ਨਸ਼ਾ ਮੁਕਤੀ ਯਾਤਰਾ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਕਰਵਾਏ ਗਏ ਵਿਸ਼ੇਸ ਸਮਾਗਮ

ਨਸ਼ਾ ਮੁਕਤੀ ਯਾਤਰਾ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਕਰਵਾਏ ਗਏ ਵਿਸ਼ੇਸ ਸਮਾਗਮ

ਖਡੂਰ ਸਾਹਿਬ, (ਤਰਨ ਤਾਰਨ), 04 ਜੂਨ :
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੌਰਾਨ ਵਿਧਾਨ ਸਭਾ ਹਲਕਾ ਖਡੂਰ ਦੇ ਪਿੰਡ ਕੱਲ੍ਹਾ, ਜਹਾਂਗੀਰ, ਭੈਣੀ ਸੰਧਵਾਂ ਅਤੇ ਜਹਾਂਗੀਰ ਖੁਰਦ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਵਿਸ਼ੇਸ ਸਮਾਗਮ ਕਰਵਾਏ ਗਏ ।
ਇਹਨਾਂ ਜਾਗਰੂਕਤਾ ਸਮਾਗਮਾਂ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਅਮਿੰਦਰ ਸਿੰਘ ਐਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸੰਜੀਦਾ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਿਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀ ਸਖ਼ਤੀ ਕਰਕੇ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਭੱਜ ਗਏ ਹਨ ਜਾਂ ਫਿਰ ਸਲਾਖ਼ਾਂ ਦੇ ਪਿੱਛੇ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਿੰਡ ਵੀ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਨਸ਼ਾ ਛੁਡਾਊ ਕੇਂਦਰ ਵਿਚੋਂ ਉਸਦਾ ਮੁਫ਼ਤ ਇਲਾਜ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਮਰੀਜ਼ਾਂ ਨੂੰ ਨਵਾਂ ਜੀਵਨ ਦੇ ਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ।
ਇਸ ਮੌਕੇ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇੱਕਜੁੱਟ ਹੋਣ ਦੀ ਸਹੁੰ ਵੀ ਚੁਕਾਈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨਾਲ ਜੁੜ ਕੇ ਨਸ਼ਿਆਂ ਵਿਰੁੱਧ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਖਡੂਰ ਸਾਹਿਬ ਸ੍ਰੀ ਜਸਕਰਨ ਸਿੰਘ ਤੋਂ ਇਲਾਵਾ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Tags:

Advertisement

Advertisement

Latest News

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ : ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਵੱਲੋਂ ਵੱਖ ਵੱਖ ਪੋਲਿੰਗ ਬੂਥਾਂ 'ਤੇ ਲਿਆ ਗਿਆ ਜਾਇਜ਼ਾ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ : ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਵੱਲੋਂ ਵੱਖ ਵੱਖ ਪੋਲਿੰਗ ਬੂਥਾਂ 'ਤੇ ਲਿਆ ਗਿਆ ਜਾਇਜ਼ਾ
ਬਰਨਾਲਾ, 14 ਦਸੰਬਰ   ਅੱਜ ਜ਼ਿਲ੍ਹੇ ਅੰਦਰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀਆਂ ਲਈ ਪਈਆਂ ਵੋਟਾਂ ਅਮਨ ਕਾਨੂੰਨ ਦੀ ਸਥਿਤੀ ਤੋਂ ਬਰਕਰਾਰ...
OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ