ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ – ਸੋਨੀਆ ਮਾਨ

ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ – ਸੋਨੀਆ ਮਾਨ

ਅੰਮ੍ਰਿਤਸਰ 2 ਫਰਵਰੀ 2026—

                ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਮੁਕਤੀ ਮੋਰਚੇ ਵਲੋਂ ਜਾਗਰੂਕਤਾ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਝਾ ਜੋਨ ਨਸ਼ਾ ਮੁਕਤੀ ਦੀ ਇੰਚਾਰਜ਼ ਮੈਡਮ ਸੋਨੀਆ ਮਾਨ ਨੇ ਪਿੰਡ ਅਦਲੀਵਾਲਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

                ਮੈਡਮ ਮਾਨ ਨੇ ਇਸ ਮੌਕੇ ਹਾਜ਼ਰ ਵੀ.ਐਲ.ਡੀ.ਸੀ. ਮੈਂਬਰਾਂ ਨੂੰ ਨਸ਼ਾ ਮੁਕਤੀ ਮੋਰਚੇ ਦੀ ਐਪ ਡਾਊਨਲੋਡ ਕਰਵਾਉਂਦਿਆਂ ਕਿਹਾ ਕਿ ਉਹ ਇਸ ਐਪ ਰਾਹੀਂ ਆਪਣੇ ਇਲਾਕੇ ਵਿੱਚ ਕਿਸੇ ਵੀ ਨਸ਼ਾ ਸਮੱਗਲਰ ਦੀ ਸੂਚਨਾ ਪੁਲਿਸ ਨੂੰ ਮੁਹੱਈਆ ਕਰਵਾ ਸਕਦੇ  ਹਨ। ਉਨਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਮੈਡਮ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਾ ਤਸਕਰਾਂ ਨੂੰ ਸਿੱਧੀ ਚੇਤਾਵਨੀ ਦੇ ਦਿੱਤੀ ਗਈ ਹੈ ਕਿ ਜਾਂ ਤਾਂ ਉਹ ਨਸ਼ਾ ਵੇਚਣਾ ਬੰਦ ਕਰ ਜਾਣ ਜਾਂ ਸੂਬੇ ਨੂੰ ਛੱਡ ਜਾਣ। ਉਨਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਵਲੋਂ ਬਣਾਈ ਗਈ ਗੈਰ ਕਾਨੂੰਨੀ ਢੰਗ ਨਾਲ ਜਾਇਦਾਦ ਨੂੰ ਢਾਹ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਤਾਂ ਹੀ ਕੀਤਾ ਜਾ ਸਕਦਾ ਹੈ ਜੇਕਰ ਲੋਕ ਸਰਕਾਰ ਦਾ ਸਾਥ ਦੇਣ ਤਾਂ ਜੋ ਅਸੀਂ ਆਪਣੇ ਭਵਿੱਖ ਨੂੰ ਬਚਾ ਸਕੀਏ।

                ਇਸ ਮੌਕੇ ਮੈਡਮ ਸੋਨੀਆ ਮਾਨ ਵਲੋਂ ਬਲਾਕ ਹਰਸ਼ਾ ਛੀਨਾ ਦੀਆਂ  ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਵੀ ਵੰਡੇ ਗਏ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਵਾਅਦਾ ਕੀਤਾ ਸੀ ਕਿ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ ਅਤੇ ਆਪਣੇ ਵਾਅਦੇ ਅਨੁਸਾਰ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਚੈੱਕਾਂ ਦੀ ਵੰਡ ਕੀਤੀ ਗਈ ਹੈ। ਉਨਾਂ ਦੱਸਿਆ ਕਿ ਪੰਚਾਇਤਾਂ ਇਸ ਰਾਸੀਂ ਨੂੰ ਆਪਣੀ ਮਰਜ਼ੀ ਨਾਲ ਕਿਸੇ ਵੀ ਵਿਕਾਸ ਕਾਰਜ ਤੇ ਖਰਚ ਸਕਦੀਆਂ ਹਨ। ਉਨਾਂ ਦੱਸਿਆ ਕਿ ਇਹ ਰਾਸ਼ੀ ਪੰਚਾਇਤਾਂ ਲਈ ਕਾਫ਼ੀ ਕਾਰਗਾਰ ਸਿੱਧ ਹੋਵੇਗੀ। ਇਸ ਮੌਕੇ ਤੇ ਲਗਭੱਗ 20 ਪੰਚਾਇਤਾਂ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਨੂੰ ਵੰਡ ਕੀਤੀ ਗਈ।  ਇਨਾਂ ਪੰਚਾਇਤਾਂ ਵਿੱਚ ਕੋਟਲੀ ਸੱਕਾਲੱਲਾ ਅਫਗਾਨਾਧਰਮਕੋਟਜਗਦੇਵ ਕਲਾਂਰਾਣੇ ਵਾਲੀਕੋਟ ਸਿੱਧੂਬੰਗਾ ਖੁਰਦਬੰਗਾ ਕਲਾਂਚੈਨਪੁਰਰਾਏ ਪੁਰ ਖੁਰਦਕੋਟਲੀ ਕੋਰੋਟਾਣਾ ਅਦਿ ਸ਼ਾਮਿਲ ਸਨ।

                ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚਤੇਜਬੀਰ ਸਿੰਘ ਬੱਗਾਸੁਖਚੈਨ ਸਿੰਘਸਵਿੰਦਰ ਸਿੰਘ ਦੁੱਲਾਕੌਂਸਲਰ ਕੁਲਵਿੰਦਰ ਸਿੰਘ ਔਲਖਸਾਹਬ ਸਿੰਘ ਸਰਪੰਚਸੁੱਖ ਕੋਟਲੀਸੁਬੇਗ ਸਿੰਘ ਸਰਪੰਚ ਜਗਦੇਵ ਕਲਾਂਗੁਰਪਾਲ ਸਿੰਘ ਮੱਲੂਨੰਗਲਸਰਪੰਚ ਸਤਨਾਮ ਸਿੰਘ ਲੱਲਾ ਅਫ਼ਗ਼ਾਨਾਬੀਡੀਪੀਓ ਪ੍ਰਗਟ ਸਿੰਘਸਕੱਤਰ ਨਿਰਮਲ ਸਿੰਘਜਤਿੰਦਰ ਸਿੰਘ ਰਿੰਕੂ ਬਲਾਕ ਪ੍ਰਧਾਨਲਖਬੀਰ ਸਿੰਘ ਮੰਝਸੁਬੇਗਾ ਸਿੰਘਮੋਰ ਸਿੰਘਬਲਦੇਵ ਸਿੰਘਸੁਖਚੈਨ ਸਿੰਘ ਅਦਲੀਵਾਲਸਤਨਾਮ ਸਿੰਘ ਅਦਲੀਵਾਲਨਿਸ਼ਾਨ ਸਿੰਘਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾਸੰਗਠਨ ਇੰਚਾਰਜ ਰਾਜਬੀਰ ਸਿੰਘ ਤੋਲਾ ਨੰਗਲਸੋਸ਼ਲ ਮੀਡੀਆ ਕੋਆਰਡੀਨੇਟਰ ਅਮਿਤੋਜ ਸਿੰਘਲਵਦੀਪ ਸਿੰਘ। ਨਿਹਾਲ ਸਿੰਘ ਆਦਿ ਸ਼ਾਮਲ ਸਨ। 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ