ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ

ਫਾਜ਼ਿਲਕਾ 24 ਅਪ੍ਰੈਲ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਸਖ਼ਤੀ ਦਾ ਅਸਰ ਵਿਖਾਈ ਦੇਣ ਲੱਗਾ ਹੈ। ਦੋ ਦਿਨ੍ਹਾਂ ਵਿਚ ਕਣਕ ਦੀ ਲਿਫਟਿੰਗ ਵਿਚ 5 ਗੁਣਾ ਵਾਧਾ ਹੋਇਆ ਹੈ। 21 ਅਪ੍ਰੈਲ ਨੂੰ ਜਿੱਥੇ ਜ਼ਿਲ੍ਹੇ ਦੀਆਂ ਏਂਜਸੀਆਂ ਨੇ 4095 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਸੀ ਉਥੇ ਹੀ 22 ਅਪ੍ਰੈਲ ਨੂੰ ਇਹ ਆਂਕੜਾ 12236 ਮਿਟ੍ਰਿਕ ਟਨ ਤੇ ਪਹੁੰਚਿਆ ਅਤੇ ਬੀਤੇ ਕੱਲ 23 ਅਪ੍ਰੈਲ ਨੂੰ ਏਂਜਸੀਆਂ ਨੇ 23493 ਮਿਟ੍ਰਿਕ ਟਨ ਕਣਕ ਚੁੱਕੀ। ਜਿਕਰਯੋਗ ਹੈ ਕਿ ਪਿੱਛਲੇ ਦੋ ਦਿਨ ਤੋਂ ਡਿਪਟੀ ਕਮਿਸ਼ਨਰ ਖੁਦ ਮੰਡੀਆਂ, ਗੋਦਾਮਾਂ ਦਾ ਦਿਨ ਰਾਤ ਦੌਰਾ ਕਰ ਰਹੇ ਹਨ ਤੇ ਖਰੀਦ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰ ਰਹੇ ਹਨ।
ਦੂਜੇ ਪਾਸੇ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵੱਖ ਵੱਖ ਖਰੀਦ ਏਜੇਂਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਨੂੰ ਹੋਰ ਤੇਜ ਕਰਨ ਦੇ ਹੁਕਮ ਦਿਤੇ|
 ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਕਿਸਾਨ ਨੂੰ ਮੰਡੀਆ ਚ ਪ੍ਰੇਸ਼ਾਨੀ ਨਾ ਆਵੇ| ਉਨ੍ਹਾਂ ਕਿਹਾ ਕਿ ਖਰੀਦ ਏਜੇਂਸੀਆਂ ਕਣਕ ਦੀ ਖਰੀਦ ਅਨੁਸਾਰ ਲਿਫਟਿੰਗ ਦੇ ਟੀਚੇ ਪੂਰੇ ਕਰਨੇ ਵੀ ਯਕੀਨੀ ਬਣਾਉਣ | ਉਨ੍ਹਾਂ ਟਰਾਂਸਪੋਰਟ ਠੇਕੇਦਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਏਂਜਸੀਆਂ ਦੀ ਮੰਗ ਅਨੁਸਾਰ ਟਰੱਕ ਅਤੇ ਲੇਬਰ ਮੁਹਈਆ ਕਰਵਾਈ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 252455 ਮਿਟ੍ਰਿਕ ਟਨ ਕਣਕ ਦੀ ਆਮਦ ਮੰਡੀਆਂ ਵਿਚ ਹੋਈ ਹੈ ਅਤੇ 232782 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਨੇ 59151 ਮਿਟ੍ਰਿਕ ਟਨ, ਮਾਰਕਫੈਡ ਨੇ 69020 ਮਿਟ੍ਰਿਕ ਟਨ, ਪਨਸਪ ਨੇ 60121 ਮਿਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 34998 ਮਿਟ੍ਰਿਕ ਟਨ, ਐਫਸੀਆਈ ਨੇ 1200 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 8292 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਅਨੁਸਾਰ 292 ਕਰੋੜ ਰੁਪਏ ਦੀ ਬਣਦੀ ਅਦਾਇਗੀ ਦੇ ਮੁਕਾਬਲੇ 335.7 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਭਾਵ ਕਣਕ ਵਿਕਣ ਦੇ 48 ਘੰਟੇ ਤੋਂ ਵੀ ਘੱਟ ਸਮੇਂ ਵਿਚ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਆ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਵਿਚ ਕੁਤਾਹੀ ਬਰਦਾਸਤ ਨਹੀਂ ਹੋਵੇਗੀ ਅਤੇ ਜਿਸ ਕਿਸੇ ਦੇ ਪੱਧਰ ਤੇ ਵੀ ਢਿੱਲ ਪਾਈ ਗਈ ਉਸਦੇ ਖਿਲਾਫ ਨਿਯਮਾਂ ਅਨੁਸਾਰ  ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਤੈਅ ਸਮੇ ਅਨੁਸਾਰ ਕੀਤੀ ਜਾਵੇ |
  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸਡੀਐਮ ਜਲਾਲਾਬਾਦ ਬਲਕਰਨ ਸਿੰਘ, ਤਹਿਸੀਲਦਾਰ ਸੁਖਦੇਵ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਜਸਮੀਤ ਸਿੰਘ, ਡੀਐਮ ਮਾਰਕਫੈਡ ਸ੍ਰੀ ਵਿਪਨ ਕੁਮਾਰ, ਡੀਐਮ ਪਨਸਪ ਸ੍ਰੀ ਰਮਨ ਗੋਇਲ ਅਤੇ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ।

 
 
Tags:

Advertisement

Latest News

ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ
ਫਾਜਿ਼ਲਕਾ, 5 ਮਈਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅਨੁਸਾਰ ਵੱਖ ਵੱਖ ਵਿਧਾਨ ਸਭਾ ਹਲਕਿਆਂ...
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ
ਜ਼ਿਲ੍ਹੇ ਦੇ 4612 ਪ੍ਰੀਜ਼ਾਈਡਿੰਗ ਤੇ ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਅਤੇ ਪੋਲਿੰਗ ਅਫਸਰਾਂ ਦੀ ਪਹਿਲੀ ਰਿਹਰਸਲ ਕਰਵਾਈ
ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ
ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਪਾਰਸ ਮਸਾਲੇ ਫੈਕਟਰੀ ਵਿੱਚ ਵੋਟਰ ਜਾਗਰੂਕਤਾ ਕੈਂਪ
ਕੋ ਐਜੂਕੇਸ਼ਨ ਮਾਣੂੰਕੇ ਵਿਖੇ ਅਧਿਆਪਕ ਤੇ ਵਿਦਿਆਰਥੀਆਂ ਨੂੰ ਕੀਤਾ ਵੋਟ ਪ੍ਰਤੀ ਜਾਗਰੂਕ
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ