15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 27 ਮਾਰਚ, 2024:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ 40 ਲੱਖ ਰੁਪਏ ਦੀ ਵਿੱਤੀ ਧੋਖਾਧੜੀ ਸਬੰਧੀ ਦਰਜ ਕਰਵਾਈ ਗਈ ਪੁਲਿਸ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲ਼ੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags:

Advertisement

Latest News

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup)...
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685