ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ

ਲੁਧਿਆਣਾ, 23 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਉਪ ਮੰਡਲ ਮੈਜਿਸਟ੍ਰੇਟ, ਖੁਰਾਕ, ਸਿਵਲ ਅਤੇ ਸਪਲਾਈ ਕੰਟਰੋਲਰ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਕਾਰਵਾਈਆਂ ਦੀ ਨਿਗਰਾਨੀ ਕਰਨ ਲਈ ਆਪਣੇ ਖੇਤਰ ਦੇ ਦੌਰੇ ਤੇਜ਼ ਕਰਨ ਦੇ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ ਮੇਜਰ ਅਮਿਤ ਸਰੀਨ, ਅਨਮੋਲ ਸਿੰਘ ਧਾਲੀਵਾਲ ਅਤੇ ਰੁਪਿੰਦਰਪਾਲ ਸਿੰਘ ਨਾਲ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਰੋਜ਼ਾਨਾ ਦੌਰਾ ਕਰਨ ਤਾਂ ਜੋ ਖਰੀਦ ਪ੍ਰਕਿਰਿਆ ਦੀ ਮੁਕੰਮਲ ਜਾਣਕਾਰੀ ਰੱਖੀ ਜਾ ਸਕੇ। ਉਨ੍ਹਾਂ ਮੰਡੀਆਂ ਵਿੱਚ ਅਨਾਜ ਦੀ ਬਹੁਤਾਤ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਖਰੀਦ ਅਤੇ ਲਿਫਟਿੰਗ ਦੇ ਸਮੁੱਚੇ ਕਾਰਜਾਂ 'ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਤੁਰੰਤ ਲਿਫਟਿੰਗ ਅਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਇੱਕ ਵਿਧੀ ਵਿਕਸਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਵੱਧ ਤੋਂ ਵੱਧ ਅਦਾਇਗੀਆਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਖਰੀਦ ਕਾਰਜ਼ਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਜਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ 217335.2 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ 81.37 ਫੀਸਦੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 306.4 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੀਟਿੰਗ ਵਿੱਚ ਸਮੂਹ ਉਪ ਮੰਡਲ ਮੈਜਿਸਟਰੇਟ ਵੀ ਸ਼ਾਮਲ ਹੋਏ।

Tags:

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ