ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ: ਹਰਪਾਲ ਸਿੰਘ ਚੀਮਾ

ਲਹਿਰਾਗਾਗਾ, 22 ਮਾਰਚ:

ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨ ਅਤੇ ਲੋਕ ਕਲਾਵਾਂ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੀਬਾ ਕੈਂਪਸ, ਲਹਿਰਾਗਾਗਾ ਵਿਖੇ ਕਰਵਾਏ ਤਿੰਨ ਰੋਜ਼ਾ ਵਿਰਾਸਤੀ ਅਤੇ ਸਿਰਜਣਾਤਮਕ ਮੇਲਾ ‘ਸਹੁੰ ਪੰਜਾਬ ਦੀ’ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ।

ਮੇਲੇ ਦੇ ਸਮਾਪਨ ਸਮਾਗਮ ਦੌਰਾਨ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਸੂਬੇ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਕਲਾਕਾਰਾਂ ਵੱਲੋਂ ਪੇਸ਼ ਕੀਤੀਆਂ ਰਚਨਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ ਹੈ ਅਤੇ ਅਜਿਹੇ ਮੇਲੇ ਇਸ ਅਮੋਲ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਹੋਰ ਵਧਾਵਾ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਐਲਾਨ ਕੀਤਾ ਕਿ ਪੰਜਾਬ ਕਲਾ ਪ੍ਰੀਸ਼ਦ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਫੰਡ ਜਾਰੀ ਕਰਨ ਦਾ ਉਪਰਾਲਾ ਕੀਤਾ ਜਾਵੇਗਾ, ਤਾਂ ਜੋ ਕਲਾਕਾਰਾਂ ਨੂੰ ਉਚਿਤ ਮੰਚ ਅਤੇ ਮੌਕੇ ਪ੍ਰਦਾਨ ਕੀਤੇ ਜਾ ਸਕਣ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਦਿਹਾਤੀ ਦਸਤਕਾਰੀ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਪਹਿਚਾਣ ਦਿਵਾਉਣ ਲਈ ਵੀ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਮੇਲੇ ਵਿੱਚ ਲੱਗੀਆਂ ਦਸਤਕਾਰੀ ਦੀਆਂ ਪ੍ਰਦਰਸ਼ਨੀਆਂ, ਹੱਥੋਂ ਬਣੇ ਸਮਾਨ ਅਤੇ ਰਵਾਇਤੀ ਕਲਾ ਰੂਪ ਲੋਕਾਂ ਲਈ ਖਾਸ ਆਕਰਸ਼ਣ ਦਾ ਕੇਂਦਰ ਬਣੇ ਰਹੇ।

ਇਹ ਮੇਲਾ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ ਸਵਰਨਜੀਤ ਸਿੰਘ ਸਵੀ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੀਆਂ ਦਿਹਾਤੀ ਲੋਕ ਕਲਾਵਾਂ,ਦਸਤਕਾਰੀ, ਲੋਕ ਗਾਇਕੀ, ਲੋਕ ਨਾਚਾਂ ਅਤੇ ਲਲਿਤ ਕਲਾਵਾਂ ਦੀ ਵਿਸ਼ਾਲ ਪੇਸ਼ਕਸ਼ ਕੀਤੀ ਗਈ।

ਤਿੰਨ ਦਿਨ ਚੱਲੇ ਇਸ ਮੇਲੇ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਕਲਾਕਾਰਾਂ ਨੇ ਲੋਕ ਗੀਤਾਂ, ਗਿੱਧਾ, ਭੰਗੜਾ ਅਤੇ ਹੋਰ ਲੋਕ ਨਾਚਾਂ ਰਾਹੀਂ ਦਰਸ਼ਕਾਂ ਨੂੰ ਮੋਹ ਲਿਆ। ਇਸ ਤੋਂ ਇਲਾਵਾ ਲਲਿਤ ਕਲਾ ਅਕਾਦਮੀ ਵੱਲੋਂ ਲਗਾਈਆਂ ਕਲਾ ਪ੍ਰਦਰਸ਼ਨੀਆਂ ਨੇ ਵੀ ਕਲਾ ਪ੍ਰੇਮੀਆਂ ਨੂੰ ਖਾਸ ਤੌਰ 'ਤੇ ਆਕਰਸ਼ਿਤ ਕੀਤਾ।

ਮੇਲੇ ਦੌਰਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਵੱਡੀ ਭਾਗੀਦਾਰੀ ਵੇਖਣ ਨੂੰ ਮਿਲੀ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਨਵੀਂ ਪੀੜ੍ਹੀ ਆਪਣੇ ਵਿਰਸੇ ਨਾਲ ਜੁੜਨ ਲਈ ਉਤਸ਼ਾਹਤ ਹੈ। ਆਯੋਜਕਾਂ ਵੱਲੋਂ ਆਏ ਮਹਿਮਾਨਾਂ ਅਤੇ ਕਲਾਕਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਭਵਿੱਖ ਵਿੱਚ ਵੀ ਅਜਿਹੇ ਸੱਭਿਆਚਾਰਕ ਸਮਾਗਮ ਕਰਵਾਏ ਜਾਂਦੇ ਰਹਿਣਗੇ।

ਇਸ ਮੌਕੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਇਸ ਚਾਂਸਲਰ ਡਾ. ਪੁਸ਼ਵਿੰਦਰ ਸਿੰਘ ਗਿੱਲ, ਸੀਬਾ ਸਕੂਲ ਦੇ ਐਮ.ਡੀ. ਕੰਵਲਜੀਤ ਸਿੰਘ ਢੀਂਡਸਾ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਪੰਜਾਬ ਕਲਾ ਪ੍ਰੀਸ਼ਦ ਦੇ ਪ੍ਰੀਤਮ ਰੁਪਾਲ, ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਗੁਰਦੀਪ ਧੀਮਾਨ, ਸੁਮੇਲ ਸਿੰਘ, ਚੇਅਰਮੈਨ ਪ੍ਰੀਤਮ ਸਿੰਘ ਪੀਤੂ ਛਾਹੜ, ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਸੁਮੀਤ ਦੂਆ, ਸਤਵੰਤ ਹੁੰਦਲ, ਗੁਰਦੀਪ ਸ਼ਰਮਾ, ਐਚ ਮਹਿੰਦਰ ਸਿੰਘ, ਹਰਿੰਦਰ ਗੋਲਡਨ, ਭੋਲਾ ਕਲੈਹਰੀ, ਐਡਵੋਕੇਟ ਸਵਰਨ ਸਿੰਘ, ਪਰਮਿੰਦਰ ਸੰਧੂ, ਅਮਰਜੀਤ ਚੀਮਾ, ਐਸ.ਐਸ. ਬੋਰਡ ਦੇ ਸਤਵੀਰ ਸਿੰਘ ਬਖਸ਼ੀਵਾਲਾ, ਪਵਿੱਤਰ ਗੰਢੂਆਂ, ਡਾ. ਜਗਮੋਹਨ ਸਿੰਘ, ਪ੍ਰੋਫੈਸਰ ਮੀਤ ਖੱਟੜਾ, ਕੁੱਕੀ ਲਦਾਲ, ਗੁਰਸੰਤ ਭੁਟਾਲ, ਸਰਪੰਚ ਗੁਰਬਿਆਸ ਸਿੰਘ ਛਾਜਲੀ, ਹਰਪਾਲ ਸਿੰਘ ਸੰਗਤਪੁਰਾ, ਗੁਰਜੀਤ ਸਿੰਘ ਗਿਦੜਿਆਣੀ ਅਤੇ ਗੁਰਦੀਪ ਸਿੰਘ ਗਾਗਾ ਸਮੇਤ ਵੱਡੀ ਗਿਣਤੀ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਹਾਜ਼ਰ ਸਨ। ਇਸ ਮੌਕੇ ਮੰਚ ਸੰਚਾਲਨ ਜਗਦੀਸ਼ ਪਾਪੜਾ ਨੇ ਕੀਤਾ। 

Advertisement

Latest News

ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ
ਸੰਗਰੂਰ, 22 ਮਾਰਚਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਆਰਾ ਮਾਰਕਿਟ, ਪ੍ਰਤਾਪ ਨਗਰ...
ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ. ਐਨ .ਐਮ. ਸੀਨੀਅਰ ਸੈਕੈਂਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ
ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ: ਹਰਪਾਲ ਸਿੰਘ ਚੀਮਾ
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾ-ਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਵਿਖੇ ਮੀਟਿੰਗ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ