23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ 17 ਜਨਵਰੀ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਤਹਿਤ ਫਾਜ਼ਿਲਕਾ ਵਿਖੇ 23 ਕਰੋੜ ਦੀ ਲਾਗਤ ਨਾਲ 50 ਬੈਡ ਦਾ ਕ੍ਰਿਟੀਕਲ ਕੇਅਰ ਯੂਨਿਟ ਤਿਆਰ ਹੋ ਰਿਹਾ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ
ਸੀ. ਸੀ. ਯੂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ|  ਉਨ੍ਹਾਂ ਕਿਹਾ ਕਿ ਇਹ ਕੇਅਰ ਯੁਨਿਟ ਜਲਦ ਹੀ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਫਾਜ਼ਿਲਕਾ ਦੇ ਲੋਕਾਂ ਨੂੰ ਇਸ ਯੁਨਿਟ ਦੀ ਪ੍ਰਾਪਤੀ ਨਾਲ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਦੂਰ-ਦਰਾਡੇ ਸ਼ਹਿਰਾਂ ਵਿਚ ਨਹੀਂ ਜਾਣਾ ਪਵੇਗਾ। ਇਸ ਨਾਲ ਜਿਥੇ ਉਨ੍ਹਾਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸੁਵਿਧਾ ਪ੍ਰਾਪਤ ਹੋਵੇਗੀ ਉਥੇ ਆਉਣ-ਜਾਣ ਦੀ ਖਜਲ-ਖੁਆਰੀ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸੁਵਿਧਾਵਾਂ ਬਿਨਾਂ ਕਿਸੇ ਖੱਜਲ ਖੁਆਰੀ ਦੇ ਮੁਹੱਈਆ ਕਰਵਾਉਣ ਲਈ ਵਚਨਬਧ ਹੈ।

ਵਿਧਾਇਕ ਸ੍ਰੀ ਸਵਨਾ ਨੇ ਦੱਸਿਆ ਕਿ ਕ੍ਰਿਟੀਕਲ ਕੇਅਰ ਯੁਨਿਟ ਦੀ ਇਮਾਰਤ ਦਾ ਨਿਰਮਾਣ 16 ਕਰੋੜ 50 ਲੱਖ ਰੁਪਏ ਨਾਲ ਕੀਤਾ ਜਾਵੇਗਾ ਜਦਕਿ ਇਸ ਵਿੱਚ 7 ਕਰੋੜ 12 ਲੱਖ ਰੁਪਏ ਨਾਲ ਹੋਰ ਡਾਕਟਰੀ ਸਮਾਨ ਆਵੇਗਾ। ਇਹ ਕ੍ਰਿਟੀਕਲ ਕੇਅਰ ਯੁਨਿਟ 50 ਬੈਡ ਦੀ ਸਮਰੱਥਾ ਵਾਲਾ ਹੋਵੇਗਾ। ਉਨ੍ਹਾਂ ਇਸ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਸ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ ਜਿਸ ਨੂੰ ਪੰਜਾਬ ਸਰਕਾਰ ਜਲਦ ਪੂਰਾ ਕਰਨ ਜਾ ਰਹੀ ਹੈ|

ਵਿਧਾਇਕ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਧੀਆ ਸਿਹਤ ਸਹੂਲਤਾਂ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਉਨਾਂ ਆਖਿਆ ਕਿ ਇਸ ਤੋਂ ਪਹਿਲਾਂ ਜਿਲੇ ਵਿੱਚ ਆਮ ਆਦਮੀ ਕਲੀਨਿਕ ਖੋਲੇ ਗਏ ਸਨ ਜਿਨਾਂ ਦਾ ਵੀ ਬਹੁਤ ਸਾਰਥਕ ਨਤੀਜੇ ਨਿਕਲੇ ਹਨ ਅਤੇ ਹਜਾਰਾਂ ਲੋਕ ਇੰਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾ ਚੁੱਕੇ ਹਨ।
ਇਸ ਮੋਕੇ ਐਸ ਐਮ ਓ ਡਾ ਐਰਿਕ ਅਤੇ ਹੋਰ ਸਿਹਤ ਸਟਾਫ ਮੌਜੂਦ ਸੀ | 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ