊਟੀ 'ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ, 13 ਮਾਰਚ:

ਡਿਊਟੀ ਵਿੱਚ ਕੁਤਾਹੀ ਕਰਨ ਵਿਰੁੱਧ ਸਖ਼ਤ ਰਵੱਈਆ ਅਪਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪਾਇਆ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਆਊਟਡੋਰ ਪੇਸ਼ੈਂਟ ਡਿਪਾਰਟਮੈਂਟ (ਓਪੀਡੀ) ਦੇ ਕਮਰੇ ਬੰਦ ਸਨ, ਜਿਸ ਕਾਰਨ ਮਰੀਜ਼ ਲੰਬੀਆਂ ਕਤਾਰਾਂ ਵਿੱਚ ਲੱਗ ਕੇ ਉਡੀਕ ਕਰ ਰਹੇ ਸਨ। ਇਨ੍ਹਾਂ ਅਤਿ ਲੋੜੀਂਦੀਆਂ ਸੇਵਾਵਾਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਸਟਾਫ ਵੀ ਆਪਣੇ ਸਥਾਨਾਂ ਤੋਂ ਗੈਰ-ਹਾਜ਼ਰ ਪਾਇਆ ਗਿਆ।

ਸਿਹਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਵੱਲੋਂ ਇਸ ਗੰਭੀਰ ਪ੍ਰਸ਼ਾਸਨਿਕ ਕੁਤਾਹੀ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫ਼ਸਰ (ਐਸਐਮਓ) ਨੂੰ ਜ਼ਿੰਮਵਾਰ ਠਹਿਰਾਉਂਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਅਧਿਕਾਰੀਆਂ ਨੂੰ ਇਸ ਸਬੰਧੀ ਦਿਨ ਦੇ ਅੰਤ ਤੱਕ ਜਵਾਬ ਦੇਣ ਦੀ ਹਦਾਇਤ ਕੀਤੀ ਗਈ।

ਸਥਿਤੀ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ, "ਇਹ ਅਸਵੀਕਾਰਯੋਗ ਹੈ ਕਿ ਮਰੀਜ਼ਾਂ ਨੂੰ ਕਤਾਰਾਂ ਵਿੱਚ ਉਡੀਕ ਕਰਨੀ ਪਈ ਜਦੋਂ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਪਏ ਸਨ। ਅਜਿਹੀ ਕੁਤਾਹੀ ਨੂੰ ਕਿਸੇ ਵੀ ਹਾਲਾਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”

ਮਰੀਜ਼ਾਂ ਦੀ ਭਲਾਈ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ ਡਾ. ਬਲਬੀਰ ਸਿੰਘ ਨੇ ਸਮੂਹ ਸਿਹਤ ਅਧਿਕਾਰੀਆਂ ਨੂੰ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਸਵੇਰੇ 8.30 ਵਜੇ ਤੱਕ ਰਜਿਸਟ੍ਰੇਸ਼ਨ ਕਾਊਂਟਰ ਖੋਲ੍ਹਣ ਅਤੇ ਸਵੇਰੇ 9 ਵਜੇ ਤੋਂ ਓਪੀਡੀ ਸੇਵਾਵਾਂ ਸ਼ੁਰੂ ਕਰਨਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਮੰਤਰੀ ਨੇ ਅੱਗੇ ਕਿਹਾ, “ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਹੋਣ ਵਾਲੀ ਅਸੁਵਿਧਾ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ। ਅਸੀਂ ਅਜਿਹੀਆਂ ਗਲਤੀਆਂ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਹੈ ਅਤੇ ਸਾਰੇ ਮਰੀਜ਼ਾਂ ਦੀ ਸਮੇਂ ਸਿਰ ਅਤੇ ਕੁਸ਼ਲ ਦੇਖਭਾਲ ਨੂੰ ਯਕੀਨੀ ਬਣਾਇਆ ਜਾਵੇਗਾ।”

Tags:

Advertisement

Latest News

ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ
ਨੰਗਲ 24 ਮਾਰਚ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ...
80 ਪਿੰਡਾਂ ਦੀਆਂ ਮਹਿਲਾ ਕਿਸਾਨਾਂ ਲਈ ਗਰਮੀ ਰੁੱਤ ਦੀਆਂ ਬੀਜ ਕਿੱਟਾ ਜਾਰੀ
ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਸੰਪਰਕ ਪ੍ਰੋਗਰਾਮ ਸ਼ੁਰੂ
ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ; ਜਾਂਚ ਲਈ ਨਮੂਨੇ ਕੀਤੇ ਇਕੱਤਰ
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹਿਰ ਵਾਸੀਆਂ ਨੂੰ ਸਵੱਛਤਾ ਸਰਵੇਖਣ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼