ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ “ਯੁੱਧ ਨਸ਼ੇ ਵਿਰੁੱਧ” ਦੀ ਇਤਿਹਾਸਕ ਪਹਿਲ: ਗੁਰਲਾਲ ਘਨੌਰ

ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ “ਯੁੱਧ ਨਸ਼ੇ ਵਿਰੁੱਧ” ਦੀ ਇਤਿਹਾਸਕ ਪਹਿਲ: ਗੁਰਲਾਲ ਘਨੌਰ

ਘਨੌਰ, 21 ਮਈ:
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ‘ਚ ਹੋਰ ਤੇਜ਼ੀ ਲਿਆਉਣ ਲਈ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਸਰਗਰਮ ਭੂਮਿਕਾ ਨਿਭਾਅ ਰਹੇ ਹਨ। ਇਥੇ ਦੱਸਣਯੋਗ ਹੈ ਕਿ ਅੱਜ ਸਾਮ ਨੂੰ ਅਚਾਨਕ ਮੀਹ ਝੱਖੜ ਕਰਕੇ ਮੌਸਮ ਖਰਾਬ ਨਾਲ ਸੜਕਾਂ ਤੇ ਦਰਖਤ ਡਿੱਗਣ ਨਾਲ ਕਾਫੀ ਰਸਤੇ ਬੰਦ ਹੋ ਚੁੱਕੇ ਹਨ। ਪ੍ਰੰਤੂ ਵਿਧਾਇਕ ਗੁਰਲਾਲ ਘਨੌਰ ਆਪਣੇ ਕਾਫਲੇ ਸਮੇਤ ਦ੍ਰਿੜ੍ਹਤਾ ਨਾਲ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਹਲਕੇ ਦੇ ਵੱਖ-ਵੱਖ ਪਿੰਡ ‘ਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਰਹੇ। ਇਸ ਸੰਦਰਭ ਵਿੱਚ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਘੜਾਮਾ ਕਲਾ, ਘੜਾਮਾ ਖੁਰਦ, ਥੂਹਾ ਅਤੇ ਬਪਰੌਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਨਸ਼ਿਆਂ ਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ “ਯੁੱਧ ਨਸ਼ੇ ਵਿਰੁੱਧ” ਮੁਹਿੰਮ ਨੂੰ ਸਫਲਤਾ ਪੂਰਵਕ ਚਲਾ ਰਹੀ ਹੈ, ਜੋ ਰਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਸਮਾਪਤ ਕਰਨ ਦੀ ਇਤਿਹਾਸਕ ਕੋਸ਼ਿਸ਼ ਹੈ। ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ “ਪੰਜਾਬ ਸਰਕਾਰ ਵੱਲੋਂ ਜਾਰੀ ਸਲੋਗਨ ‘ਪੂਰਾ ਹੋਵੇਗਾ ਸਾਡਾ ਖ਼ਵਾਬ, ਨਸ਼ਾ ਮੁਕਤ ਬਣੇਗਾ ਪੰਜਾਬ’ ਸਿਰਫ਼ ਇਕ ਨਾਅਰਾ ਨਹੀਂ, ਸਗੋਂ ਇਹ ਸਾਡਾ ਵਚਨ ਹੈ ਜੋ ਜਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ।ਵਿਧਾਇਕ ਨੇ ਅੱਗੇ ਦੱਸਿਆ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਸਿਰਫ਼ ਸਰਕਾਰ ਨਹੀਂ, ਸਗੋਂ ਹਰ ਇਕ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ੇ ਦੀ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਜਾਂ ਸੰਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨ।ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਵਲ ਮੁੜਨ ਦੀ ਸਿਫ਼ਾਰਸ਼ ਕਰਦਿਆਂ ਕਿਹਾ ਕਿ ਰਵਾਇਤੀ ਖੇਡਾਂ ਰਾਹੀਂ ਨਾ ਸਿਰਫ਼ ਸਰੀਰਕ ਤੰਦਰੁਸਤੀ ਬਣੀ ਰਹਿੰਦੀ ਹੈ, ਬਲਕਿ ਨਸ਼ਿਆਂ ਤੋਂ ਵੀ ਦੂਰ ਰਹਿਣ ਵਿੱਚ ਮਦਦ ਮਿਲਦੀ ਹੈ।ਵਿਧਾਇਕ ਗੁਰਲਾਲ ਘਨੌਰ ਨੇ ਨਸ਼ਾ ਛੱਡਣ ਵਾਲਿਆਂ ਲਈ ਸਰਕਾਰੀ ਪੁਨਰਵਾਸ ਕੇਂਦਰਾਂ ਅਤੇ ਮਨੋਵਿਗਿਆਨਕ ਸਲਾਹਕਾਰ ਸਹਾਇਤਾ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਲੜਾਈ ਹੌਂਸਲੇ ਅਤੇ ਹਿੰਮਤ ਦੀ ਹੈ, ਅਤੇ ਪੰਜਾਬ ਦੇ ਲੋਕਾਂ ਦੀ ਸਾਂਝੀ ਕੋਸ਼ਿਸ਼ ਨਾਲ ਇਹ ਜੰਗ ਜਿੱਤੀ ਜਾਵੇਗੀ। ਇਸ ਅਭਿਆਨ ਦੀ ਲੋਕਾਂ ਵੱਲੋਂ ਵੀ ਖੂਬ ਸਾਰਾਹਣਾ ਕੀਤੀ ਗਈ ਅਤੇ ਕਈ ਨੌਜਵਾਨਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਾਂ ਨੂੰ ਵੀ ਜਾਗਰੂਕ ਕਰਨ ਦਾ ਵੀ ਵਾਅਦਾ ਕੀਤਾ। ਇਸ ਮੌਕੇ ਬੀਡੀਪੀਓ ਜਤਿੰਦਰ ਸਿੰਘ ਢਿੱਲੋਂ, ਥਾਣਾ ਸ਼ੰਭੂ ਇੰਚਾਰਜ, ਜਜਵਿੰਦਰ ਸਿੰਘ ਚੌਂਕੀ ਇੰਚਾਰਜ ਬਾਸਮਾ, ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਘੜਾਮਾ, ਜੋਧਵੀਰ ਸਿੰਘ ਵੜੈਚ, ਚੇਅਰਮੈਨ ਸਹਿਜਪਾਲ ਸਿੰਘ ਦਿਉਲ ਲਾਡਾ ਨਨਹੇੜਾ, ਗੁਰਤਾਜ ਸੰਧੂ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਸਰਪੰਚ ਪਿਘਦਰ ਬਘੋਰਾ, ਦਵਿੰਦਰ ਸਿੰਘ ਅਲੀਮਾਜਰਾ, ਸਰਪੰਚ ਜੱਗਾ ਨਨਹੇੜਾ, ਅਮਰਜੀਤ ਸਿੰਘ ਨੰਬਰਦਾਰ, ਨਿਸ਼ਾਨ ਸਿੰਘ ਸੰਧੂ, ਮੋਹਨ ਸਿੰਘ ਸਮੇਤ ਵੱਖ-ਵੱਖ ਪਿੰਡਾ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਮੌਜੂਦ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ