ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ

ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ

ਤਰਨ ਤਾਰਨ, 03 ਫਰਵਰੀ (         )- ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ ਏ ਐਸ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਬੂਹ ਹਵੇਲੀਆਂ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ ਭੁਪਿੰਦਰ ਸਿੰਘਪਰਮਿੰਦਰ ਕੌਰ ਏਡੀਓਗੁਰਪ੍ਰੀਤ ਸਿੰਘ ਬੀ ਟੀ ਐਮਹਰਮਨਦੀਪ ਕੌਰ ਏਡੀਓਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ, ਡਾ ਸੁਰਿੰਦਰ ਸਿੰਘ ਰੰਧਾਵਾ, ਡਾ ਸੁਖਜਿੰਦਰ ਸਿੰਘ ਨੇ ਦੋ ਰੋਜ਼ਾ ਤਕਨੀਕੀ ਸੈਸ਼ਨ ਦੌਰਾਨ ਇਸ ਦੀ ਸਫਲ ਕਾਸ਼ਤ ਸ਼ਹਿਦ ਮੱਖੀ ਪਾਲਣ ਤੇ ਪਸ਼ੂਆਂ ਦੀ ਚੰਗੀ ਸਿਹਤ ਸਬੰਧੀ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਕਨੋਲਾ ਸਰੋਂ ਤੇਲ ਵਿੱਚ ਦੋ ਪ੍ਰਤੀਸ਼ਤ ਤੋਂ ਘੱਟ ਇਰੁਸਿਕ ਏਸਿਡ ਅਤੇ ਖਲ ਵਿੱਚ 30 ਮਾਈਕਰੋ ਮੂਲ ਪ੍ਰਤੀ ਗਰਾਮ ਤੋਂ ਘੱਟ ਗਲੂਕੋ ਸਿਨੋਲੇਟਸ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਕੋਨੋਲਾ ਕਿਸਮਾਂ ਦੇ ਤੇਲ ਵਿੱਚ ਇਰੂਸਿਕ ਏਸਿਡ ਦੀ ਮਾਤਰਾ ਘੱਟ ਹੋਣ ਨਾਲ ਔਲਿਕ ਏਸਿਡ ਦੀ ਮਾਤਰਾ ਗੈਰ ਕਨੋਲਾ ਕਿਸਮਾਂ ਦੇ ਮੁਕਾਬਲੇ 60 ਤੋਂ 67% ਹੁੰਦੀ ਹੈ। ਇਸ ਲਈ ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਅਤੇ ਖਲ ਪਸ਼ੂਆਂ ਦੀ ਖੁਰਾਕ ਲਈ ਬਹੁਤ ਵਧੀਆ ਹੁੰਦੇ ਹਨ। ਇਸ ਲਈ ਪੀ ਏ ਯੂਵੱਲੋਂ ਕਨੌਲਾ ਲਈ ਸਿਫਾਰਸ਼ ਰਾਇਆ ਦੀ ਕਿਸਮ ਆਰ ਐਲ ਸੀ 3, ਆਰ ਸੀ ਐਚ ਅਤੇ ਗੋਭੀ ਸਰੋਂ ਦੀਆਂ ਜੀ ਐਸ ਸੀ 6, ਜੀ ਐਸ ਸੀ 7, ਪੀ ਜੀ ਐਸ ਐਚ 1707 ਅਤੇ ਪੀ ਜੀ ਐਸ ਐਚ 2155 ਪ੍ਰਮਾਣਿਤ ਕਿਸਮਾਂ ਦੀ ਬਿਜਾਈ ਕਰਨ ਨਾਲ ਮਿਆਰੀ ਤੇਲ ਅਤੇ ਵਧੀਆ ਝਾੜ ਲਿਆ ਜਾ ਸਕਦਾ ਹੈ।

  ਇਸ ਮੌਕੇ ਕਿਸਾਨਾਂ ਨੂੰ ਨਦੀਨਾਂ ਦੀ ਰੋਕਥਾਮਮਿੱਟੀ ਪਰਖ ਸਰੋਂ ਅਤੇ ਕਣਕ ਦੀ ਫਸਲ ਵਿੱਚ ਸੰਭਾਵਿਤ ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਮਹਿਕਮੇ ਵੱਲੋਂ ਦਿੱਤੀਆਂ ਜਾ ਰਹੀਆਂ ਸਹਾਇਤਾ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਸੈਸ਼ਨ ਦੌਰਾਨ ਮਨਮੋਹਨ ਸਿੰਘ ਏਈਓ ਨੇ ਸਟੇਜ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਸੁਰਿੰਦਰ ਸਿੰਘ ਪਰਮਜੀਤ ਸਿੰਘਨਿਸ਼ਾਨ ਸਿੰਘਹੀਰਾ ਸਿੰਘਹਰਜੀਤ ਸਿੰਘਪ੍ਰਤਾਪ ਸਿੰਘਤਰਸੇਮ ਸਿੰਘਸੁਖਚੈਨ ਸਿੰਘਗੁਰਜਿੰਦਰ ਸਿੰਘਸੂਬਾ ਸਿੰਘ,  ਬਲਿਹਾਰ ਸਿੰਘਗੁਰਜੰਟ ਸਿੰਘ ,ਪਲਵਿੰਦਰ ਸਿੰਘ ਪਰਗਟ ਸਿੰਘ ਸੂਬਾ ਸਿੰਘਨਿਸ਼ਾਨ ਸਿੰਘ,  ਗੁਰਸਿਮਰਨ ਸਿੰਘ ਖੇਤੀ ਉਪ ਨਿਰੀਖਕਗੁਰਲਾਲ ਸਿੰਘਫੀਲਡ ਵਰਕਰ  ਨੇ ਸਹਿਯੋਗ ਅਤੇ ਜਾਣਕਾਰੀ ਸਾਂਝੀ ਕੀਤੀ।

ਇਸ ਦੌਰਾਨ ਜਾਣਕਾਰੀ ਸਾਂਝੀ ਕੀਤੀ ਗਈ ਕਿ ਤੇਲ ਬੀਜ ਫਸਲ ਹੇਠ ਰਕਬਾ ਲਿਆਉਣ ਨਾਲ ਜਿੱਥੇ ਘਰੇਲੂ ਲੋੜ ਪੂਰੀ ਹੋਵੇਗੀ ਉਥੇ ਫਸਲਾਂ ਦੇ ਪਰ ਪਰਾਗਨ ਲਈ ਮਹੱਤਵਪੂਰਨ ਰੋਲ ਨਿਭਾਉਣ ਵਾਲੀ ਸ਼ਹਿਦ ਮੱਖੀ ਦਾ ਵੀ ਵਾਧਾ ਹੋਵੇਗਾ। 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ