ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਚੰਡੀਗੜ੍ਹ, 25 ਅਕਤੂਬਰ 2025:
 
 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸਪੀਕਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਇਸਦੇ ਨਾਲ ਹੀ ਪੰਜਾਬ ਉਦਯੋਗਿਕ ਖੇਤਰ ਲਈ ਇੱਕ ਹੱਬ ਵਜੋਂ ਉੱਭਰ ਰਿਹਾ ਹੈ। ਸਪੀਕਰ ਨੇ ਵਫਦ ਨੂੰ ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਸਾਂਝੇ ਹਿੱਤਾਂ ਲਈ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਾਰਦਰਸ਼ਤਾ, ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦਿਆਂ ਇੱਕ ਸਪੱਸ਼ਟ ਨੀਤੀਗਤ ਢਾਂਚਾ ਤਿਆਰ ਕੀਤਾ ਗਿਆ ਹੈ।

 ਸਪੀਕਰ ਨੇ ਵਫ਼ਦ ਨੂੰ ਪੰਜਾਬ ਸਰਕਾਰ ਦੇ ਨਿਵੇਸ਼ ਪੰਜਾਬ ਪਲੇਟਫਾਰਮ ਬਾਰੇ ਜਾਣਕਾਰੀ ਦਿੱਤੀ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਇੱਕ ਸਿੰਗਲ ਵਿੰਡੋ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਟਫਾਰਮ ਜ਼ਰੀਏ ਨਿਵੇਸ਼ਕ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਕਾਰੋਬਾਰ-ਪੱਖੀ ਨੀਤੀਆਂ ਅਤੇ ਨਿਵੇਸ਼ ਦੇ ਵਿਆਪਕ ਮੌਕੇ ਉਨ੍ਹਾਂ ਲਈ ਬੇਹੱਦ ਲਾਭਦਾਇਕ ਸਾਬਤ ਹੋਣਗੇ।

ਸ. ਸੰਧਵਾਂ ਨੇ ਉਨ੍ਹਾਂ ਨੂੰ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਬਾਰੇ ਵੀ ਜਾਣੂ ਕਰਵਾਇਆ ਜਿਸ ਵਿੱਚ ਪੰਜਾਬ ‘ਚ ਨਿਵੇਸ਼ ਨੂੰ ਹੋਰ ਬਿਹਤਰ ਬਣਾਉਣ ਲਈ ਸਥਾਨਕ ਅਤੇ ਵਿਦੇਸ਼ੀ ਨਿਵੇਸ਼ਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ। ਮੀਟਿੰਗ ਦੌਰਾਨ ਫਿਟ ਫਾਊਂਡਰ ਕੰਪਨੀ ਲਿਮਟਿਡ ਦੇ ਸੀ.ਈ.ਓ. ਸ਼ਿਨਤਾਰੋ ਹਾਚੀਗਾ ਅਤੇ ਸੀ.ਓ.ਓ. ਤਾਕਾਮਾਸਾ ਸੁਜੀ ਮੌਜੂਦ ਸਨ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ