ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ


ਚੰਡੀਗੜ੍ਹ, 2 ਜੂਨ         ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ "ਚੀਤਾ" ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਮੰਗਲਵਾਰ ਨੂੰ ਕਈ ਹੋਰ ਪ੍ਰਮੁੱਖ ਖੇਡ ਹਸਤੀਆਂ ਅਤੇ ਸਮਾਜਿਕ ਆਗੂਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਤਿਕਾਰਤ ਖਿਡਾਰੀਆਂ ਅਤੇ ਨੌਜਵਾਨ ਆਗੂਆਂ ਵੱਲੋਂ ਮਿਲ ਰਿਹਾ ਲਗਾਤਾਰ ਸਮਰਥਨ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਸ਼ਾਸਨ ਵਿੱਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ।

ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ, ਜੀਤਾ ਬਾਦਲਗੜ੍ਹ, ਬੱਬੂ ਝਨੇੜੀ ਅਤੇ ਸੇਮਾ ਘਰਾਚੋਂ ਸ਼ਾਮਲ ਸਨ। ਕਬੱਡੀ ਖਿਡਾਰੀ ਮਲਕੀਤ ਸਿੰਘ ਅਤੇ ਬਰਿੰਦਰ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਨਾਮਵਰ ਰੈਫਰੀ ਸਤਗੁਰ ਝਨੇੜੀ, ਅੰਤਰਰਾਸ਼ਟਰੀ ਕਮੈਂਟੇਟਰ ਕੁਲਬੀਰ ਟਿੰਬਰਵਾਲ, ਨੌਜਵਾਨ ਆਗੂ ਅਮਰਿੰਦਰ ਸਿੰਘ ਰੋੜੀਆਂ ਅਤੇ ਸਤਨਾਮ ਸਿੰਘ ਵਿਰਕ ਦੇ ਨਾਲ-ਨਾਲ ਮਨਜੋਤ ਸਿੰਘ ਅਤੇ ਹਰਦੀਪ ਸਿੰਘ ਨੇ ਵੀ ਆਪ ਦਾ ਪੱਲਾ ਫੜਿਆ।

ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੌਜਵਾਨਾਂ ਅਤੇ ਖੇਡ ਜਗਤ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕਾਰਜ ਕਰ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਨ੍ਹਾਂ ਪ੍ਰਮੁੱਖ ਸ਼ਖਸੀਅਤਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜ਼ਮੀਨੀ ਪੱਧਰ 'ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।

ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੇ ਪਾਰਦਰਸ਼ੀ ਅਤੇ ਲੋਕ-ਪੱਖੀ ਸ਼ਾਸਨ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਰੁਜ਼ਗਾਰ, ਖੇਡਾਂ ਅਤੇ ਜਨ ਭਲਾਈ ਦੇ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਹੈ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ